ਇਟਲੀ (ਸਾਬੀ ਚੀਨੀਆ) ਸ਼੍ਰੀ ਗੁਰੂ ਰਵਿਦਾਸ ਦਰਬਾਰ ਵਿਲ਼ੈਤਰੀ ਵਿਖੇ ਛੇਵੀਂ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਦਿਹਾੜਾ ਬਹੁਤ ਹੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਇਲਾਕਿਆਂ ਤੋਂ ਆਈਆ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਸਮਾਗਮ ਦੌਰਾਨ ਯੂਰਪ ਦੇ ਪ੍ਰਸਿੱਧ ਕਵੀਸ਼ਰ ਭਾਈ ਸਰਬਜੀਤ ਸਿੰਘ ਮਾਣਕਪੁਰੀ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਆਈਆਂ ਸੰਗਤਾਂ ਨੂੰ ਕਵੀਸ਼ਰੀ ਵਾਰਾਂ ਰਾਹੀਂ ਛੇਵੀਂ ਪਾਤਸ਼ਾਹੀ ਦਾ ਇਤਿਹਾਸ ਸ਼ਰਵਣ ਕਰਵਾਉਦਿਆ ਨਿਹਾਲ ਕੀਤਾ।



ਭਾਰਤ ਤੋਂ ਪੁੱਜੇ ਪ੍ਰਸਿੱਧ ਪੰਜਾਬੀ ਲੋਕ ਗਾਇਕ ਸੋਨੂੰ ਵਿਰਕ ਨੇ ਆਪਣੀ ਬੁਲੰਦ ਅਤੇ ਸੁਰੀਲੀ ਆਵਾਜ਼ ਵਿੱਚ ਧਾਰਮਿਕ ਗੀਤਾਂ ਰਾਹੀ ਹਾਜ਼ਰੀਆਂ ਭਰੀਆਂ ਗਈਆਂ। ਇਸ ਮੌਕੇ ਲਾਸੀਓ ਸਟੇਟ ਦੇ ਵੱਖ-ਵੱਖ ਗੁਰਦੁਆਰਿਆਂ ਨਾਲ ਸਬੰਧਤ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦਿਆਂ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਲਗਵਾਈ। ਸਮਾਗਮ ਦੀਆਂ ਸਮੁੱਚੀਆਂ ਸੇਵਾਵਾਂ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਦੀਪ ਸਿੰਘ ਬੂੜੇਲ ਦੇ ਪਰਿਵਾਰ ਵੱਲੋਂ ਬਾਖ਼ੂਬੀ ਨਿਭਾਈਆਂ ਗਈਆਂ। ਸਮਾਗਮ ਦੇ ਅੰਤ ਵਿੱਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ਸਮਾਪਤੀ ਅਰਦਾਸ ਉਪਰੰਤ ਹੈੱਡ ਗ੍ਰੰਥੀ ਭਾਈ ਪਰਮਜੀਤ ਸਿੰਘ, ਭਾਈ ਹਰਦੀਪ ਸਿੰਘ ਬੂੜੇਲ , ਭਾਈ ਰਘਵਿੰਦਰ ਸਿੰਘ ਮਿੰਟਾ ਵੱਲੋਂ ਸਰਬਜੀਤ ਸਿੰਘ ਮਾਣਕਪੁਰੀ, ਸੋਨੂੰ ਵਿਰਕ ਅਤੇ ਸੁਖਚੈਨ ਸਿੰਘ ਠੀਕਰੀਵਾਲ ਨਾਲ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਅਮਰੀਕਾ ਤੋਂ ਇਕ ਹੋਰ ਭਾਰਤੀ ਨਾਗਰਿਕ ਹੋਵੇਗਾ ਡਿਪੋਰਟ ! ਅਦਾਲਤ ਨੇ ਜਾਰੀ ਕੀਤੇ ਹੁਕਮ
NEXT STORY