ਟੋਰਾਂਟੋ - ਕੈਨੇਡਾ ਦੇ ਸ਼ਹਿਰ ਟੋਰਾਂਟੋ ਵਿੱਚ ਹੋਏ ਖ਼ਾਲਸਾ ਸਾਜਨਾ ਦਿਵਸ ਮੌਕੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਨਾਲ-ਨਾਲ ਵਿਰੋਧੀ ਧਿਰ ਦੇ ਨੇਤਾ ਪਿਅਰੇ ਪੋਇਲੀਵਰ ਦੀ ਮੌਜੂਦਗੀ ਵਿੱਚ ਖਾਲਿਸਤਾਨ ਪੱਖੀ ਨਾਅਰੇ ਲਾਏ ਗਏ। ਇਹ ਕੈਨੇਡਾ ਵਿੱਚ ਅਜੋਕੇ ਸਮੇਂ ਵਿੱਚ ਭਾਰਤ ਵਿਰੋਧੀ ਭਾਵਨਾ ਦੀ ਇੱਕ ਨਵੀਂ ਤਸਵੀਰ ਸੀ। ਇਸ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ ਜਿਵੇਂ ਹੀ ਪੀਐਮ ਟਰੂਡੋ ਖਾਲਸਾ ਸਾਜਨਾ ਦਿਵਸ ਮੌਕੇ ਆਪਣਾ ਸੰਬੋਧਨ ਕਰਨ ਲਈ ਸਟੇਜ ’ਤੇ ਜਾਣ ਵਾਲੇ ਸਨ ਤਾਂ ਜ਼ੋਰਦਾਰ ਨਾਅਰੇਬਾਜ਼ੀ ਸ਼ੁਰੂ ਹੋ ਗਈ।
ਇਹ ਵੀ ਪੜ੍ਹੋ- ਜਸਟਿਨ ਟਰੂਡੋ ਦੇ ਸਮਾਗਮ ਦੌਰਾਨ ਖਾਲਿਸਤਾਨੀ ਨਾਅਰੇ 'ਤੇ ਭਾਰਤ ਨੇ ਕੈਨੇਡੀਅਨ ਰਾਜਦੂਤ ਕੀਤਾ ਤਲਬ

ਜਸਟਿਨ ਟਰੂਡੋ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ‘ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਹਿ’ ਨਾਲ ਕੀਤੀ। ਇਸ ਦੌਰਾਨ ਉਨ੍ਹਾਂ ਸਿੱਖਾਂ ਦੇ ਹੱਕਾਂ ਦੀ ਰਾਖੀ ਕਰਨ ਦਾ ਵਾਅਦਾ ਕੀਤਾ। ਉਨ੍ਹਾਂ ਦੇ ਭਾਸ਼ਣ ਦੌਰਾਨ ਕੈਨੇਡਾ ਵਿੱਚ ਖਾਲਿਸਤਾਨ ਸਮਰਥਕਾਂ ਦਾ ਪ੍ਰਭਾਵ ਦੇਖਣ ਨੂੰ ਮਿਲਿਆ। ਇਸ ਦੇ ਨਾਲ ਹੀ ਇਸ ਵੀਡੀਓ ਵਿਚ ਇਕ ਪੋਸਟਰ ਦੀ ਤਸਵੀਰ ਵੀ ਕੈਦ ਹੋਈ ਜਿਸ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਜ਼ਰ ਆ ਰਹੇ ਹਨ। ਉਨ੍ਹਾਂ ਦੇ ਨਾਲ ਵਿਦੇਸ਼ ਮੰਤਰੀ ਐਸ ਜੈਸ਼ੰਕਰ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਵੀ ਤਸਵੀਰ ਲੱਗੀ ਹੈ।




ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੈਨੇਡਾ ਹੋਰ ਉਡਾਣਾਂ, ਹਵਾਈ ਮਾਰਗਾਂ ਨੂੰ ਜੋੜਨ ਲਈ ਭਾਰਤ ਨਾਲ ਕਰ ਰਿਹੈ ਕੰਮ: ਪ੍ਰਧਾਨ ਮੰਤਰੀ ਟਰੂਡੋ
NEXT STORY