ਸ਼ੈਂਬਲੀ/ਅਮਰੀਕਾ (ਭਾਸ਼ਾ)- ਅਟਲਾਂਟਾ ਵਿਚ ਇਕ ਉਪਨਗਰ ਦੇ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿਚ ਜਹਾਜ਼ ਵਿਚ ਸਵਾਰ ਸਾਰੇ 4 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਫੈਡਰਲ ਏਵੀਏਸ਼ਨ ਐਡਮਿਨਿਸਟ੍ਰੇਸ਼ਨ (ਐੱਫ.ਏ.ਏ.) ਨੇ ਕਿਹਾ ਕਿ ਸਿੰਗਲ ਇੰਜਣ ਜਹਾਜ਼ 'ਸੇਸਨਾ 210' ਸ਼ੁੱਕਰਵਾਰ ਨੂੰ ਡੇਕਾਲਬ-ਪੀਚਟਰੀ ਹਵਾਈ ਅੱਡੇ 'ਤੇ ਹਾਦਸਾਗ੍ਰਸਤ ਹੋ ਗਿਆ ਅਤੇ ਜਹਾਜ਼ ਨੂੰ ਅੱਗ ਲੱਗ ਗਈ। ਉਨ੍ਹਾਂ ਦੱਸਿਆ ਕਿ ਜਹਾਜ਼ ਵਿਚ 4 ਲੋਕ ਸਵਾਰ ਸਨ ਅਤੇ ਸਾਰਿਆਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਅਜੇ ਤੱਕ ਇਸ ਹਾਦਸੇ ਵਿਚ ਮਾਰੇ ਗਏ ਲੋਕਾਂ ਦੀ ਪਛਾਣ ਜਨਤਕ ਨਹੀਂ ਕੀਤੀ ਹੈ। ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਐੱਫ.ਏ.ਏ. ਨੇ ਕਿਹਾ ਕਿ ਰਾਸ਼ਟਰੀ ਆਵਾਜਾਈ ਸੁਰੱਖਿਆ ਬੋਰਡ ਮਾਮਲੇ ਦੀ ਜਾਂਚ ਕਰੇਗਾ।
ਆਪਣੀ ਨੀਤੀਆਂ ’ਚ ਪਰਿਵਰਤਨ ਕਰਨ ਨਾਲ ਹੀ ਸਰਕਾਰ ਨੂੰ ਆਪਣੀਆਂ ਸਮੱਸਿਆਵਾਂ ਤੋਂ ਮਿਲੇਗੀ ਮੁਕਤੀ : ਅਸਦ ਦੁਰਾਨੀ
NEXT STORY