ਲਾਹੌਰ (ਏਐਨਆਈ): ਪਾਕਿਸਤਾਨ ਦੀ ਨੈਸ਼ਨਲ ਸਾਈਬਰ ਕ੍ਰਾਈਮ ਇਨਵੈਸਟੀਗੇਸ਼ਨ ਏਜੰਸੀ (NCCIA) ਨੇ ਦੇਸ਼ ਵਿਰੋਧੀ ਪ੍ਰਚਾਰ ਕਰਨ ਅਤੇ ਅਸ਼ਾਂਤੀ ਫੈਲਾਉਣ ਦੇ ਦੋਸ਼ ਵਿੱਚ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ 11 ਸੋਸ਼ਲ ਮੀਡੀਆ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ 'ਤੇ ਦੋਸ਼ ਹੈ ਕਿ ਇਹ ਇੰਟਰਨੈੱਟ ਰਾਹੀਂ ਸਰਕਾਰੀ ਸੰਸਥਾਵਾਂ, ਖ਼ਾਸ ਕਰਕੇ ਫੌਜ ਵਿਰੁੱਧ ਭੜਕਾਊ ਮੁਹਿੰਮਾਂ ਚਲਾ ਰਹੇ ਸਨ। NCCIA ਦੇ ਬੁਲਾਰੇ ਅਨੁਸਾਰ ਇਹ ਸਾਰੇ ਮੁਲਜ਼ਮ ਪਿਛਲੇ ਕੁਝ ਸਮੇਂ ਤੋਂ ਏਜੰਸੀ ਦੀ ਨਿਗਰਾਨੀ ਹੇਠ ਸਨ।
ਮਾਰੇ ਗਏ ਛਾਪਿਆਂ ਦੌਰਾਨ ਲਾਹੌਰ ਤੋਂ 2, ਫੈਸਲਾਬਾਦ ਤੋਂ 3, ਮੁਲਤਾਨ ਤੋਂ 4 ਅਤੇ ਗੁਜਰਾਂਵਾਲਾ ਤੋਂ 1 ਸ਼ੱਕੀ ਨੂੰ ਕਾਬੂ ਕੀਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਇਹ ਲੋਕ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਕਰਕੇ ਦੇਸ਼ ਵਿੱਚ ਅਰਾਜਕਤਾ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਵਿਰੁੱਧ 'ਪ੍ਰੀਵੈਂਸ਼ਨ ਆਫ ਇਲੈਕਟ੍ਰਾਨਿਕ ਕ੍ਰਾਈਮਜ਼ ਐਕਟ' (PECA), 2016 ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲੇ ਦਰਜ ਕੀਤੇ ਗਏ ਹਨ। ਪੁਲਿਸ ਹੁਣ ਇਨ੍ਹਾਂ ਦੇ ਡਿਜੀਟਲ ਉਪਕਰਨਾਂ ਅਤੇ ਸੋਸ਼ਲ ਮੀਡੀਆ ਰਿਕਾਰਡ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਤਾਂ ਜੋ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਦਾ ਪਤਾ ਲਗਾਇਆ ਜਾ ਸਕੇ।
ਪੜ੍ਹੋ ਇਹ ਅਹਿਮ ਖ਼ਬਰ- 'ਸਾਡੇ ਕੋਲ 1000 ਤੋਂ ਵੱਧ ਸ਼ੂਟਰ.....'! ਬਿਸ਼ਨੋਈ ਗੈਂਗ ਨੇ ਕੈਨੇਡਾ ਪੁਲਸ ਨੂੰ ਚਿੱਠੀ ਲਿਖ ਦੇ'ਤੀ ਚੁਣੌਤੀ
NCCIA ਪੰਜਾਬ ਦੇ ਡਾਇਰੈਕਟਰ ਮੁਹੰਮਦ ਅਲੀ ਵਸੀਮ ਨੇ ਸਖ਼ਤ ਲਹਿਜੇ ਵਿੱਚ ਕਿਹਾ ਕਿ ਦੇਸ਼ ਵਿਰੋਧੀ ਪ੍ਰਚਾਰ ਕਰਨ ਵਾਲੇ ਅਤੇ ਅਸਥਿਰਤਾ ਫੈਲਾਉਣ ਵਾਲੇ ਅਨਸਰਾਂ ਪ੍ਰਤੀ ਕੋਈ ਨਰਮੀ ਨਹੀਂ ਵਰਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹੇ ਅਨਸਰਾਂ ਵਿਰੁੱਧ ਕਾਰਵਾਈ ਲਗਾਤਾਰ ਜਾਰੀ ਰਹੇਗੀ। ਜ਼ਿਕਰਯੋਗ ਹੈ ਕਿ ਇਸ ਮਹੀਨੇ ਦੇ ਸ਼ੁਰੂ ਵਿੱਚ ਵੀ ਪਾਕਿਸਤਾਨੀ ਪੰਜਾਬ ਵਿੱਚ ਅਜਿਹੀਆਂ ਹੀ ਗਤੀਵਿਧੀਆਂ ਵਿੱਚ ਸ਼ਾਮਲ 13 ਹੋਰ ਸੋਸ਼ਲ ਮੀਡੀਆ ਐਕਟਿਵਿਸਟਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਅਧਿਕਾਰੀਆਂ ਦਾ ਦਾਅਵਾ ਹੈ ਕਿ ਇਹ ਲੋਕ ਦੇਸ਼ ਦੀਆਂ ਸੰਸਥਾਵਾਂ ਨੂੰ ਬਦਨਾਮ ਕਰਨ ਲਈ ਇੱਕ ਸੋਚੀ-ਸਮਝੀ ਸਾਜ਼ਿਸ਼ ਤਹਿਤ ਕੰਮ ਕਰ ਰਹੇ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
'ਸਾਡੇ ਕੋਲ 1000 ਤੋਂ ਵੱਧ ਸ਼ੂਟਰ.....'! ਬਿਸ਼ਨੋਈ ਗੈਂਗ ਨੇ ਕੈਨੇਡਾ ਪੁਲਸ ਨੂੰ ਚਿੱਠੀ ਲਿਖ ਦੇ'ਤੀ ਚੁਣੌਤੀ
NEXT STORY