ਵਾਸ਼ਿੰਗਟਨ (ਭਾਸ਼ਾ)- ਅਮਰੀਕਾ ਦੇ ਇੱਕ ਸੰਸਦ ਮੈਂਬਰ ਨੇ ਕਿਹਾ ਹੈ ਕਿ ਭਾਰਤ ਅਤੇ ਅਮਰੀਕਾ ਵਿਚਾਲੇ ਇਕਜੁਟਤਾ ਗਲੋਬਲ ਹਿੱਤ ਲਈ ਚੰਗੀ ਗੱਲ ਹੈ। ਉਨ੍ਹਾਂ ਨੇ ਕਿਹਾ ਕਿ ਕੋਵਿਡ-19 ਮਹਾਮਾਰੀ ਦੌਰਾਨ ਵੀ ਦੋਵਾਂ ਦੇਸ਼ਾਂ ਨੇ ਮਿਲ ਕੇ ਕੰਮ ਕੀਤਾ। ਹਾਊਸ ਆਫ ਰਿਪ੍ਰਜ਼ੈਂਟੇਟਿਵ ਦੇ ਮੈਂਬਰ ਡੈਰੇਨ ਸੋਟੋ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਭਾਰਤ ਅਤੇ ਅਮਰੀਕਾ ਵਿਚਾਲੇ ਸਹਿਯੋਗ ਜਾਰੀ ਰਹੇਗਾ। ਸੋਟੋ ਨੇ ਬੁੱਧਵਾਰ ਨੂੰ ਅਮਰੀਕੀ ਪ੍ਰਤੀਨਿਧੀ ਸਭਾ ਨੂੰ ਕਿਹਾ ਕਿ ਮੈਡਮ ਸਪੀਕਰ, ਮੈਂ ਭਾਰਤ ਗਣਰਾਜ ਅਤੇ ਸੰਯੁਕਤ ਰਾਜ ਅਮਰੀਕਾ ਵਿਚਕਾਰ ਮਜ਼ਬੂਤ, ਬਹੁਪੱਖੀ ਅਤੇ ਆਪਸੀ ਮਹੱਤਵਪੂਰਨ ਸਾਂਝੇਦਾਰੀ ਦਾ ਸੁਆਗਤ ਕਰਦਾ ਹਾਂ।
ਉਨ੍ਹਾਂ ਨੇ ਕਿਹਾ ਕਿ ਦੋਵੇਂ ਦੇਸ਼ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੇ ਭਾਈਵਾਲ ਹਨ। ਦੋ ਲੋਕਤੰਤਰਾਂ ਅਤੇ ਆਜ਼ਾਦ ਅਰਥਵਿਵਸਥਾਵਾਂ ਵਿਚਕਾਰ ਇਕਜੁਟਤਾ ਵਿਸ਼ਵ ਹਿੱਤ ਲਈ ਚੰਗੀ ਹੈ। ਸੋਟੋ ਨੇ ਕਿਹਾ ਕਿ ਕੋਵਿਡ-19 ਮਹਾਮਾਰੀ ਦੌਰਾਨ ਦੋਹਾਂ ਦੇਸ਼ਾਂ ਨੇ ਮਿਲ ਕੇ ਕੰਮ ਕੀਤਾ। ਉਨ੍ਹਾਂ ਨੇ ਕਿਹਾ ਕਿ ਟੀਕਾਕਰਨ ਸਮੇਤ ਸਿਹਤ ਖੇਤਰ ਵਿੱਚ ਮਹੱਤਵਪੂਰਨ ਸਹਿਯੋਗ ਕੀਤਾ ਗਿਆ। ਜਦੋਂ ਸੰਕਰਮਣ ਦੇ ਮਾਮਲੇ ਵੱਧ ਰਹੇ ਸਨ ਉਦੋਂ ਅਮਰੀਕਾ ਨੇ ਭਾਰਤ ਨੂੰ ਵੈਕਸੀਨ ਦੇ ਉਤਪਾਦਨ ਲਈ ਕੱਚਾ ਮਾਲ ਮੁਹੱਈਆ ਕਰਵਾਇਆ ਸੀ।ਉਨ੍ਹਾਂ ਨੇ ਕਿਹਾ ਕਿ ਮੇਰੀ ਭਾਰਤ ਦੀ ਪਿਛਲੀ ਫੇਰੀ ਦੌਰਾਨ, ਸਾਡੇ ਵਫ਼ਦ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਖੇਤਰ ਵਿੱਚ ਹੋਈ ਪ੍ਰਗਤੀ ਬਾਰੇ ਜਾਣੂ ਕਰਵਾਇਆ ਗਿਆ ਸੀ। ਸਾਨੂੰ ਦੱਸਿਆ ਗਿਆ ਸੀ ਕਿ ਇਹ ਸਾਡੇ ਦੇਸ਼ਾਂ ਦੇ ਸਬੰਧਾਂ ਵਿੱਚ ਕੀ ਭੂਮਿਕਾ ਨਿਭਾਉਂਦਾ ਹੈ ਅਤੇ ਇਸਦੀ ਵਰਤੋਂ ਉਦਯੋਗ ਵਿੱਚ ਕੀ ਕੀਤੀ ਜਾ ਸਕਦੀ ਹੈ।
ਪੜ੍ਹੋ ਇਹ ਅਹਿਮ ਖ਼ਬਰ -ਪਾਕਿਸਤਾਨ 'ਚ ਮਹਿੰਗਾਈ ਨੇ ਕੱਢੇ ਵੱਟ, ਘਿਓ 208 ਰੁਪਏ ਅਤੇ ਤੇਲ 213 ਰੁਪਏ ਹੋਇਆ ਮਹਿੰਗਾ
ਸੋਟੋ ਨੇ ਕਿਹਾ ਕਿ ਅਸੀਂ ਭਾਰਤੀ ਪੁਲਾੜ ਖੋਜ ਸੰਗਠਨ ਦੇ ਸਾਬਕਾ ਚੇਅਰਮੈਨ ਅਲੁਰੂ ਸੀਲਿਨ ਕਿਰਨ ਕੁਮਾਰ ਨੂੰ ਮਿਲੇ ਅਤੇ ਸੰਸਥਾ ਦੇ ਢਾਂਚੇ, ਮਿਸ਼ਨਾਂ, ਪ੍ਰਯੋਗਾਂ ਅਤੇ ਪ੍ਰਾਪਤੀਆਂ ਬਾਰੇ ਚਰਚਾ ਕੀਤੀ। ਉਹਨਾਂ ਨੇ ਦੱਸਿਆ ਕਿ ਬਾਅਦ ਵਿੱਚ ਅਸੀਂ ਸਾਬਕਾ ਵਿਗਿਆਨ ਅਤੇ ਤਕਨਾਲੋਜੀ ਮੰਤਰੀ ਹਰਸ਼ ਵਰਧਨ ਨਾਲ ਮੁਲਾਕਾਤ ਕੀਤੀ ਅਤੇ ਪੁਲਾੜ ਅਤੇ ਸਾਈਬਰ ਸੁਰੱਖਿਆ ਵਿੱਚ ਪ੍ਰਾਪਤੀਆਂ ਬਾਰੇ ਚਰਚਾ ਕੀਤੀ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪਾਕਿਸਤਾਨ 'ਚ ਮਹਿੰਗਾਈ ਨੇ ਕੱਢੇ ਵੱਟ, ਘਿਓ 208 ਰੁਪਏ ਅਤੇ ਤੇਲ 213 ਰੁਪਏ ਹੋਇਆ ਮਹਿੰਗਾ
NEXT STORY