ਕੇਪਟਾਉਨ— ਦੱਖਣੀ ਅਫਰੀਕਾ ਦੇ ਸਾਬਕਾ ਰਾਸ਼ਟਰਪਤੀ ਜੈਕਬ ਜੂਮਾ ਖਿਲਾਫ ਮਾਮਲੇ ਦੀ ਸੁਣਵਾਈ 8 ਜੂਨ ਤਕ ਲਈ ਟਾਲ ਦਿੱਤੀ ਗਈ ਹੈ। ਬੀ.ਬੀ.ਸੀ. ਦੀ ਰਿਪੋਰਟ ਮੁਤਾਬਕ ਭ੍ਰਿਸ਼ਟਾਚਾਰ ਮਾਮਲੇ 'ਚ ਜੂਮਾ ਸਵੇਰੇ ਡਰਬਨ ਦੇ ਹਾਈ ਕੋਰਟ 'ਚ ਪੇਸ਼ ਹੋਏ। ਹੁਣ ਮਾਮਲੇ ਦੀ ਅਗਲੀ ਸੁਣਵਾਈ 8 ਜੂਨ ਨੂੰ ਹੋਵੇਗੀ। ਉਨ੍ਹਾਂ ਨੇ ਹਾਲਾਂਕਿ ਕਿਸੇ ਤਰ੍ਹਾਂ ਦੇ ਭ੍ਰਿਸ਼ਟਾਚਾਰ 'ਚ ਸ਼ਾਮਲ ਹੋਣ ਤੋਂ ਇਨਕਾਰ ਕੀਤਾ ਹੈ। ਜੂਮਾ ਦੇ ਸਮਰਥਕਾਂ ਵੱਲੋਂ ਉਨ੍ਹਾਂ ਦੇ ਸਮਰਥਨ 'ਚ ਰੈਲੀ ਕੱਢਣ ਦੀ ਯੋਜਨਾ ਬਣਾਈ ਜਦਕਿ ਆਲੋਚਕਾਂ ਦਾ ਕਹਿਣਾ ਹੈ ਕਿ ਅਦਾਲਤ ਦੀ ਕਾਰਵਾਈ ਕਾਫੀ ਦਿਨਾਂ ਤੋਂ ਲਟਕੀ ਹੈ। ਸਾਬਕਾ ਰਾਸ਼ਟਰਪਤੀ ਨੇ ਸੁਣਵਾਈ ਤੋਂ ਬਾਅਦ ਸਮਰਥਕਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ, 'ਕੁਝ ਲੋਕਾਂ ਨੂੰ ਅਜਿਹਾ ਲੱਗ ਰਿਹਾ ਹੈ ਕਿ ਮੈਂ ਦੋਸ਼ੀ ਕਰਾਰ ਦਿੱਤਾ ਗਿਆ ਹਾਂ। ਦੋਸ਼ ਜਦ ਤਕ ਤੈਅ ਨਹੀਂ ਹੋ ਜਾਂਦੇ, ਉਦੋਂ ਤਕ ਮੈਂ ਬੇਕਸੂਰ ਹਾਂ।' ਉਸ ਤੋਂ ਬਾਅਦ ਉਨ੍ਹਾਂ ਦੀ ਅਗਵਾਈ 'ਚ ਸਮਰਥਕਾਂ ਨੇ ਖੁਸ਼ੀ 'ਚ ਗੀਤ ਗਾਏ ਤੇ ਡਾਂਸ ਕੀਤਾ। ਜੂਮਾ ਦੇ ਕਾਨੂੰਨੀ ਟੀਮ ਦਾ ਮੰਨਣਾ ਹੈ ਕਿ ਰਾਜਨੀਤੀ ਬਦਲੇ ਦੀ ਭਾਵਨਾ ਤੋਂ ਗਲਤ ਤਰੀਕੇ ਨਾਲ ਉਨ੍ਹਾਂ ਨੂੰ ਫਸਾਇਆ ਗਿਆ ਹੈ।
ਸੋਮਾਲੀਆ ਵਿਚ ਅਮਰੀਕੀ ਹਵਾਈ ਹਮਲਾ, 3 ਅੱਤਵਾਦੀ ਢੇਰ
NEXT STORY