ਜੌਹਨਸਬਰਗ- ਦੱਖਣੀ ਅਫਰੀਕਾ ਦੇ ਊਰਜਾ ਅਤੇ ਖਣਿਜ ਸਰੋਤ ਮੰਤਰੀ ਗਵੇਡੇ ਮੰਤਾਸ਼ੇ ਅਤੇ ਉਨ੍ਹਾਂ ਦੀ ਪਤਨੀ ਨੋਲਵੰਡਲ ਮੰਤਾਸ਼ੇ ਕੋਰੋਨਾ ਸੰਕਰਮਿਤ ਪਾਏ ਗਏ ਹਨ।
ਦੱਖਣੀ ਅਫਰੀਕਾ ਦੇ ਰਾਸ਼ਟਰਪਤੀ ਦਫਤਰ ਨੇ ਮੰਗਲਵਾਰ ਨੂੰ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਇਹ ਜਾਣਕਾਰੀ ਦਿੱਤੀ। ਪ੍ਰੈੱਸ ਬਿਆਨ ਵਿਚ ਕਿਹਾ ਗਿਆ ਹੈ ਕਿ 14 ਜੁਲਾਈ ਨੂੰ ਮੰਤਰੀ ਅਤੇ ਉਨ੍ਹਾਂ ਦੀ ਪਤਨੀ ਦੀ ਕੋਰੋਨਾ ਜਾਂਚ ਦੀ ਰਿਪੋਰਟ ਆਈ ਸੀ, ਜਿਸ ਵਿਚ ਪੁਸ਼ਟੀ ਕੀਤੀ ਗਈ ਕਿ ਦੋਵੇਂ ਕੋਰੋਨਾ ਪਾਜ਼ੀਟਿਵ ਹਨ।
ਜਾਣਕਾਰੀ ਮੁਤਾਬਕ ਜੋੜੇ ਨੇ ਆਪਣੇ-ਆਪ ਨੂੰ ਅਲੱਗ ਕਰ ਲਿਆ ਹੈ, ਹਾਲਾਂਕਿ ਮੰਤਰੀ ਘਰ ਤੋਂ ਆਪਣਾ ਕੰਮ ਜਾਰੀ ਰੱਖਣਗੇ। ਦੇਸ਼ ਵਿਚ ਕੋਵਿਡ-19 ਦੇ ਫੈਲਣ ਤੋਂ ਬਾਅਦ ਮੰਤਰੀ ਨੂੰ ਤਿੰਨ ਵਾਰ ਕੋਰੋਨਾ ਦੀ ਜਾਂਚ ਕੀਤੀ ਗਈ।
ਵਿਦੇਸ਼ੀ ਵਿਦਿਆਰਥੀਆਂ ਲਈ ਰਾਹਤ, ਟਰੰਪ ਸਰਕਾਰ ਨੇ ਵੀਜ਼ਾ ਰੱਦ ਕਰਨ ਦਾ ਫੈਸਲਾ ਲਿਆ ਵਾਪਸ
NEXT STORY