ਸੋਲ (ਵਾਰਤਾ) : ਦੱਖਣੀ ਕੋਰੀਆ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ (ਕੋਵਿਡ-19) ਦੇ 43 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਕੁੱਲ ਗਿਣਤੀ ਵੱਧ ਕੇ 12,198 ਹੋ ਗਈ ਹੈ। ਆਧਿਕਾਰਤ ਸੂਤਰਾਂ ਅਨੁਸਾਰ ਪਿਛਲੇ 4 ਦਿਨਾਂ ਤੋਂ ਰੋਜ਼ਾਨਾ ਕੋਰੋਨਾ ਪੀੜਤਾਂ ਦੇ ਨਵੇਂ ਮਾਮਲੇ 40 ਤੋਂ ਜ਼ਿਆਦਾ ਆ ਰਹੇ ਹਨ। ਬੁੱਧਵਾਰ ਨੂੰ ਸਾਹਮਣੇ ਆਏ 43 ਨਵੇਂ ਮਾਮਲਿਆਂ ਵਿਚੋਂ 12 ਪੀੜਤ ਵਿਦੇਸ਼ਾਂ ਤੋਂ ਪਰਤੇ ਲੋਕ ਹਨ। ਇਸ ਦੇ ਨਾਲ ਹੀ ਵਿਦੇਸ਼ਾਂ ਤੋਂ ਪਰਤੇ ਪੀੜਤ ਲੋਕਾਂ ਦੀ ਗਿਣਤੀ 1,371 ਹੋ ਗਈ ਹੈ। ਕੋਰੋਨਾ ਨਾਲ ਇਕ ਹੋਰ ਵਿਅਕਤੀ ਦੀ ਮੌਤ ਦੇ ਨਾਲ ਹੀ ਇਸ ਨਾਲ ਮਾਰਨ ਵਾਲਿਆਂ ਦੀ ਗਿਣਤੀ 279 ਪਹੁੰਚ ਗਈ ਹੈ। ਦੇਸ਼ ਵਿਚ ਕੋਰੋਨਾ ਮੌਤ ਦਰ 2.29 ਫੀਸਦੀ ਹੈ। ਕੋਰੋਨਾ ਪੀੜਤ 14 ਹੋਰ ਮਰੀਜ਼ਾਂ ਨੂੰ ਠੀਕ ਹੋਣ ਦੇ ਬਾਅਦ ਹਸਪਤਾਲਾਂ 'ਚੋਂ ਛੁੱਟੀ ਮਿਲ ਗਈ ਹੈ। ਇਸ ਦੇ ਨਾਲ ਹੀ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਗਿਣਤੀ 10,774 ਹੋ ਗਈ ਹੈ। ਠੀਕ ਹੋਣ ਵਾਲਿਆਂ ਦੀ ਦਰ 88.3 ਫੀਸਦੀ ਹੈ। ਦੇਸ਼ ਵਿਚ 3 ਜਨਵਰੀ ਤੋਂ ਹੁਣ ਤੱਕ 11 ਲੱਖ 30 ਹਜ਼ਾਰ ਲੋਕਾਂ ਦੀ ਕੋਰੋਨਾ ਵਾਇਰਸ ਦੀ ਜਾਂਚ ਕੀਤੀ ਗਈ ਹੈ, ਜਿਨ੍ਹਾਂ ਵਿਚੋਂ 10,99,136 ਲੋਕਾਂ ਦੀ ਰਿਪੋਟਰ ਨੈਗੇਟਿਵ ਆਈ ਹੈ।
ਅਫਗਾਨਿਸਤਾਨ 'ਚ ਕੋਰੋਨਾ ਵਾਇਰਸ ਪੀੜਤਾਂ ਦੀ ਗਿਣਤੀ 26 ਹਜ਼ਾਰ ਤੋਂ ਪਾਰ
NEXT STORY