ਸਿਓਲ (ਏਜੰਸੀ)- ਦੱਖਣੀ ਕੋਰੀਆ ਦੇ ਸੀਓਂਗਨਾਮ ਸ਼ਹਿਰ ਵਿੱਚ ਸ਼ੁੱਕਰਵਾਰ ਨੂੰ ਇੱਕ ਵੱਡੀ ਵਪਾਰਕ ਇਮਾਰਤ ਵਿੱਚ ਅੱਗ ਲੱਗਣ ਤੋਂ ਬਾਅਦ ਦਰਜਨਾਂ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਗਯੋਂਗਗੀ ਸੂਬਾਈ ਫਾਇਰ ਡਿਪਾਰਟਮੈਂਟ ਦੇ ਅਨੁਸਾਰ, ਅੱਗ ਲੱਗਣ ਦੀ ਘਟਨਾ ਦੇ ਬਾਅਦ 100 ਤੋਂ ਵੱਧ ਫਾਇਰਫਾਈਟਰਜ਼ ਅਤੇ 40 ਵਾਹਨਾਂ ਨੂੰ ਘਟਨਾ ਵਾਲੀ ਥਾਂ 'ਤੇ ਤਾਇਨਾਤ ਕੀਤਾ ਗਿਆ।
ਟੀਵੀ ਫੁਟੇਜ ਵਿੱਚ ਇਮਾਰਤ ਦੇ ਹੇਠਲੇ ਹਿੱਸੇ ਤੋਂ ਧੂੰਆਂ ਅਤੇ ਅੱਗ ਦੀਆਂ ਲਪਟਾਂ ਨਿਕਲਦੀਆਂ ਦਿਖਾਈ ਦਿੱਤੀਆਂ। ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਲਗਭਗ 50 ਲੋਕ ਇਮਾਰਤ ਵਿੱਚੋਂ ਭੱਜਣ ਵਿੱਚ ਕਾਮਯਾਬ ਰਹੇ, ਜਦੋਂ ਕਿ ਐਮਰਜੈਂਸੀ ਕਰਮਚਾਰੀਆਂ ਨੇ 40 ਹੋਰਾਂ ਨੂੰ ਬਾਹਰ ਕੱਢਿਆ। ਇਹ ਤੁਰੰਤ ਸਪੱਸ਼ਟ ਨਹੀਂ ਹੋ ਸਕਿਆ ਕਿ 8 ਮੰਜ਼ਿਲਾ ਇਮਾਰਤ ਦੇ ਅੰਦਰ ਅਜੇ ਵੀ ਕੋਈ ਸੀ ਜਾਂ ਨਹੀਂ। ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਕਿਹਾ ਕਿ ਕੁੱਝ ਲੋਕ ਧੂੰਏਂ ਦੀ ਲਪੇਟ ਵਿਚ ਆ ਗਏ, ਜਿਨ੍ਹਾਂ ਦਾ ਇਲਾਜ ਕੀਤਾ ਗਿਆ, ਹਾਲਾਂਕਿ ਕਿਸੇ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦੀ ਖਬਰ ਨਹੀਂ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
ਨਵੇਂ ਸਾਲ ਮੌਕੇ ਕੈਨੇਡਾ 'ਚ ਪੰਜਾਬੀ ਪਰਿਵਾਰਾਂ ਦੇ ਘਰ ਗੂੰਜੀਆਂ ਕਿਲਕਾਰੀਆਂ
NEXT STORY