ਸਿਓਲ (ਏਜੰਸੀ)- ਮਹਾਦੋਸ਼ ਦਾ ਸਾਹਮਣਾ ਕਰ ਰਹੇ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਯੂਨ ਸੁਕ-ਯੇਓਲ ਦੇ ਵਕੀਲ ਵੀਰਵਾਰ ਨੂੰ ਅਦਾਲਤ ਤੋਂ ਉਨ੍ਹਾਂ ਦੀ ਰਿਹਾਈ ਨੂੰ ਯਕੀਨੀ ਬਣਾਉਣ ਦੀ ਕੋਸ਼ਿਸ਼ ’ਚ ਅਸਫਲ ਰਹੇ। ਇਕ ਦਿਨ ਪਹਿਲਾਂ ਯੂਨ ਨੂੰ ਦੇਸ਼ ਦੀ ਰਾਜਧਾਨੀ ਸਿਓਲ ਦੇ ਨੇੜੇ ਇਕ ਹਿਰਾਸਤ ਕੇਂਦਰ ਵਿਚ ਲਿਜਾਇਆ ਗਿਆ ਸੀ। ਇਸ ਤੋਂ ਪਹਿਲਾਂ ਉਸ ਕੋਲੋਂ ਪਿਛਲੇ ਮਹੀਨੇ ਮਾਰਸ਼ਲ ਲਾਅ ਲਾਗੂ ਹੋਣ ਦੇ ਸਬੰਧ ’ਚ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੇ ਅਧਿਕਾਰੀਆਂ ਵੱਲੋਂ 10 ਘੰਟਿਆਂ ਤੱਕ ਪੁੱਛਗਿੱਛ ਕੀਤੀ ਗਈ ਸੀ।
ਯੂਨ ਨੇ ਵੀਰਵਾਰ ਨੂੰ ਭ੍ਰਿਸ਼ਟਾਚਾਰ ਰੋਕੂ ਅਧਿਕਾਰੀਆਂ ਵੱਲੋਂ ਹੋਰ ਪੁੱਛਗਿੱਛ ਕਰਨ ਤੋਂ ਇਨਕਾਰ ਕਰ ਦਿੱਤਾ ਕਿਉਂਕਿ ਉਸ ਦੇ ਵਕੀਲਾਂ ਨੇ ਕਿਹਾ ਕਿ ਜਾਂਚ ਗੈਰ-ਕਾਨੂੰਨੀ ਸੀ। ਵਕੀਲਾਂ ਨੇ ਸਿਓਲ ਸੈਂਟਰਲ ਜ਼ਿਲਾ ਅਦਾਲਤ ਨੂੰ ਉਸ ਦੀ ਰਿਹਾਈ ’ਤੇ ਵਿਚਾਰ ਕਰਨ ਲਈ ਕਿਹਾ ਸੀ, ਪਰ ਅਦਾਲਤ ਨੇ ਵੀਰਵਾਰ ਨੂੰ ਉਨ੍ਹਾਂ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ। ਰਾਸ਼ਟਰਪਤੀ ਨੇ ਪਿਛਲੇ ਸਾਲ 3 ਦਸੰਬਰ ਨੂੰ ਮਾਰਸ਼ਲ ਲਾਅ ਦਾ ਐਲਾਨ ਕੀਤਾ ਸੀ। ਰਾਸ਼ਟਰਪਤੀ ਦੇ ਇਸ ਕਦਮ ਨੇ ਪੂਰੇ ਦੇਸ਼ ਨੂੰ ਹੈਰਾਨ ਕਰ ਦਿੱਤਾ ਸੀ।
ਟਰੰਪ ਅਤੇ ਜੇਡੀ ਵੈਂਸ ਦੀਆਂ ਅਧਿਕਾਰਤ ਤਸਵੀਰਾਂ ਜਾਰੀ
NEXT STORY