ਸਾਊਥਾਲ (ਸਰਬਜੀਤ ਸਿੰਘ ਬਨੂੜ) - ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੰਗਲੈਂਡ ਦੇ ਸਾਊਥਾਲ ਸ਼ਹਿਰ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੀ ਪ੍ਰਬੰਧਕ ਕਮੇਟੀ ਅਤੇ ਸਿੱਖ ਸੰਗਤਾਂ ਦੇ ਸਾਂਝੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਧਾਰਮਿਕ ਸਮਾਗਮ ਦੌਰਾਨ ਸੰਗਤਾਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਯਾਦ ਕੀਤਾ। ਨਗਰ ਕੀਰਤਨ ਦੌਰਾਨ ਖ਼ਾਲਿਸਤਾਨ ਸਮਰਥਕਾਂ ਵੱਲੋਂ ਖ਼ਾਲਿਸਤਾਨ ਦੇ ਝੰਡੇ ਲਹਿਰਾਉਣ ਅਤੇ ‘ਖ਼ਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ ਲਗਾਉਣ ਨਾਲ ਸਿੱਖਾਂ ਦੇ ਸਵੈ-ਨਿਰਣੇ ਦੇ ਅਧਿਕਾਰ ਦਾ ਮੁੱਦਾ ਵੀ ਉਭਰ ਕੇ ਸਾਹਮਣੇ ਆਇਆ।
ਇਹ ਵੀ ਪੜ੍ਹੋ: ‘ਗੁੱਸੇ ਅਤੇ ਸ਼ੱਕੀ ਸੁਭਾਅ’ ਦੇ ਹੁੰਦੇ ਹਨ ਇਸ ਅੱਖਰ ਵਾਲੇ ਲੋਕ, ਜਾਣੋ ਇਨ੍ਹਾਂ ਦੀਆਂ ਹੋਰ ਦਿਲਚਸਪ ਗੱਲਾਂ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਨਗਰ ਕੀਰਤਨ ਦਾ ਰਸਤਾ ਗੁਰੂ ਨਾਨਕ ਰੋਡ ਸਥਿਤ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਕਿੰਗ ਸਟਰੀਟ, ਦਿ ਗ੍ਰੀਨ, ਸਾਊਥ ਰੋਡ, ਰਾਹੀਂ ਪਾਰਕ ਐਵੇਨਿਊ ਗੁਰਦੁਆਰਾ ਸਾਹਿਬ ਤੱਕ ਰੱਖਿਆ ਗਿਆ। ਮੀਂਹ ਦੇ ਬਾਵਜੂਦ ਨਗਰ ਕੀਰਤਨ ਦੌਰਾਨ ਸੰਗਤਾਂ ਨੇ ਗੁਰਬਾਣੀ ਕੀਰਤਨ ਅਤੇ ਵਾਹਿਗੁਰੂ ਦੇ ਜਾਪ ਨਾਲ ਸਮੁੱਚਾ ਮਾਹੌਲ ਧਾਰਮਿਕ ਰੰਗ ਵਿੱਚ ਰੰਗਿਆ ਹੋਇਆ ਸੀ । ਸੰਗਤਾਂ ਵੱਲੋਂ ਨਗਰ ਕੀਰਤਨ ਦੇ ਰਸਤੇ ਵਿੱਚ ਵੱਖ-ਵੱਖ ਥਾਵਾਂ ’ਤੇ ਲੰਗਰ ਅਤੇ ਜਲ-ਪਾਣੀ ਦੀ ਸੇਵਾ ਦਾ ਪ੍ਰਬੰਧ ਕੀਤਾ ਗਿਆ। ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਰਬੱਤ ਦੇ ਭਲੇ, ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਸੰਦੇਸ਼ ਇਸ ਨਗਰ ਕੀਰਤਨ ਦੀ ਮੁੱਖ ਪ੍ਰੇਰਨਾ ਰਿਹਾ।
ਇਹ ਵੀ ਪੜ੍ਹੋ: ਜਿਊਲਰੀ ਸ਼ੋਅਰੂਮ 'ਚ ਲੁੱਟ ਦੀ ਵੱਡੀ ਵਾਰਦਾਤ! 10 ਕਰੋੜ ਦੇ ਗਹਿਣੇ ਲੈ ਉੱਡੇ ਚੋਰ
ਇਸ ਮੌਕੇ ਖ਼ਾਲਿਸਤਾਨ ਸਮਰਥਕਾਂ ਵੱਲੋਂ ਨਵੰਬਰ 1984 ਦੇ ਸਿੱਖ ਕਤਲੇਆਮ ਅਤੇ ਸਿੱਖਾਂ ਨਾਲ ਹੋਈਆਂ ਬੇਇਨਸਾਫ਼ੀਆਂ ਨੂੰ ਵੀ ਯਾਦ ਕੀਤਾ ਗਿਆ। ਖ਼ਾਲਿਸਤਾਨੀ ਸਮਰਥਕਾਂ ਨੇ ‘ਸਿੱਖ ਨਸਲਕੁਸ਼ੀ ਦਾ ਇੱਕੋ-ਇੱਕ ਹੱਲ ਖ਼ਾਲਿਸਤਾਨ’ ਦਾ ਨਾਅਰਾ ਬੁਲੰਦ ਕਰਦਿਆਂ ਵੱਖਰੇ ਸਿੱਖ ਰਾਜ ਦੀ ਮੰਗ ਨੂੰ ਦੁਹਰਾਇਆ। ਉਨ੍ਹਾਂ ਵੱਲੋਂ ਖ਼ਾਲਿਸਤਾਨ ਦੇ ਝੰਡੇ ਲਹਿਰਾ ਕੇ ਸਿੱਖਾਂ ਦੇ ਸਵੈ-ਨਿਰਣੇ ਦੇ ਅਧਿਕਾਰ ਅਤੇ ਖ਼ਾਲਿਸਤਾਨ ਦੀ ਮੰਗ ਨੂੰ ਕੌਮਾਂਤਰੀ ਪੱਧਰ ’ਤੇ ਉਭਾਰਨ ਦਾ ਸੁਨੇਹਾ ਦਿੱਤਾ ਗਿਆ। ਖ਼ਾਲਿਸਤਾਨ ਸਮਰਥਕਾਂ ਦਾ ਕਹਿਣਾ ਸੀ ਕਿ ਨਵੰਬਰ 1984 ਵਿੱਚ ਸਿੱਖਾਂ ਵਿਰੁੱਧ ਹੋਏ ਕਤਲੇਆਮ ਨੂੰ ਭੁਲਾਇਆ ਨਹੀਂ ਜਾ ਸਕਦਾ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ।
ਇਹ ਵੀ ਪੜ੍ਹੋ: ਮੁੜ ਆਨਲਾਈਨ ਲੱਗਣਗੀਆਂ ਕਲਾਸਾਂ ! GRAP-3 ਹੋਇਆ ਲਾਗੂ, ਸਕੂਲਾਂ ਨੂੰ ਹਾਈਬ੍ਰਿਡ ਮੋਡ 'ਚ ਚਲਾਉਣ ਦੇ ਆਦੇਸ਼
ਉਨ੍ਹਾਂ ਅਨੁਸਾਰ ਸਿੱਖ ਕੌਮ ਦੀ ਸੁਰੱਖਿਆ, ਆਜ਼ਾਦੀ ਅਤੇ ਭਵਿੱਖ ਲਈ ਖ਼ਾਲਿਸਤਾਨ ਦੀ ਸਥਾਪਨਾ ਹੀ ਸਥਾਈ ਹੱਲ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾਂ ਦੇ ਸਹਿਯੋਗ ਨਾਲ ਸਜਾਇਆ ਗਿਆ ਇਹ ਨਗਰ ਕੀਰਤਨ ਸਿੱਖ ਪੰਥ ਦੀ ਧਾਰਮਿਕ ਆਸਥਾ ਦੇ ਨਾਲ-ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨੁੱਖਤਾ ਦੀ ਬਰਾਬਰੀ, ਪ੍ਰੇਮ, ਸੇਵਾ ਅਤੇ ਏਕਤਾ ਦੇ ਵਿਸ਼ਵਵਿਆਪੀ ਸੰਦੇਸ਼ ਨੂੰ ਸਮਰਪਿਤ ਰਿਹਾ। ਇਸ ਦੇ ਨਾਲ ਹੀ ਖ਼ਾਲਿਸਤਾਨ ਸਮਰਥਕਾਂ ਦੀ ਹਾਜ਼ਰੀ ਨੇ ਸਿੱਖ ਨਸਲਕੁਸ਼ੀ ਦੀ ਯਾਦ ਅਤੇ ਸਿੱਖ ਕੌਮ ਦੇ ਸਿਆਸੀ ਭਵਿੱਖ ਨਾਲ ਜੁੜੇ ਮੁੱਦਿਆਂ ਨੂੰ ਵੀ ਚਰਚਾ ਵਿੱਚ ਲਿਆਂਦਾ।
ਇਹ ਵੀ ਪੜ੍ਹੋ: ਇਨ੍ਹਾਂ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ, ਮਸ਼ੀਨ ਨਾਲ ਗਿਣਨੇ ਪੈਣਗੇ ਪੈਸੇ! ਬਾਬਾ ਵੇਂਗਾ ਨੇ ਕਰ'ਤੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਅਮਰੀਕਾ 'ਚ ਹਵਾਈ ਸੰਕਟ ਹਾਲੇ ਵੀ ਜਾਰੀ: ਤੀਜੇ ਦਿਨ 10,000 ਉਡਾਣਾਂ ਪ੍ਰਭਾਵਿਤ, ਏਅਰਪੋਰਟਾਂ 'ਤੇ ਮਚੀ ਹਾਹਾਕਾਰ
NEXT STORY