ਮੈਡ੍ਰਿਡ- ਸਪੇਨ ਵਿਚ ਕੋਰੋਨਾਵਾਇਰਸ ਦੇ ਇਨਫੈਕਸ਼ਨ ਦੇ ਕਾਰਣ ਮਰਨ ਵਾਲਿਆਂ ਦੀ ਗਿਣਤੀ ਵਿਚ ਲਗਾਤਾਰ ਦੂਜੇ ਦਿਨ ਵਾਧਾ ਹੋਇਆ ਹੈ। ਸਿਹਤ ਮੰਤਰਾਲਾ ਨੇ ਬੁੱਧਵਾਰ ਨੂੰ ਦੱਸਿਆ ਕਿ 757 ਮੌਤਾਂ ਦੇ ਨਾਲ ਦੇਸ਼ ਵਿਚ ਮਰਨ ਵਾਲਿਆਂ ਦੀ ਗਿਣਤੀ 14,555 ਤੱਕ ਪਹੁੰਚ ਗਈ ਹੈ।
ਮੰਤਰਾਲਾ ਨੇ ਦੱਸਿਆ ਕਿ ਦੁਨੀਆ ਵਿਚ ਇਟਲੀ ਤੋਂ ਬਾਅਦ ਸਭ ਤੋਂ ਪ੍ਰਭਾਵਿਤ ਸਪੇਨ ਵਿਚ ਇਨਫੈਕਟਡ ਲੋਕਾਂ ਦੀ ਗਿਣਤੀ 1,40,510 ਤੋਂ ਵਧ ਕੇ 1,46,690 ਹੋ ਗਈ ਹੈ।
ਜ਼ਿਕਰਯੋਗ ਹੈ ਕਿ ਦੁਨੀਆ ਭਰ ਵਿਚ ਇਸ ਜਾਨਲੇਵਾ ਬੀਮਾਰੀ ਦੇ ਮਾਮਲੇ 14.5 ਲੱਖ ਦੇ ਨੇੜੇ ਪਹੁੰਚ ਗਏ ਹਨ, ਜਿਹਨਾਂ ਵਿਚੋਂ 83 ਹਜ਼ਾਰ ਤੋਂ ਵਧੇਰੇ ਲੋਕਾਂ ਨੇ ਆਪਣੀ ਜਾਨ ਗੁਆਈ ਹੈ। ਹਾਲਾਂਕਿ 3 ਲੱਖ ਤੋਂ ਵਧੇਰੇ ਅਜਿਹੇ ਵੀ ਲੋਕ ਹਨ, ਜਿਹਨਾਂ ਨੇ ਇਸ ਬੀਮਾਰੀ ਤੋਂ ਛੁਟਕਾਰਾ ਹਾਸਲ ਕਰ ਲਿਆ ਹੈ।
ਗੋਲਡੀ ਵਲੋਂ ਪਾਰਟੀ ਹਾਈ ਕਮਾਂਡ ਤੇ ਪੀ.ਐੱਮ. ਦਾ ਵਿਦਿਆਰਥੀਆਂ ਦੇ ਮੁੱਦੇ 'ਤੇ ਤੁਰੰਤ ਦਖਲ ਦੇਣ ਲਈ ਧੰਨਵਾਦ
NEXT STORY