ਮੈਡ੍ਰਿਡ- ਸਪੇਨ ਵਿਚ ਕੋਰੋਨਾਵਾਇਰਸ ਇਨਫੈਕਸ਼ਨ ਕਾਰਣ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿਚ ਲਗਾਤਾਰ ਤੀਜੇ ਦਿਨ ਗਿਰਾਵਟ ਦਰਜ ਕੀਤੀ ਗਈ ਹੈ। ਸਰਕਾਰ ਨੇ ਕਿਹਾ ਕਿ ਅੱਜ 510 ਲੋਕਾਂ ਦੀ ਮੌਤ ਇਸ ਵਾਇਰਸ ਕਾਰਣ ਹੋਈ ਹੈ। ਸਪੇਨ ਕੋਵਿਡ-19 ਨਾਲ ਦੁਨੀਆ ਵਿਚ ਸਭ ਤੋਂ ਵਧੇਰੇ ਪ੍ਰਭਾਵਿਤ ਦੇਸ਼ਾਂ ਵਿਚੋਂ ਇਕ ਹੈ। ਪਿਛਲੇ 24 ਘੰਟਿਆਂ ਦੇ ਅੰਕੜਿਆਂ ਨੂੰ ਜੋੜਨ ਤੋਂ ਬਾਅਦ ਦੇਸ਼ ਵਿਚ ਮ੍ਰਿਤਕਾਂ ਦੀ ਕੁੱਲ ਗਿਣਤੀ 16,353 ਹੋ ਗਈ ਹੈ ਜਦਕਿ ਪੁਸ਼ਟੀ ਕੀਤੇ ਮਾਮਲਿਆਂ ਦੀ ਗਿਣਤੀ 4800 ਨਵੇਂ ਮਾਮਲਿਆਂ ਦੇ ਨਾਲ ਵਧ ਕੇ 1,61,852 ਹੋ ਗਈ ਹੈ।
ਸਿਹਤ ਮੰਤਰੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸੋਮਵਾਰ ਨੂੰ ਮੈਟ੍ਰੋ ਤੇ ਟਰੇਨ ਸਟੇਸ਼ਨਾਂ 'ਤੇ ਮਾਕਸ ਵੰਡੇ ਜਾਣਗੇ ਕਿਉਂਕਿ ਕੁਝ ਕੰਪਨੀਆਂ ਦੋ ਹਫਤਿਆਂ ਤੱਕ ਬੰਦ ਰਹਿਣ ਤੋਂ ਬਾਅਦ ਮੁੜ ਤੋਂ ਖੁੱਲ ਗਈਆਂ ਹਨ। ਉਹਨਾਂ ਨੇ ਕਿਹਾ ਕਿ ਮਹਾਮਾਰੀ ਦਾ ਸਭ ਤੋਂ ਬੁਰਾ ਦੌਰ ਬੀਤ ਗਿਆ ਹੈ ਪਰ ਲੋਕਾਂ ਨੂੰ ਅਪੀਲ ਹੈ ਕਿ ਉਹ ਕੋਰੋਨਾਵਾਇਰਸ ਦੇ ਪ੍ਰਸਾਰ ਨੂੰ ਰੋਕਣ ਲਈ 14 ਮਾਰਚ ਤੋਂ ਦੇਸ਼ ਵਿਚ ਲਗਾਏ ਗਏ ਲਾਕਡਾਊਨ ਦਾ ਸਖਤੀ ਨਾਲ ਪਾਲਣ ਕਰਨ। ਇਹ ਪਾਬੰਦੀਆਂ 25 ਅਪ੍ਰੈਲ ਤੱਕ ਲਾਗੂ ਰਹਿਣਗੀਆਂ ਹਾਲਾਂਕਿ ਸਰਕਾਰ ਨੇ ਇਹ ਸਪੱਸ਼ਟ ਕੀਤਾ ਹੈ ਕਿ ਉਸ ਨੂੰ ਉਮੀਦ ਹੈ ਕਿ ਉਹ ਦੋ ਹਫਤਿਆਂ ਲਈ ਬੰਦ ਦੀ ਮਿਆਦ ਵਧਾਏਗੀ।
ਪੰਜਾਬੀ ਨੌਜਵਾਨ ਦਾ ਕੈਨੇਡਾ ’ਚ ਗੋਲੀਆਂ ਮਾਰ ਕੇ ਕਤਲ
NEXT STORY