ਰੋਮ (ਕੈਂਥ) : ਪੰਜਾਬ ਦੀਆਂ ਧੀਆਂ ਦੀ ਮਿਹਨਤ ਨੂੰ ਹੁਣ ਸਾਰੀ ਦੁਨੀਆ ਸਲਾਮ ਕਰਦੀ ਹੈ ਕਿਉਂਕਿ ਅਜਿਹਾ ਕੋਈ ਖੇਤਰ ਨਹੀਂ ਜਿੱਥੇ ਪੰਜਾਬਣਾਂ ਨੇ ਜਿੱਤ ਦੇ ਝੰਡੇ ਨਾ ਗੱਡੇ ਹੋਣ। ਇਟਲੀ ਵਿੱਚ ਵੀ ਜਲੰਧਰ ਜ਼ਿਲ੍ਹੇ ਦੇ ਪਿੰਡ ਭੰਗਾਲਾ ਨਾਲ ਸਬੰਧਤ ਮਨਰੂਪ ਕੌਰ ਜਿਸ ਨੇ ਕਿ ਇਟਾਲੀਅਨ ਨੇਵੀ ਵਿੱਚ ਭਰਤੀ ਹੋ ਕੇ ਪੰਜਾਬ ਦੇ ਨਾਲ-ਨਾਲ ਪੂਰੇ ਭਾਰਤ ਦਾ ਨਾਂ ਚਮਕਾਇਆ ਹੈ, ਦੀ ਹੌਸਲਾ-ਅਫਜ਼ਾਈ ਲਈ ਇਟਲੀ ਦੇ ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਨਿਵਾਸ ਕਿਆਂਪੋ (ਵਿਚੈਂਸਾ) ਵਿਖੇ ਸੰਗਤ ਅਤੇ ਭਾਰਤੀ ਭਾਈਚਾਰੇ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਮਨਰੂਪ ਕੌਰ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ ਤੇ ਮਨਰੂਪ ਕੌਰ ਦੀ ਇਸ ਵਿਲੱਖਣ ਪ੍ਰਾਪਤੀ ਲਈ ਭਰਪੂਰ ਸ਼ਲਾਘਾ ਵੀ ਕੀਤੀ ਗਈ।
ਇਹ ਵੀ ਪੜ੍ਹੋ : ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਦੇਸ਼ ਦੇ ਇਨ੍ਹਾਂ ਸੂਬਿਆਂ ਨੇ ਲਿਆ ਵੱਡਾ ਫ਼ੈਸਲਾ
ਇਸ ਸਮੇਂ ਕਿਆਂਪੋ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੁੱਚੇ ਅਹੁਦੇਦਾਰਾਂ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਅਤੇ ਵੱਖ-ਵੱਖ ਖੇਤਰ ਦੀਆਂ ਅਨੇਕਾਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਮਨਰੂਪ ਕੌਰ ਨੇ ਇਸ ਸਮੇਂ ਗੱਲਬਾਤ ਕਰਦਿਆਂ ਕਿਹਾ ਕਿ ਮੇਰੇ ਮਾਪਿਆਂ ਨੇ ਇਸ ਮੁਕਾਮ 'ਤੇ ਪਹੁੰਚਾਉਣ ਲਈ ਹਮੇਸ਼ਾ ਪ੍ਰੇਰਨਾ ਦਿੱਤੀ। ਮੈਂ ਸਾਰੇ ਮਾਪਿਆਂ ਨੂੰ ਅਪੀਲ ਕਰਦੀ ਹਾਂ ਕਿ ਉਹ ਆਪਣੇ ਬੱਚਿਆਂ ਨੂੰ ਜ਼ਿੰਦਗੀ ਵਿੱਚ ਕੁਝ ਬਣਨ ਲਈ ਪੂਰਾ ਸਹਿਯੋਗ ਅਤੇ ਲੋੜੀਂਦੀ ਅਗਵਾਈ ਜ਼ਰੂਰ ਦੇਣ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਦੁਖਦਾਈ ਖ਼ਬਰ : ਕਾਂਗੋ ’ਚ ਅੱਤਵਾਦੀ ਹਮਲਾ, 20 ਲੋਕਾਂ ਦੀ ਮੌਤ
NEXT STORY