ਡੈਨਹਾਂਗ/ਲੰਡਨ, (ਸਰਬਜੀਤ ਸਿੰਘ ਬਨੂੜ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਡੈਨਹਾਂਗ ਵਿਖੇ ਆਯੋਜਿਤ ਇੱਕ ਧਾਰਮਿਕ ਸਮਾਗਮ ਦੌਰਾਨ ਦਲ ਬਾਬਾ ਬਿਧੀ ਚੰਦ ਦੇ ਮੁੱਖੀ ਸੰਤ ਅਵਤਾਰ ਸਿੰਘ ਜੀ ਸੁਰਸਿੰਘ ਵਾਲਿਆਂ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਵਰਲਡ ਸਿੱਖ ਪਾਰਲੀਮੈਂਟ ਦੇ ਨੁਮਾਇੰਦਿਆਂ ਨੇ ਸੰਤ ਅਵਤਾਰ ਸਿੰਘ ਜੀ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ।
ਇਸ ਮੌਕੇ ਸੰਤ ਅਵਤਾਰ ਸਿੰਘ ਜੀ ਸੁਰਸਿੰਘ ਵਾਲਿਆਂ ਨੇ ਗੁਰਮਤਿ ਵਿਚਾਰਾਂ ਕੀਤੀਆਂ ਤੇ ਸਮੂਹ ਸੰਗਤਾਂ ਨੂੰ ਖੰਡੇ ਬਾਟੇ ਦਾ ਅੰਮ੍ਰਿਤ ਛਕਣ ਦੀ ਅਪੀਲ ਕੀਤੀ ਗਈ। ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਗੁਰਬਾਣੀ ਕੀਰਤਨ ਤੇ ਗੁਰਮਤਿ ਵਿਚਾਰਾਂ ਦਾ ਆਨੰਦ ਮਾਣਿਆ। ਬੁਲਾਰਿਆਂ ਨੇ ਕਿਹਾ ਕਿ ਸੰਤ ਅਵਤਾਰ ਸਿੰਘ ਜੀ ਲੰਬੇ ਸਮੇਂ ਤੋਂ ਗੁਰਮਤਿ ਦੇ ਪ੍ਰਚਾਰ-ਪ੍ਰਸਾਰ, ਸਿੱਖ ਪਰੰਪਰਾਵਾਂ ਦੀ ਸੰਭਾਲ ਅਤੇ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਨਾਲ ਜੋੜਨ ਲਈ ਅਹਿਮ ਯੋਗਦਾਨ ਪਾ ਰਹੇ ਹਨ। ਵਰਲਡ ਸਿੱਖ ਪਾਰਲੀਮੈਂਟ ਦੇ ਨੁਮਾਇੰਦਿਆਂ ਨੇ ਕਿਹਾ ਕਿ ਪੰਥ ਦੀ ਸੇਵਾ, ਗੁਰਮਤਿ ਪ੍ਰਚਾਰ ਅਤੇ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੇ ਸਨਮਾਨ ਵਜੋਂ ਇਹ ਸਿਰੋਪਾਓ ਭੇਟ ਕੀਤਾ ਗਿਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਅਜਿਹੇ ਧਾਰਮਿਕ ਅਤੇ ਸਮਾਜਿਕ ਉਪਰਾਲੇ ਸਿੱਖ ਸੰਗਤ ਨੂੰ ਇੱਕਜੁੱਟ ਕਰਨ ਅਤੇ ਗੁਰਸਿੱਖੀ ਮੁੱਲਾਂ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
ਪੰਜਾਬ: ਵਹੁਟੀ ਨੂੰ ਛੱਡ ਕੈਨੇਡਾ ਦੌੜ ਗਿਆ NRI ਲਾੜਾ!
NEXT STORY