ਮਿਲਾਨ,(ਸਾਬੀ ਚੀਨੀਆ)- ਸ੍ਰੀ ਗੁਰੂ ਰਵਿਦਾਸ ਦਰਬਾਰ ਵਿਲੈਂਤਰੀ ਵਿਖੇ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।
ਸ੍ਰੀ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਭਾਈ ਸੁਰਿੰਦਰ ਸਿੰਘ ਦੇ ਜਥੇ ਵੱਲੋਂ ਸੰਗਤਾਂ ਨੂੰ ਗੁਰੂ ਜੀ ਦੇ ਜੀਵਨ ਅਤੇ ਵਿਚਾਰਾਂ 'ਤੇ ਚਾਨਣਾ ਪਾਇਆ ਗਿਆ। ਸਰਕਾਰ ਵਲੋਂ ਬਣਾਏ ਨਿਯਮਾਂ ਦੀ ਪੂਰਨ ਤੌਰ 'ਤੇ ਪਾਲਣਾ ਕੀਤੀ ਗਈ। ਪ੍ਰਬੰਧਕਾਂ ਵਲੋਂ ਸੇਵਾਦਾਰਾ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਉ ਸਾਹਿਬ ਨਾਲ ਸਨਮਾਨਤ ਕੀਤਾ ਗਿਆ ।
ਨਿਊਜ਼ੀਲੈਂਡ 2021 ਦੇ ਸ਼ੁਰੂ ਤੋਂ ਆਸਟ੍ਰੇਲੀਆਈ ਯਾਤਰੀਆਂ ਲਈ ਖੋਲ੍ਹੇਗਾ ਸਰਹੱਦ : ਜੈਸਿੰਡਾ
NEXT STORY