ਰੋਮ (ਕੈਂਥ) : 14ਵੀਂ ਸਦੀ ਵਿੱਚ ਹੱਕ ਤੇ ਸੱਚ ਦਾ ਹੋਕਾ ਨਿਡਰਤਾ ਨਾਲ ਦੇ ਕੇ ਸੁੱਤੀ ਮਾਨਵਤਾ ਨੂੰ ਜਗਾਉਣ ਵਾਲੇ ਮਹਾਨ ਇਨਕਲਾਬੀ ਯੋਧੇ, ਸ਼੍ਰੋਮਣੀ ਸੰਤ ਤੇ ਰਹਿਬਰਾਂ ਦੇ ਰਹਿਬਰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਾਲ ਪ੍ਰਕਾਸ਼ ਦਿਵਸ ਸਮਾਗਮ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਰਵਿਦਾਸ ਟੈਂਪਲ ਸਬਾਊਦੀਆ (ਲਾਤੀਨਾ) ਵਿਖੇ 22 ਮਾਰਚ ਦਿਨ ਐਤਵਾਰ 2026 ਨੂੰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ। ਨਿਸ਼ਾਨ ਸਾਹਿਬ ਦੀਆਂ ਰਸਮਾਂ ਸੰਗਤਾਂ ਸਾਂਝੇ ਤੌਰ 'ਤੇ ਨਿਭਾਉਣਗੀਆਂ।
ਇਹ ਵੀ ਪੜ੍ਹੋ : Canada ਜਾਣ ਵਾਲੇ ਭਾਰਤੀਆਂ ਦੇ ਰੁਝਾਨ 'ਚ ਵੱਡੀ ਗਿਰਾਵਟ; ਇਮੀਗ੍ਰੇਸ਼ਨ 'ਚ 20 ਫੀਸਦੀ ਦੀ ਕਮੀ
ਇਸ ਮਹਾਨ ਤੇ ਪਵਿੱਤਰ ਦਿਵਸ ਮੌਕੇ ਆਰੰਭੇ ਸ਼੍ਰੀ ਅਖੰਡ ਜਾਪ ਦੇ ਭੋਗ ਉਪੰਰਤ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਨ੍ਹਾਂ 'ਚ ਵੱਖ-ਵੱਖ ਪ੍ਰਚਾਰਕਾਂ ਤੇ ਕੀਰਤਨੀਆਂ ਨੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਿਮਾ ਸੰਗਤਾਂ ਨੂੰ ਸਰਵਣ ਕਰਵਾਉਣਗੇ। ਇਸ ਮੌਕੇ ਮਿਸ਼ਨਰੀ ਕੀਰਤਨੀਏ ਭਾਈ ਮਨਜੀਤ ਕੁਮਾਰ ਹੁਰੀ ਧਾਰਮਿਕ ਦੀਵਾਨਾਂ ਰਾਹੀਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਿਮਾ ਦਾ ਗੁਣਗਾਨ ਆਪਣੀ ਬੁਲੰਦ ਤੇ ਸੁਰੀਲੀ ਆਵਾਜ਼ ਵਿੱਚ ਕਰਨਗੇ। ਪੰਜਾਬ ਦੀ ਧਰਤੀ ਤੋਂ ਪ੍ਰਸਿੱਧ ਲੋਕ ਗਾਇਕ ਬਲਰਾਜ ਬਿਲਗਾ ਉਚੇਚੇ ਤੌਰ 'ਤੇ ਜਿੱਥੇ ਇਸ ਸਮਾਗਮ ਵਿੱਚ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਉਣ ਲਈ ਹਾਜ਼ਰੀ ਭਰ ਰਹੇ ਹਨ, ਉੱਥੇ ਹੋਰ ਵੀ ਕਈ ਮਿਸ਼ਨਰੀ ਜੱਥੇ ਸਤਿਗੁਰੂ ਰਵਿਦਾਸ ਮਹਾਰਾਜ ਜੀਓ ਦੇ ਮਿਸ਼ਨ ਦਾ ਹੋਕਾ ਦੇਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੈਨੇਡਾ 'ਚ ਗੋਲੀਬਾਰੀ ਦੀ ਘਟਨਾ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ
NEXT STORY