ਰੋਮ (ਇਟਲੀ) (ਟੇਕ ਚੰਦ ਜਗਤਪੁਰ) -ਸ੍ਰੀ ਗੁਰੂ ਰਵਿਦਾਸ ਪ੍ਰਚਾਰ ਸਭਾ ਕਰਮੋਨਾ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਘਰ ਦੀ ਸੱਤਵੀਂ ਵਰ੍ਹੇਗੰਢ 'ਤੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ 'ਚ ਸੰਗਤਾਂ ਹੁੰਮ-ਹੁੰਮਾ ਕੇ ਪਹੁੰਚੀਆਂ।

ਅੰਮ੍ਰਿਤ ਬਾਣੀ ਸਤਿਗੁਰੂ ਰਵਿਦਾਸ ਜੀ ਦੇ ਅਖੰਡ ਜਾਪ ਦੇ ਭੋਗ ਉਪਰੰਤ ਸੰਗਤਾਂ ਨੇ ਸੰਬੋਧਿਤ ਹੁੰਦੇ ਹੋਏ ਸਟੇਜ ਸਕੱਤਰ ਜਸਵਿੰਦਰ ਚੁੰਬਰ ਨੇ ਕਿਹਾ ਕਿ ਇਹ ਗੁਰੂ ਘਰ ਜਿੱਥੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਦੇ ਪ੍ਰਚਾਰ ਤੇ ਪ੍ਰਸਾਰ ਹਿੱਤ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਲਈ ਅਹਿਮ ਭੂਮਿਕਾ ਨਿਭਾ ਰਿਹਾ ਹੈ ,ਉੱਥੇ ਗੁਰੂ ਰਵਿਦਾਸ ਮਹਾਰਾਜ ਜੀ ਦੇ ਬੇਗਮਪੁਰਾ ਵਸਾਉਣ ਦੇ ਸਕੰਲਪ ਨੂੰ ਵੀ ਪੂਰਾ ਕਰ ਰਿਹਾ ਹੈ। ਸੰਗਤਾਂ ਲਈ ਇਹ ਗੁਰੂ ਘਰ ਇਟਲੀ ਚ ਗੁਰਬਾਣੀ ਦੇ ਕੇਂਦਰ ਵਜੋਂ ਜਾਣਿਆ ਜਾ ਰਿਹਾ ਹੈ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਵੀ ਆਪਣੇ ਵਿਚਾਰਾਂ ਰਾਹੀਂ ਕਮੇਟੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਗੁਰੂ ਘਰ ਮਹਾਰਾਜ ਜੀ ਦੀ ਬਾਣੀ ਨੂੰ ਇਟਲੀ ਦੀਆਂ ਸੰਗਤਾਂ ਤੱਕ ਪਹੁੰਚਾਉਣ ਲਈ ਚਾਨਣ ਮੁਨਾਰਾ ਸਾਬਤ ਹੋ ਰਿਹਾ ਹੈ। ਜਿਸ ਲਈ ਸਮੁੱਚੀ ਕਮੇਟੀ ਵਧਾਈ ਦੀ ਪਾਤਰ ਹੈ।
ਇਸ ਮੌਕੇ ਯੂਰਪ ਦੇ ਪ੍ਰਸਿੱਧ ਗਾਇਕ ਸੋਢੀ ਮੱਲ ਨੇ ਆਈਆਂ ਸੰਗਤਾਂ ਨੂੰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਡਕਰ ਸਾਹਿਬ ਜੀ ਦੇ ਮਿਸ਼ਨ ਪ੍ਰਤੀ ਸ਼ਬਦ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਤੇ ਆਈਆਂ ਸ਼ਖਸ਼ੀਅਤਾਂ ਦਾ ਕਮੇਟੀ ਵੱਲੋਂ ਸਿਰੋਪਾਓ ਦੇ ਕੇ ਸਨਮਾਨ ਵੀ ਕੀਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਬ੍ਰਿਟੇਨ-ਕੈਨੇਡਾ ਮਗਰੋਂ ਹੁਣ ਆਸਟ੍ਰੇਲੀਆ ਦਾ ਇਤਿਹਾਸਕ ਕਦਮ, ਫਲਸਤੀਨ ਨੂੰ ਮਾਨਤਾ ਦੇਣ ਦਾ ਐਲਾਨ
NEXT STORY