ਕੋਲੰਬੋ: ਸ਼੍ਰੀਲੰਕਾ ਵਿੱਚ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਚੱਲ ਰਹੇ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਦੇ ਤਹਿਤ 10,000 ਤੋਂ ਵੱਧ ਲੋਕ ‘ਗਾਲੇ ਫੇਸ ਗ੍ਰੀਨ’ ਪਾਰਕ ਵਿੱਚ ਇਕੱਠੇ ਹੋਏ ਅਤੇ ਉਨ੍ਹਾਂ ਨੇ ਪੂਰੀ ਰਾਤ ਪ੍ਰਦਰਸ਼ਨ ਕੀਤਾ। ਸ਼੍ਰੀਲੰਕਾ ਬ੍ਰਿਟੇਨ ਤੋਂ1948 ਵਿੱਚ ਆਜ਼ਾਦੀ ਹਾਸਲ ਕਰਨ ਤੋਂ ਬਾਅਦ ਸਭ ਤੋਂ ਭੈੜੇ ਆਰਥਿਕ ਸੰਕਟ ਵਿੱਚੋਂ ਗੁਜ਼ਰ ਰਿਹਾ ਹੈ। ਦੇਸ਼ ਵਾਸੀ ਕਈ ਘੰਟਿਆਂ ਦੇ ਬਿਜਲੀ ਕੱਟਾਂ, ਗੈਸ, ਖਾਣ-ਪੀਣ ਦੀਆਂ ਵਸਤਾਂ ਅਤੇ ਹੋਰ ਜ਼ਰੂਰੀ ਵਸਤਾਂ ਦੀ ਘਾਟ ਦੇ ਵਿਰੋਧ ਵਿੱਚ ਪਿਛਲੇ ਕਈ ਹਫ਼ਤਿਆਂ ਤੋਂ ਪ੍ਰਦਰਸ਼ਨ ਕਰ ਰਹੇ ਹਨ।
ਸ਼ਨੀਵਾਰ ਨੂੰ ਦਿਨ ਤੋਂ ਹੀ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਨੇ ਗਾਲੇ ਫੇਸ 'ਤੇ ਇਕੱਠੇ ਹੋਣਾ ਸ਼ੁਰੂ ਕਰ ਦਿੱਤਾ। ਇਸੇ ਜਗ੍ਹਾ ’ਤੇ ਸਕੱਤਰੇਤ ਸਥਿਤ ਹੈ ਅਤੇ ਸ਼ਾਮ ਹੁੰਦੇ-ਹੁੰਦੇ ਤੱਕ ਪੂਰੀ ਸੜਕ ਪ੍ਰਦਰਸ਼ਨਕਾਰੀਆਂ ਨਾਲ ਭਰ ਗਈ ਅਤੇ ਆਵਾਜਾਈ ਠੱਪ ਹੋ ਗਈ। ਇੱਕ ਪ੍ਰਦਰਸ਼ਨਕਾਰੀ ਨੇ ਐਤਵਾਰ ਸਵੇਰੇ 6 ਵਜੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਕਿਹਾ, ‘‘ਅਸੀਂ ਅਜੇ ਵੀ ਇੱਥੇ ਹਾਂ।’’ ਗਵਾਹਾਂ ਨੇ ਦੱਸਿਆ ਕਿ ਪ੍ਰਦਰਸ਼ਨਕਾਰੀਆਂ ਦੇ ਇੱਕ ਹਿੱਸੇ ਨੇ ਰਾਤ ਭਰ ਪ੍ਰਦਰਸ਼ਨ ਕੀਤਾ। ਉਹ ਰਾਸ਼ਟਰਪਤੀ ਦੇ ਅਸਤੀਫੇ ਦੀ ਮੰਗ ਕਰਦੇ ਹੋਏ ''ਘਰ ਜਾਓ ਗੋਟਾ'' ਵਰਗੇ ਨਾਅਰੇ ਲਗਾ ਰਹੇ ਸਨ।
ਇਕ ਪ੍ਰਦਰਸ਼ਨਕਾਰੀ ਨੇ ਪੱਤਰਕਾਰਾਂ ਨੂੰ ਕਿਹਾ, “ਇਹ ਮਜ਼ਾਕ ਨਹੀਂ ਹੈ। ਉਹ ਇੱਥੇ ਇਸ ਕਰਕੇ ਆਏ ਹਨ, ਕਿਉਂਕਿ ਸਾਡੇ ਕੋਲ ਬਿਜਲੀ, ਬਾਲਣ ਅਤੇ ਦਵਾਈਆਂ ਨਹੀਂ ਹਨ। ਇੱਕ ਹੋਰ ਪ੍ਰਦਰਸ਼ਨਕਾਰੀ ਨੇ ਕਿਹਾ ਕਿ, "ਉਸਨੂੰ ਜਾਣਾ ਚਾਹੀਦਾ ਹੈ, ਉਸ ਕੋਲ ਕੋਈ ਰਸਤਾ ਨਹੀਂ ਹੈ।" ਜ਼ਿਕਰਯੋਗ ਹੈ ਕਿ ਹਜ਼ਾਰਾਂ ਲੋਕ ਸੰਕਟ ਦੇ ਹੱਲ ਅਤੇ ਆਰਥਿਕ ਦੁਰਪ੍ਰਬੰਧ ਲਈ ਰਾਜਪਕਸ਼ੇ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਕਈ ਹਫ਼ਤਿਆਂ ਤੋਂ ਪ੍ਰਦਰਸ਼ਨ ਕਰ ਰਹੇ ਹਨ।
ਜ਼ੇਲੇਂਸਕੀ ਨੇ ਯੂਕ੍ਰੇਨ ਨੂੰ ਦਿੱਤੀ ਗਈ ਸਹਾਇਤਾ ਲਈ ਜਸਟਿਨ ਟਰੂਡੋ ਦਾ ਕੀਤਾ ਧੰਨਵਾਦ
NEXT STORY