ਕੋਲੰਬੋ (ਏਜੰਸੀ)- ਸ਼੍ਰੀਲੰਕਾ ਦੇ ਰਾਸ਼ਟਰਪਤੀ ਅਨੁਰਾ ਕੁਮਾਰਾ ਦਿਸਾਨਾਇਕ ਸੋਮਵਾਰ ਨੂੰ ਦੇਸ਼ ਦੇ ਨਵੇਂ ਪ੍ਰਧਾਨ ਮੰਤਰੀ ਅਤੇ ਕੈਬਨਿਟ ਮੰਤਰੀਆਂ ਦੀ ਨਿਯੁਕਤੀ ਕਰਨਗੇ। ਉਨ੍ਹਾਂ ਦੀ ਪਾਰਟੀ ‘ਨੈਸ਼ਨਲ ਪੀਪਲਜ਼ ਪਾਵਰ’ (ਐੱਨ.ਪੀ.ਪੀ.) ਨੇ ਸ਼ੁੱਕਰਵਾਰ ਨੂੰ ਸੰਸਦੀ ਚੋਣਾਂ ਵਿੱਚ ਰਿਕਾਰਡ ਜਿੱਤ ਹਾਸਲ ਕੀਤੀ। ਐੱਨ.ਪੀ.ਪੀ. ਨੇ ਸ਼ੁੱਕਰਵਾਰ ਨੂੰ ਸੰਸਦੀ ਚੋਣਾਂ ਵਿਚ ਜਿੱਤ ਦਰਜ ਕਰਦੇ ਹੋਏ ਸੰਸਦ ਵਿੱਚ ਦੋ ਤਿਹਾਈ ਬਹੁਮਤ ਹਾਸਲ ਕੀਤਾ ਅਤੇ ਦੇਸ਼ ਦੇ ਤਮਿਲ ਘੱਟ ਗਿਣਤੀ ਭਾਈਚਾਰਿਆਂ ਦੇ ਗੜ੍ਹ ਜਾਫਨਾ ਹਲਕੇ ਵਿੱਚ ਵੀ ਆਪਣਾ ਦਬਦਬਾ ਕਾਇਮ ਕੀਤਾ।
ਇਹ ਵੀ ਪੜ੍ਹੋ: ਨਦੀ 'ਚ ਡਿੱਗੀ ਕਾਰ, 4 ਬੱਚਿਆਂ ਸਣੇ 8 ਲੋਕਾਂ ਦੀ ਮੌਤ
ਪਾਰਟੀ ਦੇ ਸੀਨੀਅਰ ਬੁਲਾਰੇ ਟਿਲਵਿਨ ਸਿਲਵਾ ਨੇ ਪੱਤਰਕਾਰਾਂ ਨੂੰ ਦੱਸਿਆ, "ਅਸੀਂ ਸੋਮਵਾਰ ਨੂੰ ਮੰਤਰੀ ਮੰਡਲ ਦੀ ਨਿਯੁਕਤੀ ਕਰਾਂਗੇ, ਜਿਸ ਵਿੱਚ 25 ਮੰਤਰੀ ਸ਼ਾਮਲ ਹੋ ਸਕਦੇ ਹਨ, ਹਾਲਾਂਕਿ ਇਹ ਗਿਣਤੀ 23 ਜਾਂ 24 ਤੋਂ ਘੱਟ ਹੋ ਸਕਦੀ ਹੈ।" ਸ਼੍ਰੀਲੰਕਾ ਦੇ ਸੰਵਿਧਾਨ ਦੇ ਆਰਟੀਕਲ 46 ਦੇ ਅਨੁਸਾਰ ਕੈਬਨਿਟ ਮੰਤਰੀਆਂ ਦੀ ਗਿਣਤੀ 30 ਤੱਕ ਸੀਮਤ ਹੈ। ਉਪ ਮੰਤਰੀਆਂ ਦੀ ਕੁੱਲ ਗਿਣਤੀ 40 ਤੋਂ ਵੱਧ ਨਹੀਂ ਹੋਵੇਗੀ। ਸਿਲਵਾ ਨੇ ਕਿਹਾ ਕਿ ਉਪ ਮੰਤਰੀਆਂ ਦੀ ਗਿਣਤੀ ਵੱਧ ਹੋ ਸਕਦੀ ਹੈ।
ਇਹ ਵੀ ਪੜ੍ਹੋ: ਅੰਤਰਰਾਸ਼ਟਰੀ ਵਿਦਿਆਰਥੀਆਂ ਨੇ ਵਧਾਈ ਕੈਨੇਡਾ ਦੀ ਚਿੰਤਾ, ਜਾਣੋ ਕੀ ਹੈ ਮਾਮਲਾ
ਉਨ੍ਹਾਂ ਕਿਹਾ, “ਸਾਨੂੰ ਵੱਡੇ ਮੰਤਰਾਲਾ ਦੇ ਮੁੱਦਿਆਂ ਨੂੰ ਸੰਭਾਲਣ ਲਈ ਵਾਧੂ ਉਪ ਮੰਤਰੀ ਨਿਯੁਕਤ ਕਰਨੇ ਪੈ ਸਕਦੇ ਹਨ।” ਐੱਨ.ਪੀ.ਪੀ. ਜਨਤਾ ਲਈ ਖਰਚਿਆਂ ਨੂੰ ਘਟਾਉਣ ਲਈ ਹਮੇਸ਼ਾ ਛੋਟੀ ਸਰਕਾਰ ਦੀ ਵਕਾਲਤ ਕਰਦੀ ਰਹੀ ਹੈ। ਐੱਨ.ਪੀ.ਪੀ. ਨੇ ਸਤੰਬਰ ਵਿੱਚ ਰਾਸ਼ਟਰਪਤੀ ਚੋਣ ਜਿੱਤੀ ਸੀ, ਉਦੋਂ ਤੋਂ ਦੇਸ਼ ਦੀ ਸਰਕਾਰ ਰਾਸ਼ਟਰਪਤੀ ਸਮੇਤ ਸਿਰਫ਼ 3 ਮੰਤਰੀਆਂ ਨਾਲ ਕੰਮ ਕਰ ਰਹੀ ਸੀ। ਦੇਸ਼ ਵਿੱਚ ਹੋਈਆਂ ਸੰਸਦੀ ਚੋਣਾਂ ਵਿੱਚ ਐੱਨ.ਪੀ.ਪੀ. ਨੂੰ ਕੁੱਲ ਵੋਟਾਂ ਵਿਚੋਂ 61.56 ਫੀਸਦੀ ਵੋਟਾਂ ਮਿਲੀਆਂ ਹਨ।
ਇਹ ਵੀ ਪੜ੍ਹੋ: US 'ਚ ਨੌਕਰੀਆਂ 'ਤੇ ਸੰਕਟ! ਅਹੁਦਾ ਸੰਭਾਲਣ ਤੋਂ ਪਹਿਲਾਂ ਭਾਰਤੀ-ਅਮਰੀਕੀ ਰਾਮਾਸਵਾਮੀ ਨੇ ਦਿੱਤਾ ਇਹ ਸੰਕੇਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗਲੋਬਲ ਬ੍ਰੋਕਰੇਜ CLSA ਦਾ ਫਿਰ ਭਾਰਤ ’ਤੇ ਜ਼ੋਰ, ਚੀਨ ’ਚ ਨਿਵੇਸ਼ ਘਟਾਇਆ
NEXT STORY