ਕੋਲੰਬੋ (ਭਾਸ਼ਾ)- ਸ਼੍ਰੀਲੰਕਾਈ ਜਲ ਸੈਨਾ ਵਲੋਂ ਸ਼੍ਰੀਲੰਕਾ ਦੇ ਜਲ ਖੇਤਰ ਵਿਚ ਮੱਛੀਆਂ ਫੜਨ ਦੇ ਦੋਸ਼ ਵਿਚ ਗ੍ਰਿਫਤਾਰ ਕੀਤੇ ਗਏ 50 ਭਾਰਤੀ ਮਛੇਰਿਆਂ ਨੂੰ ਸ਼ੁੱਕਰਵਾਰ ਨੂੰ ਰਿਹਾਅ ਕਰ ਦਿੱਤਾ ਗਿਆ। ਇਹ ਜਾਣਕਾਰੀ ਇੱਥੇ ਸਥਿਤ ਭਾਰਤੀ ਮਿਸ਼ਨ ਨੇ ਦਿੱਤੀ। ਦੋਵਾਂ ਦੇਸ਼ਾਂ ਦੇ ਮਛੇਰੇ ਅਣਜਾਣੇ ਵਿੱਚ ਇੱਕ-ਦੂਜੇ ਦੇ ਜਲ ਖੇਤਰ ਵਿਚ ਦਾਖਲ ਹੋਣ ਲਈ ਅਕਸਰ ਗ੍ਰਿਫਤਾਰ ਕਰ ਲਏ ਜਾਂਦੇ ਹਨ।
ਇਹ ਵੀ ਪੜ੍ਹੋ: ਨਿਊਯਾਰਕ 'ਚ ਪੰਜਾਬੀ ਔਰਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਮੋੜਨ ਤੋਂ ਕੀਤਾ ਇਨਕਾਰ, ਗ੍ਰਿਫ਼ਤਾਰ
ਕੋਲੰਬੋ ਸਥਿਤ ਭਾਰਤੀ ਹਾਈ ਕਮਿਸ਼ਨ ਨੇ ਰਿਹਾਅ ਕੀਤੇ ਮਛੇਰਿਆਂ ਦੀਆਂ ਕੁਝ ਤਸਵੀਰਾਂ ਦੇ ਨਾਲ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਲਿਖਿਆ ਹੈ, "ਘਰ ਪਰਤ ਰਹੇ, ਮੇਇਲਾਦੁਥੁਰਾਈ, ਪੁਡੂਕੋਟਈ ਅਤੇ ਨਾਗਾਪੱਟੀਨਮ ਦੇ 50 ਭਾਰਤੀ ਮਛੇਰਿਆਂ ਨੂੰ ਅੱਜ ਰਿਹਾਅ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਇਸ ਹਫਤੇ ਦੇ ਅੰਤ ਵਿੱਚ ਸ਼੍ਰੀਲੰਕਾ ਤੋਂ ਤਾਮਿਲਨਾਡੂ ਵਾਪਸ ਭੇਜ ਦਿੱਤਾ ਜਾਵੇਗਾ।"
ਇਹ ਵੀ ਪੜ੍ਹੋ: ਦਰਦਨਾਕ ਹਾਦਸਾ; 270 ਤੋਂ ਵੱਧ ਲੋਕਾਂ ਨੂੰ ਲਿਜਾ ਰਹੀ ਕਿਸ਼ਤੀ ਝੀਲ 'ਚ ਡੁੱਬੀ, ਹੁਣ ਤੱਕ 87 ਲਾਸ਼ਾਂ ਬਰਾਮਦ
ਮਛੇਰਿਆਂ ਦੀ ਇਹ ਰਿਹਾਈ ਅਜਿਹੇ ਸਮੇਂ ਹੋਈ ਹੈ, ਜਦੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਭਾਰਤ-ਸ਼੍ਰੀਲੰਕਾ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਗੁਆਂਢੀ ਦੇਸ਼ ਦੇ ਦੌਰੇ 'ਤੇ ਹਨ। ਪਿਛਲੇ ਮਹੀਨੇ ਸ਼੍ਰੀਲੰਕਾਈ ਜਲ ਸੈਨਾ ਵੱਲੋਂ ਗ੍ਰਿਫਤਾਰ ਕੀਤੇ ਗਏ 7 ਭਾਰਤੀ ਮਛੇਰਿਆਂ ਨੂੰ ਭਾਰਤ ਵਾਪਸ ਭੇਜ ਦਿੱਤਾ ਗਿਆ ਸੀ। ਇਸੇ ਤਰ੍ਹਾਂ ਅਗਸਤ ਵਿੱਚ 30 ਮਛੇਰਿਆਂ ਨੂੰ ਭਾਰਤ ਵਾਪਸ ਭੇਜਿਆ ਗਿਆ ਸੀ।
ਇਹ ਵੀ ਪੜ੍ਹੋ: ਈਰਾਨ ਤੇ ਇਜ਼ਰਾਈਲ ਵਿਚਾਲੇ ਜਾਰੀ ਜੰਗ ਦੌਰਾਨ ਕਿਮ ਜੋਂਗ ਉਨ ਦੀ ਧਮਕੀ, ਕਿਹਾ- ਕਰਾਂਗਾ ਪ੍ਰਮਾਣੂ ਹਮਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਦੇਸ਼ ਮੰਤਰੀ ਜੈਸ਼ੰਕਰ ਜਾਣਗੇ ਪਾਕਿਸਤਾਨ, ਜਾਣੋ ਕਿਉਂ ਜਾ ਰਹੇ ਹਨ ਗੁਆਂਢੀ ਦੇਸ਼
NEXT STORY