ਕੋਲੰਬੋ (ਪੀ.ਟੀ.ਆਈ.)- ਸ਼੍ਰੀਲੰਕਾ ਨੇ ਐਤਵਾਰ ਨੂੰ ਇੱਕ ਵਿਸ਼ੇਸ਼ ਪਹਿਲਕਦਮੀ ਤਹਿਤ ਘੱਟੋ-ਘੱਟ 11 ਭਾਰਤੀ ਮਛੇਰਿਆਂ ਨੂੰ ਰਿਹਾਅ ਕੀਤਾ। ਇਹ ਕਦਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮਛੇਰਿਆਂ ਦੇ ਮੁੱਦੇ 'ਤੇ ਮਾਨਵਤਾਵਾਦੀ ਪਹੁੰਚ ਅਪਣਾਉਣ ਦੇ ਸੱਦੇ ਤੋਂ ਇੱਕ ਦਿਨ ਬਾਅਦ ਆਇਆ ਹੈ। ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਅਤੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਅਨੁਰਾ ਕੁਮਾਰਾ ਦਿਸਾਨਾਯਕੇ ਵਿਚਕਾਰ ਹੋਈ ਗੱਲਬਾਤ ਦੌਰਾਨ ਮਛੇਰਿਆਂ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਾਇਆ ਗਿਆ।
ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ ਦੀ ਵੱਡੀ ਕਾਰਵਾਈ, ਹੁਣ ਇਸ ਦੇਸ਼ ਦੇ ਵੀਜ਼ਾ ਕਰੇਗਾ ਰੱਦ
ਦਿਸਾਨਾਯਕੇ ਨਾਲ ਮੁਲਾਕਾਤ ਤੋਂ ਬਾਅਦ ਮੋਦੀ ਨੇ ਮੀਡੀਆ ਨੂੰ ਦਿੱਤੇ ਇੱਕ ਬਿਆਨ ਵਿੱਚ ਕਿਹਾ, "ਅਸੀਂ ਮਛੇਰਿਆਂ ਦੀ ਰੋਜ਼ੀ-ਰੋਟੀ ਨਾਲ ਸਬੰਧਤ ਮੁੱਦਿਆਂ 'ਤੇ ਵੀ ਚਰਚਾ ਕੀਤੀ। ਅਸੀਂ ਇਸ ਗੱਲ 'ਤੇ ਸਹਿਮਤ ਹੋਏ ਕਿ ਸਾਨੂੰ ਇਸ ਮਾਮਲੇ ਵਿੱਚ ਮਾਨਵਤਾਵਾਦੀ ਦ੍ਰਿਸ਼ਟੀਕੋਣ ਨਾਲ ਅੱਗੇ ਵਧਣਾ ਚਾਹੀਦਾ ਹੈ। ਅਸੀਂ ਮਛੇਰਿਆਂ ਅਤੇ ਉਨ੍ਹਾਂ ਦੀਆਂ ਕਿਸ਼ਤੀਆਂ ਦੀ ਤੁਰੰਤ ਰਿਹਾਈ 'ਤੇ ਵੀ ਜ਼ੋਰ ਦਿੱਤਾ।" ਇਸ ਮਾਮਲੇ ਤੋਂ ਜਾਣੂ ਲੋਕਾਂ ਨੇ ਦੱਸਿਆ ਕਿ ਘੱਟੋ-ਘੱਟ 11 ਭਾਰਤੀ ਮਛੇਰਿਆਂ ਨੂੰ ਇੱਕ ਵਿਸ਼ੇਸ਼ ਪਹਿਲਕਦਮੀ ਵਜੋਂ ਰਿਹਾਅ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਪ੍ਰਧਾਨ ਮੰਤਰੀ ਮੋਦੀ ਸ਼੍ਰੀਲੰਕਾ ਦੀ ਆਪਣੀ ਯਾਤਰਾ ਪੂਰੀ ਕਰਨ ਤੋਂ ਬਾਅਦ ਸਵਦੇਸ਼ ਰਵਾਨਾ
NEXT STORY