ਕੋਲੰਬੋ (ਭਾਸ਼ਾ)- ਰਾਸ਼ਟਰੀ ਕੈਰੀਅਰ 'ਸ਼੍ਰੀਲੰਕਾਈ ਏਅਰਲਾਈਨਜ਼' ਨੇ ਵੀਰਵਾਰ ਨੂੰ ਕਿਹਾ ਕਿ ਲਾਹੌਰ ਲਈ ਉਸਦੀਆਂ ਉਡਾਣਾਂ ਅਸਥਾਈ ਤੌਰ 'ਤੇ ਮੁਅੱਤਲ ਕਰ ਦਿੱਤੀਆਂ ਗਈਆਂ ਹਨ ਪਰ ਕਰਾਚੀ ਲਈ ਸੇਵਾਵਾਂ ਸ਼ਡਿਊਲ ਅਨੁਸਾਰ ਜਾਰੀ ਰਹਿਣਗੀਆਂ। ਇਹ ਏਅਰਲਾਈਨ ਲਾਹੌਰ ਲਈ ਹਫ਼ਤਾਵਾਰੀ ਚਾਰ ਉਡਾਣਾਂ ਚਲਾਉਂਦੀ ਹੈ ਅਤੇ ਉਹ ਸਾਰੀਆਂ ਉਡਾਣਾਂ ਅਗਲੇ ਨੋਟਿਸ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ।
ਪੜ੍ਹੋ ਇਹ ਅਹਿਮ ਖ਼ਬਰ- ਇਜ਼ਰਾਈਲ ਅਤੇ ਸਿੰਗਾਪੁਰ ਨੇ ਆਪਣੇ ਨਾਗਰਿਕਾਂ ਲਈ ਟ੍ਰੈਵਲ ਐਡਵਾਇਜ਼ਰੀ ਕੀਤੀ ਜਾਰੀ
ਸੂਤਰਾਂ ਨੇ ਦੱਸਿਆ ਕਿ ਅਜਿਹਾ ਕਸ਼ਮੀਰ ਖੇਤਰ ਵਿੱਚ ਮੌਜੂਦਾ ਤਣਾਅਪੂਰਨ ਫੌਜੀ ਸਥਿਤੀ ਦੇ ਮੱਦੇਨਜ਼ਰ ਕੀਤਾ ਜਾ ਰਿਹਾ ਹੈ। ਬੁੱਧਵਾਰ ਦੇਰ ਰਾਤ ਨੂੰ ਪਾਕਿਸਤਾਨ ਸਰਕਾਰ ਨੇ ਲਾਹੌਰ ਅਤੇ ਇਸਲਾਮਾਬਾਦ ਹਵਾਈ ਅੱਡਿਆਂ 'ਤੇ ਸਾਰੀਆਂ ਵਪਾਰਕ ਉਡਾਣਾਂ ਲਈ ਆਪਣਾ ਹਵਾਈ ਖੇਤਰ ਬੰਦ ਕਰ ਦਿੱਤਾ। ਹਾਲਾਂਕਿ ਪਾਕਿਸਤਾਨ ਏਅਰਪੋਰਟ ਅਥਾਰਟੀ (ਪੀ.ਏ.ਏ) ਨੇ ਇੱਕ ਬਿਆਨ ਵਿੱਚ ਕਿਹਾ ਕਿ ਕਰਾਚੀ ਹਵਾਈ ਅੱਡਾ ਚਾਲੂ ਰਹੇਗਾ।
ਪੜ੍ਹੋ ਇਹ ਅਹਿਮ ਖ਼ਬਰ-ਪਾਕਿ PM ਨੇ ਭਾਰਤ ਨੂੰ ਮੁੜ ਦਿੱਤੀ ਗਿੱਦੜ ਭਬਕੀ, ਕਿਹਾ-'ਅਸੀਂ ਬਦਲਾ ਲਵਾਂਗੇ'
ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ 22 ਅਪ੍ਰੈਲ ਨੂੰ ਹੋਏ ਅੱਤਵਾਦੀ ਹਮਲੇ ਦਾ ਬਦਲਾ ਲੈਣ ਲਈ ਭਾਰਤੀ ਹਥਿਆਰਬੰਦ ਬਲਾਂ ਨੇ ਮੰਗਲਵਾਰ ਦੇਰ ਰਾਤ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਨੌਂ ਅੱਤਵਾਦੀ ਕੈਂਪਾਂ 'ਤੇ ਮਿਜ਼ਾਈਲ ਹਮਲੇ ਕੀਤੇ, ਜਿਨ੍ਹਾਂ ਵਿੱਚ ਜੈਸ਼-ਏ-ਮੁਹੰਮਦ ਦਾ ਗੜ੍ਹ ਬਹਾਵਲਪੁਰ ਅਤੇ ਲਸ਼ਕਰ-ਏ-ਤੋਇਬਾ ਦਾ ਕੇਂਦਰ ਮੁਰੀਦਕੇ ਸ਼ਾਮਲ ਹਨ। ਇਹ ਫੌਜੀ ਹਮਲੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ 26 ਨਾਗਰਿਕਾਂ ਦੀ ਹੱਤਿਆ ਤੋਂ ਦੋ ਹਫ਼ਤੇ ਬਾਅਦ 'ਆਪ੍ਰੇਸ਼ਨ ਸਿੰਦੂਰ' ਤਹਿਤ ਕੀਤੇ ਗਏ ਸਨ। ਪਾਕਿਸਤਾਨੀ ਫੌਜ ਨੇ ਕਿਹਾ ਕਿ ਅੱਧੀ ਰਾਤ ਤੋਂ ਥੋੜ੍ਹੀ ਦੇਰ ਬਾਅਦ ਭਾਰਤੀ ਮਿਜ਼ਾਈਲ ਹਮਲਿਆਂ ਵਿੱਚ 31 ਲੋਕ ਮਾਰੇ ਗਏ ਅਤੇ 57 ਹੋਰ ਜ਼ਖਮੀ ਹੋ ਗਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਪਾਕਿਸਤਾਨ, ਈਰਾਨ ਤੋਂ 2,200 ਤੋਂ ਵੱਧ ਪਰਿਵਾਰ ਅਫਗਾਨਿਸਤਾਨ ਪਰਤੇ
NEXT STORY