ਬੀਜਿੰਗ-ਦੱਖਣੀ-ਪੱਛਮੀ ਚੀਨੀ ਸੂਬੇ ਸਿਚੁਆਨ 'ਚ ਬੁੱਧਵਾਰ ਨੂੰ 6.1 ਤੀਬਰਤਾ ਦਾ ਭੂਚਾਲ ਆਇਆ। ਚੀਨ ਦੇ ਭੂਚਾਲ ਨੈੱਟਵਰਕ ਕੇਂਦਰ (ਸੀ.ਈ.ਐੱਨ.ਸੀ.) ਨੇ ਇਹ ਜਾਣਕਾਰੀ ਦਿੱਤੀ। ਹੁਣ ਤੱਕ ਕਿਸੇ ਦੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀ ਹੈ।
ਇਹ ਵੀ ਪੜ੍ਹੋ : ਬ੍ਰਿਟੇਨ ਦੇ ਨਵੇਂ ਵਿਦਿਆਰਥੀ ਵੀਜ਼ਾ ਨਾਲ ਭਾਰਤੀ ਵਿਦਿਆਰਥੀਆਂ ਨੂੰ ਹੋਵੇਗਾ ਲਾਭ
ਭੂਚਾਲ ਸਥਾਨਕ ਸਮੇਂ ਮੁਤਾਬਕ ਸ਼ਾਮ ਪੰਜ ਵਜੇ ਯਾਨ ਸ਼ਹਿਰ ਦੇ ਲੁਸ਼ਾਨ ਕਾਊਂਟੀ 'ਚ ਆਇਆ। ਸਰਕਾਰੀ ਸਮਾਚਾਰੀ ਏਜੰਸੀ ਸ਼ਿਨਹੂਆ ਦੀ ਰਿਪੋਰਟ 'ਚ ਸੀ.ਈ.ਐੱਨ.ਸੀ. ਦਾ ਹਵਾਲਾ ਦਿੰਦੇ ਹੋਏ ਦੱਸਿਆ ਗਿਆ ਕਿ ਭੂਚਾਲ ਦਾ ਕੇਂਦਰ 17 ਕਿਲੋਮੀਟਰ ਦੀ ਡੂੰਘਾਈ 'ਚ 30.37 ਡਿਗਰੀ ਉੱਤਰੀ ਅਕਸ਼ਾਂਸ਼ ਅਤੇ 102.94 ਡਿਗਰੀ ਪੂਰਬੀ ਦੇਸ਼ਾਂਤਰ 'ਤੇ ਸੀ।
ਇਹ ਵੀ ਪੜ੍ਹੋ : ਮੰਕੀਪੌਕਸ ਮਹਾਮਾਰੀ ਦਾ ਰੂਪ ਨਹੀਂ ਲਵੇਗੀ : WHO
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਚੀਨ 'ਚ 2021 'ਚ ਨਾਬਾਲਗਾਂ ਵਿਰੁੱਧ ਅਪਰਾਧਾਂ ਲਈ 45 ਹਜ਼ਾਰ ਤੋਂ ਵੱਧ ਸ਼ੱਕੀ ਗ੍ਰਿਫਤਾਰ
NEXT STORY