ਵੈਲਿੰਗਟਨ (ਵਾਰਤਾ): ਨਿਊਜ਼ੀਲੈਂਡ ਦੇ ਉੱਤਰੀ ਟਾਪੂ ਦੇ ਮੱਧ ਹਿੱਸੇ ਵਿਚ ਸਥਿਤ ਵਾਈਕਾਟੋ ਜ਼ਿਲ੍ਹੇ ਵਿਚ ਬੁੱਧਵਾਰ ਨੂੰ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.1 ਮਾਪੀ ਗਈ। ਜਿਓਨੇਟ ਨੇ ਆਪਣੀ ਰਿਪੋਰਟ ਵਿੱਚ ਕਿਹਾ ਕਿ ਭੂਚਾਲ ਦੇ ਝਟਕੇ ਸਥਾਨਕ ਸਮੇਂ ਅਨੁਸਾਰ ਸਵੇਰੇ 5:30 ਵਜੇ ਮਹਿਸੂਸ ਕੀਤੇ ਗਏ। ਇਸ ਦਾ ਕੇਂਦਰ ਤੀ ਅਰੋਹਾ ਤੋਂ ਪੰਜ ਕਿਲੋਮੀਟਰ ਦੱਖਣ ਵੱਲ ਘਰਟੀ ਦੀ ਸਤ੍ਹਾ ਤੋਂ ਸੱਤ ਕਿਲੋਮੀਟਰ ਦੀ ਡੂੰਘਾਈ ਵਿੱਚ ਸੀ।
ਪੜ੍ਹੋ ਇਹ ਅਹਿਮ ਖ਼ਬਰ- ਆਸਟ੍ਰੇਲੀਆ : 100 ਦੇ ਕਰੀਬ ਲੋਕਾਂ 'ਤੇ ਲਗਾਏ ਗਏ ਨਸ਼ੀਲੇ ਪਦਾਰਥ ਰੱਖਣ ਦੇ ਦੋਸ਼
ਜਿਓਨੇਟ ਦੇ ਅਨੁਸਾਰ, ਇੱਕ ਘੰਟੇ ਦੇ ਅੰਦਰ 20,000 ਤੋਂ ਵੱਧ ਲੋਕਾਂ ਨੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ। ਬਹੁਤ ਸਾਰੇ ਲੋਕਾਂ ਨੇ ਕਿਹਾ ਕਿ ਭੂਚਾਲ 'ਕਾਫ਼ੀ ਜ਼ਬਰਦਸਤ' ਸੀ ਅਤੇ '20 ਸਕਿੰਟਾਂ ਤੋਂ ਵੱਧ' ਲਈ ਮਹਿਸੂਸ ਕੀਤਾ ਗਿਆ ਸੀ। ਭੂਚਾਲ ਕਾਰਨ ਕਿਸੇ ਵੱਡੇ ਨੁਕਸਾਨ ਜਾਂ ਸਹਾਇਤਾ ਲਈ ਕਾਲਾਂ ਦੀ ਕੋਈ ਰਿਪੋਰਟ ਨਹੀਂ ਹੈ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਜਦੋਂ ਸਤੀਸ਼ ਸ਼ਾਹ ਦਾ ਲੰਡਨ ਏਅਰਪੋਰਟ 'ਤੇ ਉਡਾਇਆ ਮਜ਼ਾਕ ਤਾਂ ਅਦਾਕਾਰ ਨੇ ਕਰਾਈ ਸਟਾਫ਼ ਦੀ ਬੋਲਤੀ ਬੰਦ
NEXT STORY