ਇੰਟਰਨੈਸ਼ਨਲ ਡੈਸਕ : ਪਾਪੂਆ ਨਿਊ ਗਿਨੀ 'ਚ ਸ਼ਨੀਵਾਰ ਨੂੰ ਤੜਕੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਯੂਰਪੀਅਨ-ਮੈਡੀਟੇਰੀਅਨ ਸਿਸਮੋਲੋਜੀਕਲ ਸੈਂਟਰ (EMSC) ਨੇ ਸ਼ਨੀਵਾਰ ਨੂੰ ਦੱਸਿਆ ਕਿ ਪਾਪੂਆ ਨਿਊ ਗਿਨੀ ਵਿਚ ਨਿਊ ਬ੍ਰਿਟੇਨ ਖੇਤਰ ਦੇ ਤੱਟ 'ਤੇ ਤੜਕੇ 2.35 ਵਜੇ ਦੇ ਕਰੀਬ 7.1 ਤੀਬਰਤਾ ਦਾ ਭੂਚਾਲ ਆਇਆ। ਫਿਲਹਾਲ ਕਿਸੇ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ ਪਰ ਭੂਚਾਲ ਦੇ ਝਟਕਿਆਂ ਕਾਰਨ ਲੋਕਾਂ 'ਚ ਦਹਿਸ਼ਤ ਫੈਲ ਗਈ।
ਈਐੱਮਐੱਸਸੀ ਨੇ ਦੱਸਿਆ ਕਿ ਭੂਚਾਲ ਦੀ ਡੂੰਘਾਈ 49 ਕਿਲੋਮੀਟਰ (30.45 ਮੀਲ) ਸੀ ਅਤੇ ਯੂਐੱਸ ਸੁਨਾਮੀ ਚਿਤਾਵਨੀ ਕੇਂਦਰ ਨੇ ਸੁਨਾਮੀ ਦੀ ਚਿਤਾਵਨੀ ਵੀ ਜਾਰੀ ਕੀਤੀ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਸ਼ਾਮ ਨੂੰ ਪੱਛਮੀ ਨੇਪਾਲ 'ਚ ਤਿੰਨ ਮਿੰਟ ਦੇ ਅੰਤਰਾਲ 'ਤੇ ਭੂਚਾਲ ਦੇ ਦੋ ਝਟਕੇ ਮਹਿਸੂਸ ਕੀਤੇ ਗਏ ਸਨ, ਜਿਸ ਨਾਲ ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਇਹ ਵੀ ਪੜ੍ਹੋ : ਲੰਡਨ ਤੋਂ ਮੁੰਬਈ ਜਾ ਰਹੀ ਫਲਾਈਟ ਦੀ ਐਮਰਜੈਂਸੀ ਲੈਂਡਿੰਗ, 30 ਘੰਟੇ ਫਸੇ ਰਹੇ 250 ਤੋਂ ਵੱਧ ਯਾਤਰੀ
ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਅਨੁਸਾਰ, ਜਾਜਰਕੋਟ ਜ਼ਿਲ੍ਹੇ ਵਿੱਚ ਰਾਤ 8:07 ਵਜੇ 5.2 ਤੀਬਰਤਾ ਦਾ ਭੂਚਾਲ ਆਇਆ, ਜਿਸ ਤੋਂ ਤੁਰੰਤ ਬਾਅਦ ਰਾਤ 8:10 ਵਜੇ 5.5 ਤੀਬਰਤਾ ਦਾ ਦੂਜਾ ਭੂਚਾਲ ਆਇਆ। ਦੋਵਾਂ ਭੂਚਾਲਾਂ ਦਾ ਕੇਂਦਰ ਜਾਜਰਕੋਟ, ਪਾਨਿਕ ਖੇਤਰ ਵਿੱਚ ਸੀ, ਜੋ ਕਾਠਮੰਡੂ ਤੋਂ ਲਗਭਗ 525 ਕਿਲੋਮੀਟਰ ਪੱਛਮ ਵਿੱਚ ਸਥਿਤ ਹੈ। ਨੇਪਾਲ ਦੇ ਨਾਲ-ਨਾਲ ਉੱਤਰੀ ਭਾਰਤ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਯੂ.ਕੇ. ਤੇ ਯੂਰਪੀਅਨ ਯੂਨੀਅਨ ਦੇ ਦੇਸ਼ਾਂ ਨੇ ਘੜੀਆਂ ਦਾ ਸਮਾਂ ਬਦਲਿਆ
NEXT STORY