ਜਕਾਰਤਾ (ਏਜੰਸੀ)- ਇੰਡੋਨੇਸ਼ੀਆ ਦੇ ਪੂਰਬੀ ਮਾਲੂਕੂ ਸੂਬੇ ਵਿੱਚ ਸ਼ਨੀਵਾਰ ਤੜਕੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਇੰਡੋਨੇਸ਼ੀਆ ਦੀ ਮੌਸਮ ਵਿਗਿਆਨ, ਜਲਵਾਯੂ ਵਿਗਿਆਨ ਅਤੇ ਭੂ-ਭੌਤਿਕ ਵਿਗਿਆਨ ਏਜੰਸੀ ਨੇ ਕਿਹਾ ਕਿ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 6.0 ਮਾਪੀ ਗਈ। ਏਜੰਸੀ ਨੇ ਕਿਹਾ ਕਿ ਭੂਚਾਲ ਜਕਾਰਤਾ ਵਿੱਚ ਸਥਾਨਕ ਸਮੇਂ ਅਨੁਸਾਰ ਸਵੇਰੇ 4:58 ਵਜੇ ਮਹਿਸੂਸ ਕੀਤਾ ਗਿਆ। ਏਜੰਸੀ ਦੇ ਅਨੁਸਾਰ, ਭੂਚਾਲ ਦਾ ਕੇਂਦਰ ਬਾਂਦਾ ਟਾਪੂ ਤੋਂ 167 ਕਿਲੋਮੀਟਰ ਦੱਖਣ-ਪੂਰਬ ਵਿੱਚ ਸਮੁੰਦਰ ਤਲ ਤੋਂ 158 ਕਿਲੋਮੀਟਰ ਹੇਠਾਂ ਡੂੰਘਾਈ 'ਤੇ ਸੀ।
ਇਹ ਵੀ ਪੜ੍ਹੋ : ਟਰੰਪ ਪ੍ਰਸ਼ਾਸਨ ਨੇ ਮੌਸਮ ਵਿਭਾਗ ਦੇ 880 ਮੁਲਾਜ਼ਮਾਂ ਨੂੰ ਨੌਕਰੀਓਂ ਕੱਢਿਆ
ਏਜੰਸੀ ਨੇ ਕਿਹਾ ਕਿ ਭੂਚਾਲ ਪੱਛਮੀ ਪਾਪੂਆ ਸੂਬੇ ਵਿੱਚ ਵੀ ਮਹਿਸੂਸ ਕੀਤਾ ਗਿਆ। ਸੁਨਾਮੀ ਦੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ, ਕਿਉਂਕਿ ਭੂਚਾਲ ਇੰਨਾ ਸ਼ਕਤੀਸ਼ਾਲੀ ਨਹੀਂ ਸੀ ਕਿ ਵੱਡੀਆਂ ਲਹਿਰਾਂ ਪੈਦਾ ਹੋ ਸਕਣ। ਇੰਡੋਨੇਸ਼ੀਆ ਇਕ ਟਾਪੂ ਸਮੂਹ ਹੈ, ਜਿਸ ਵਿਚ 127 ਸਰਗਰਮ ਜਵਾਲਾਮੁਖੀ ਹਨ ਅਤੇ ਇਹ ਪ੍ਰਸ਼ਾਂਤ ਮਹਾਸਾਗਰ ਦੇ ਰਿੰਗ ਆਫ਼ ਫਾਇਰ ਵਿੱਚ ਸਥਿਤ ਹੈ, ਜੋ ਕਿ ਭੂਚਾਲ ਦੇ ਪੱਖੋਂ ਸਰਗਰਮ ਖੇਤਰ ਹੈ ਜਿੱਥੇ ਅਕਸਰ ਭੂਚਾਲ ਆਉਂਦੇ ਰਹਿੰਦੇ ਹਨ।
ਇਹ ਵੀ ਪੜ੍ਹੋ: ਅਮਰੀਕਾ ਦੀ ਸਖ਼ਤੀ ਨਾਲ ਬਣੀ ਭਗਦੜ ਵਾਲੀ ਸਥਿਤੀ, ਡਰੇ ਪ੍ਰਵਾਸੀਆਂ ਨੇ ਕੰਮ 'ਤੇ ਜਾਣਾ ਕੀਤਾ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟਰੰਪ ਪ੍ਰਸ਼ਾਸਨ ਨੇ ਮੌਸਮ ਵਿਭਾਗ ਦੇ 880 ਮੁਲਾਜ਼ਮਾਂ ਨੂੰ ਨੌਕਰੀਓਂ ਕੱਢਿਆ
NEXT STORY