ਨਿਊਯਾਰਕ (ਭਾਸ਼ਾ)- ਅਮਰੀਕਾ ਦੀਆਂ ਦੋਵਾਂ ਪਾਰਟੀਆਂ ਦੇ ਚੋਟੀ ਦੇ ਸੰਸਦ ਮੈਂਬਰਾਂ ਅਤੇ ਨੇਤਾਵਾਂ ਨੇ ਭਾਰਤ-ਅਮਰੀਕਾ ਸਬੰਧਾਂ ਅਤੇ ਪ੍ਰਵਾਸੀ ਭਾਰਤੀਆਂ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਭਾਈਵਾਲੀ ਵਿਸ਼ਵ ਭਰ ਵਿਚ ਸ਼ਾਂਤੀ ਅਤੇ ਸਥਿਰਤਾ ਲਈ ‘ਬਹੁਤ ਮਹੱਤਵਪੂਰਨ’ ਹੈ। ਉਨ੍ਹਾਂ ਨੇ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਵੀ ਦਿੱਤਾ।
ਨਿਊਯਾਰਕ ਸਥਿਤ ਭਾਰਤੀ ਵਣਜ ਦੂਤਘਰ ਨੇ ਭਾਰਤ ਦੇ 77ਵੇਂ ਗਣਤੰਤਰ ਦਿਵਸ ਦੇ ਮੌਕੇ ’ਤੇ ਸ਼ਨੀਵਾਰ ਨੂੰ ਇੱਥੇ ਇਕ ਵਿਸ਼ੇਸ਼ ਸਵਾਗਤੀ ਸਮਾਗਮ ਦਾ ਆਯੋਜਨ ਕੀਤਾ। ਨਿਊਯਾਰਕ ਵਿਚ ਭਾਰਤ ਦੇ ਕੌਂਸਲ ਜਨਰਲ ਬਿਨੇ ਸ਼੍ਰੀਕਾਂਤ ਪ੍ਰਧਾਨ ਅਤੇ ਡਿਪਟੀ ਕੌਂਸਲ ਜਨਰਲ ਵਿਸ਼ਾਲ ਹਰਸ਼ ਨੇ ਸਮਾਗਮ ਵਿਚ ਮੌਜੂਦ ਪਤਵੰਤਿਆਂ ਦਾ ਸਵਾਗਤ ਕੀਤਾ।
ਇਸ ਸਮਾਗਮ ਵਿਚ ਸਰਕਾਰੀ ਅਧਿਕਾਰੀ, ਕਾਰੋਬਾਰੀ ਨੇਤਾ, ਸਿੱਖਿਆ ਅਤੇ ਸੱਭਿਆਚਾਰ ਜਗਤ ਦੀਆਂ ਹਸਤੀਆਂ, ਭਾਰਤੀ-ਅਮਰੀਕੀ ਭਾਈਚਾਰੇ ਦੇ ਕਈ ਪ੍ਰਮੁੱਖ ਮੈਂਬਰ, ਰਾਜਦੂਤ ਅਤੇ ਵੱਖ-ਵੱਖ ਖੇਤਰਾਂ ਤੋਂ ਮਹਿਮਾਨ ਸ਼ਾਮਲ ਹੋਏ। ਸਭਾ ਨੂੰ ਸੰਬੋਧਨ ਕਰਦਿਆਂ ਡੇਲਵੇਅਰ ਦੇ ਗਵਰਨਰ ਮੈਟ ਮੇਅਰ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਉਨ੍ਹਾਂ ਦੇ ਸੂਬੇ ’ਚ ਭਾਰਤੀ ਭਾਈਚਾਰਾ ਸਭ ਤੋਂ ਤੇਜ਼ੀ ਨਾਲ ਵਧਣ ਵਾਲਾ ਪ੍ਰਵਾਸੀ ਭਾਈਚਾਰਾ ਹੈ।
BLA ਨੇ ਤਿਆਰ ਕੀਤੀ 'ਮਹਿਲਾ ਫਿਦਾਈਨ ਫੌਜ' ! ਸਿਰਫ਼ 24 ਸਾਲ ਦੀ ਕੁੜੀ 50 ਲੋਕਾਂ ਦੀ ਲੈ ਲਈ ਜਾਨ
NEXT STORY