ਲੰਡਨ (ਏਜੰਸੀ) : ਬ੍ਰਿਟੇਨ ਵਿਚ ਸਟੂਡੈਂਟ ਵੀਜ਼ਾ ਦੇ ਨਿਯਮ ਸਖ਼ਤ ਹੋਣ ਨਾਲ ਵਿਦੇਸ਼ੀ ਵਿਦਿਆਰਥੀਆਂ ਲਈ ਦਾਖਲਾ ਲੈਣਾ ਔਖਾ ਹੁੰਦਾ ਜਾ ਰਿਹਾ ਹੈ। ਵੀਜ਼ਾ ਅਰਜ਼ੀਆਂ ਰੱਦ ਹੋਣ ਦੀ ਵਧਦੀ ਦਰ ਕਾਰਨ ਉਥੋਂ ਦੀਆਂ ਯੂਨੀਵਰਸਿਟੀਆਂ ਵਿਦਿਆਰਥੀਆਂ ਨੂੰ ਦਿੱਤੇ ਗਏ ਦਾਖਲੇ ਦੇ ਆਫਰ ਵਾਪਸ ਲੈ ਰਹੀਆਂ ਹਨ। ਇਸ ਦਾ ਅਸਰ ਭਾਰਤ ਸਮੇਤ ਕਈ ਦੇਸ਼ਾਂ ਦੇ ਵਿਦਿਆਰਥੀਆਂ ’ਤੇ ਪੈਣ ਦਾ ਖਦਸ਼ਾ ਹੈ।
ਇਹ ਵੀ ਪੜ੍ਹੋ : ਵੱਡਾ ਸਮੁੰਦਰੀ ਹਾਦਸਾ: 2500 ਕੰਟੇਨਰਾਂ ਨਾਲ ਲੱਦਿਆ ਕਾਰਗੋ ਜਹਾਜ਼ ਸਮੁੰਦਰ 'ਚ ਡੁੱਬਿਆ
ਜਾਣਕਾਰੀ ਅਨੁਸਾਰ ਬ੍ਰਿਟੇਨ ਦੇ ਗ੍ਰਹਿ ਮੰਤਰਾਲਾ ਨੇ ਵਿਦੇਸ਼ੀ ਵਿਦਿਆਰਥੀਆਂ ਨੂੰ ਦਾਖਲਾ ਦੇਣ ਵਾਲੇ ਅਦਾਰਿਆਂ ਲਈ ਵੀਜ਼ਾ ਅਰਜ਼ੀ ਖਾਰਜ ਹੋਣ ਦੀ ਹੱਦ 10 ਫੀਸਦੀ ਤੋਂ ਘਟਾ ਕੇ 5 ਫੀਸਦੀ ਕਰ ਦਿੱਤੀ ਹੈ। ਜੇਕਰ ਕਿਸੇ ਅਦਾਰੇ ਵਿਚ ਦਾਖਲੇ ਦੀ ਪੇਸ਼ਕਸ਼ ਪਾਉਣ ਵਾਲੇ ਵਿਦੇਸ਼ੀ ਵਿਦਿਆਰਥੀਆਂ ਦੀਆਂ 5 ਫੀਸਦੀ ਤੋਂ ਵੱਧ ਵੀਜ਼ਾ ਅਰਜ਼ੀਆਂ ਖਾਰਜ ਹੁੰਦੀਆਂ ਹਨ ਤਾਂ ਉਸ ਅਦਾਰੇ ’ਤੇ ਵਿਦੇਸ਼ੀ ਵਿਦਿਆਰਥੀਆਂ ਨੂੰ ਦਾਖਲਾ ਦੇਣ ’ਤੇ ਰੋਕ ਲੱਗਣ ਦਾ ਖ਼ਤਰਾ ਰਹਿੰਦਾ ਹੈ। ਇਸੇ ਡਰ ਕਾਰਨ ਯੂਨੀਵਰਸਿਟੀਆਂ ਪਹਿਲਾਂ ਹੀ ਚੌਕਸੀ ਵਰਤ ਰਹੀਆਂ ਹਨ।
ਇਹ ਵੀ ਪੜ੍ਹੋ : 11 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ, ਕੇਂਦਰੀ ਕੈਬਨਿਟ ਨੇ ਬੋਨਸ ਨੂੰ ਦਿੱਤੀ ਮਨਜ਼ੂਰੀ
ਬ੍ਰਿਟਿਸ਼ ਸਰਕਾਰ ਦਾ ਕਹਿਣਾ ਹੈ ਕਿ ਨਿਯਮਾਂ ਨੂੰ ਸਖ਼ਤ ਕਰਨ ਦਾ ਉਦੇਸ਼ ਕੁਝ ਦੇਸ਼ਾਂ ਦੇ ਨਾਗਰਿਕਾਂ ਵਲੋਂ ਸਟੂਡੈਂਟ ਵੀਜ਼ਾ ਵਿਵਸਥਾ ਦੀ ਕੀਤੀ ਜਾ ਰਹੀ ਦੁਰਵਰਤੋਂ ਨੂੰ ਰੋਕਣਾ ਹੈ। ਰਿਪੋਰਟ ਅਨੁਸਾਰ ਇਸ ਸਾਲ ਦੀ ਪਹਿਲੀ ਛਮਾਹੀ ਵਿਚ ਬ੍ਰਿਟੇਨ ਦੀਆਂ ਕੁੱਲ ਸਟੂਡੈਂਟ ਵੀਜ਼ਾ ਅਰਜ਼ੀਆਂ ’ਚੋਂ 10.5 ਫੀਸਦੀ ਅਰਜ਼ੀਆਂ ਵਾਪਸ ਲੈ ਲਈਆਂ ਗਈਆਂ। ਪਿਛਲੇ ਸਾਲ ਇਸੇ ਮਿਆਦ ਵਿਚ ਇਹ ਅੰਕੜਾ 2.3 ਫੀਸਦੀ ਅਤੇ 2023 ਵਿਚ ਸਿਰਫ 0.4 ਫੀਸਦੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
H-1B ਵੀਜ਼ਾ ਧਾਰਕਾਂ ’ਤੇ ਸੰਕਟ, ਨੌਕਰੀ ਗਈ ਤਾਂ ਘਰ-ਕਾਰਾਂ ਛੱਡ ਪਰਤ ਰਹੇ ਭਾਰਤ
NEXT STORY