ਪੇਸ਼ਾਵਰ (ਬਿਊਰੋ)– ਪਾਕਿਸਤਾਨ ’ਚ ਬੇਰਹਿਮੀ ਦੇ ਇਕ ਹੋਰ ਮਾਮਲੇ ’ਚ ਪੇਸ਼ਾਵਰ ’ਚ ਪੁਲਸ ਨੇ ਇਸਲਾਮੀਆ ਕਾਲਜ ਦੇ ਵਿਦਿਆਰਥੀਆਂ ’ਤੇ ਲਾਠੀਚਾਰਜ ਕੀਤਾ ਤੇ ਹੰਝੂ ਗੈਸ ਦੇ ਗੋਲੇ ਸੁੱਟੇ, ਜੋ ਫੀਸ ’ਚ ਵਾਧੇ ਦਾ ਵਿਰੋਧ ਕਰ ਰਹੇ ਸਨ।
ਬੁੱਧਵਾਰ ਨੂੰ ਵਿਦਿਆਰਥੀਆਂ ਨੇ ਫੀਸ ਵਾਧੇ ਖ਼ਿਲਾਫ਼ ਸ਼ਹਿਰ ਨੇ ਯੂਨੀਵਰਸਿਟੀ ਰੋਡ ਨੂੰ ਜਾਮ ਕਰਕੇ ਪ੍ਰਦਰਸ਼ਨ ਕੀਤਾ। ਜਿਓ ਨਿਊਜ਼ ਨੇ ਦੱਸਿਆ ਕਿ ਪੁਲਸ ਨੇ ਆਵਾਜਾਈ ਲਈ ਸੜਕ ਸਾਫ ਕਰਨ ਲਈ ਵਿਦਿਆਰਥੀਆਂ ’ਤੇ ਲਾਠੀਚਾਰਜ ਕੀਤਾ ਤੇ ਹੰਝੂ ਗੈਸ ਦੇ ਗੋਲੇ ਸੁੱਟੇ, ਜਿਸ ਕਾਰਨ ਕਈ ਵਿਦਿਆਰਥੀ ਜ਼ਖਮੀ ਹੋ ਗਏ।
ਉਥੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਕਿਹਾ ਕਿ ਇਕ ਸ਼ਾਂਤੀਪੂਰਨ ਪ੍ਰਦਰਸ਼ਨ ਚੱਲ ਰਿਹਾ ਸੀ, ਜਦੋਂ ਪੁਲਸ ਨੇ ਭੀੜ ’ਤੇ ਲਾਠੀਚਾਰਜ ਕੀਤਾ ਤੇ ਇਸ ਕਾਰਨ 12 ਵਿਦਿਆਰਥੀ ਜ਼ਖਮੀ ਹੋ ਗਏ।
ਦੂਜੇ ਪਾਸੇ ਪੁਲਸ ਨੇ ਦਾਅਵਾ ਕੀਤਾ ਕਿ ਵਿਦਿਆਰਥੀਆਂ ਨਾਲ ਇਕ ਸਮਝੌਤੇ ’ਤੇ ਪਹੁੰਚਣ ’ਚ ਨਾਕਾਮ ਰਹਿਣ ਤੋਂ ਬਾਅਦ ਮੁਲਾਜ਼ਮਾਂ ਨੇ ਭੀੜ ਨੂੰ ਤਿੱਤਰ-ਬਿੱਤਰ ਕਰਨ ਤੇ ਸੜਕ ਨੂੰ ਸਾਫ ਕਰਵਾਉਣ ਲਈ ਡੰਡਿਆਂ ਦੀ ਵਰਤੋਂ ਕੀਤੀ ਪਰ ਕਿਸੇ ਵੀ ਵਿਦਿਆਰਥੀ ਨੂੰ ਨੁਕਸਾਨ ਨਹੀਂ ਪਹੁੰਚਾਇਆ ਗਿਆ।
ਇਸ ਦੌਰਾਨ ਪੁਲਸ ਨੇ ਚਾਰ ਵਿਦਿਆਰਥੀਆਂ ਨੂੰ ਹਿਰਾਸਤ ’ਚ ਲੈ ਲਿਆ ਹੈ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਕੈਨੇਡਾ 'ਚ ਕੋਵਿਡ-19 ਦੇ 'ਲੈਮਬਡਾ' ਵੈਰੀਐਂਟ ਦੇ ਮਾਮਲੇ ਆਏ ਸਾਹਮਣੇ
NEXT STORY