ਇੰਟਰਨੈਸ਼ਨਲ ਡੈਸਕ : ਡੋਨਾਲਡ ਟਰੰਪ ਦੇ ਸੱਤਾ ’ਚ ਆਉਣ ਤੋਂ ਬਾਅਦ ਅਮਰੀਕਾ ’ਚ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਕ ਰਿਪੋਰਟ ਅਨੁਸਾਰ ਘੱਟੋ-ਘੱਟ ਤਿੰਨ ਮੁੱਖ ਕਾਲਜਾਂ ਦੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਇਸ ਹਫ਼ਤੇ ਸਟੱਡੀ ਵੀਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਦੇਸ਼ ’ਚੋਂ ਕੱਢਣ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਨ੍ਹਾਂ ’ਚ ਸਟੈਨਫੋਰਡ ਯੂਨੀਵਰਸਿਟੀ, ਕੈਲੀਫੋਰਨੀਆ ਯੂਨੀਵਰਸਿਟੀ ਅਤੇ ਮੈਸੇਚਿਉਸੇਟਸ ਐਮਹਰਸਟ ਯੂਨੀਵਰਸਿਟੀ ਦੇ ਵਿਦਿਆਰਥੀ ਸ਼ਾਮਲ ਹਨ। ਉਨ੍ਹਾਂ ਨੂੰ ਖੁਦ ਹੀ ਦੇਸ਼ ਛੱਡਣ ਲਈ ਕਿਹਾ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਵਿਦਿਆਰਥੀਆਂ ਦੇ ਵੀਜ਼ੇ ਛੋਟੇ-ਮੋਟੇ ਅਪਰਾਧਾਂ ਕਾਰਨ ਰੱਦ ਕੀਤੇ ਜਾ ਰਹੇ ਹਨ, ਜਿਨ੍ਹਾਂ ਦਾ ਹੱਲ ਪਹਿਲਾਂ ਹੀ ਹੋ ਚੁੱਕਾ ਸੀ। ਇਸ ਪੂਰੀ ਘਟਨਾ ਨੇ ਭਾਰਤੀ ਵਿਦਿਆਰਥੀਆਂ ਦੀ ਚਿੰਤਾ ਨੂੰ ਹੋਰ ਵਧਾ ਦਿੱਤਾ ਹੈ।
ਰਾਸ਼ਟਰਪਤੀ ਦ੍ਰੌਪਦੀ ਮੁਰਮੂ ਪੁਰਤਗਾਲ ਦੀ ਯਾਤਰਾ ਪੂਰੀ ਕਰਨ ਮਗਰੋਂ ਸਲੋਵਾਕੀਆ ਲਈ ਹੋਏ ਰਵਾਨਾ
NEXT STORY