ਖਾਰਤੂਮ/ਤ੍ਰਿਪੋਲੀ (ਵਾਰਤਾ) : ਸੂਡਾਨ ਵਿਚ ਪਿਛਲੇ 24 ਘੰਟਿਆਂ ਦੌਰਾਨ ਮਹਾਮਾਰੀ ਕੋਰੋਨਾ ਵਾਇਰਸ ਨਾਲ ਪੀੜਤ ਘੱਟ ਤੋਂ ਘੱਟ 226 ਨਵੇਂ ਮਾਮਲੇ ਸਾਹਮਣੇ ਆਉਣ ਦੇ ਨਾਲ ਹੀ ਪੀੜਤਾਂ ਦੀ ਗਿਣਤੀ ਵੱਧ ਕੇ 5026 ਪਹੁੰਚ ਗਈ ਹੈ। ਸਿਹਤ ਮੰਤਰੀ ਨੇ ਸੋਮਵਾਰ ਨੂੰ ਦੱਸਿਆ ਕਿ ਪਿਛਲੇ ਦਿਨ ਦੀ ਤੁਲਨਾ ਵਿਚ ਇਨਫੈਕਟਡ ਮਾਮਲਿਆਂ ਵਿਚ ਮਹੱਤਵਪੂਰਨ ਕਮੀ ਦੇਖੀ ਗਈ ਹੈ।
ਮੰਤਰੀ ਨੇ ਕਿਹਾ ਕਿ 21 ਮਈ ਤੋਂ ਬਾਅਦ ਸ਼ਨੀਵਾਰ ਨੂੰ ਕੋਰੋਨਾ ਪੀੜਤਾਂ ਦੇ ਸਭ ਤੋਂ ਵੱਧ 279 ਮਾਮਲੇ ਰਿਕਾਰਡ ਕੀਤੇ ਗਏ, ਜਿਸ ਤੋਂ ਬਾਅਦ ਦੇਸ਼ ਵਿਚ ਕੋਰੋਨਾ ਦੇ ਕੁੱਲ ਮਾਮਲੇ 5026 ਹੋ ਗਏ ਹਨ। ਸਿਹਤ ਮੰਤਰਾਲਾ ਨੇ ਦੱਸਿਆ ਕਿ ਹੁਣ ਤੱਕ 1423 ਮਰੀਜ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ 24 ਹੋਰ ਲੋਕਾਂ ਦੀ ਮੌਤ ਨਾਲ ਮਰਨ ਵਾਲਿਆਂ ਦਾ ਅੰਕੜਾ 286 ਪਹੁੰਚ ਗਿਆ ਹੈ। ਦੇਸ਼ ਦੀ ਰਾਜਧਾਨੀ ਖਾਰਤੂਮ ਵਿਚ 3964 ਮਾਮਲੇ ਦਰਜ ਕੀਤੇ ਗਏ ਸਨ।
ਪਾਕਿ 'ਚ ਕੋਵਿਡ-19 ਦੇ 2,964 ਨਵੇਂ ਮਾਮਲੇ, ਪੀੜਤਾਂ ਦੀ ਗਿਣਤੀ 72,000 ਦੇ ਪਾਰ
NEXT STORY