ਬੀਜਿੰਗ (ਭਾਸ਼ਾ): ਚੀਨ ਵਿਚ ਅਗਲੇ ਸਾਲ ਫਰਵਰੀ ਵਿੱਚ ਹੋਣ ਵਾਲੀਆਂ ਬੀਜਿੰਗ ਵਿੰਟਰ ਓਲੰਪਿਕ ਖੇਡਾਂ ਤੋਂ ਪਹਿਲਾਂ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਅਚਾਨਕ ਵਾਧਾ ਦੇਖਿਆ ਗਿਆ ਹੈ। ਦੇਸ਼ ਵਿੱਚ ਕੋਵਿਡ-19 ਦੇ 206 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ 158 ਸਥਾਨਕ ਲਾਗ ਦੇ ਮਾਮਲੇ ਹਨ। ਦੇਸ਼ ਦੇ ਸਿਹਤ ਕਮਿਸ਼ਨ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ।
ਨੈਸ਼ਨਲ ਹੈਲਥ ਕਮਿਸ਼ਨ (ਐੱਨ.ਐੱਚ.ਸੀ.) ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ 'ਚੋਂ 157 ਮਾਮਲੇ ਸ਼ਾਂਕਸੀ 'ਚ ਅਤੇ ਇਕ ਮਾਮਲਾ ਗੁਆਂਗਸ਼ੀ ਸੂਬੇ 'ਚ ਸਾਹਮਣੇ ਆਇਆ। ਦੇਸ਼ ਵਿਚ 4 ਫਰਵਰੀ ਤੋਂ 20 ਫਰਵਰੀ ਤੱਕ ਬੀਜਿੰਗ ਵਿੰਟਰ ਓਲੰਪਿਕ ਖੇਡਾਂ 2022 ਵਿੱਚ ਹੋਣੀਆਂ ਹਨ। ਇਸ ਤੋਂ ਪਹਿਲਾਂ ਮਾਮਲਿਆਂ ਵਿੱਚ ਵਾਧੇ ਨੇ ਚਿੰਤਾਵਾਂ ਵਧਾ ਦਿੱਤੀਆਂ ਹਨ ਅਤੇ ਅਧਿਕਾਰੀ ਲਾਗ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਚੀਨੀ ਅਧਿਕਾਰੀਆਂ ਨੇ 13 ਦਸੰਬਰ ਨੂੰ ਓਮੀਕਰੋਨ ਤੋਂ ਸੰਕਰਮਣ ਦੇ ਪਹਿਲੇ ਮਾਮਲੇ ਦੀ ਜਾਣਕਾਰੀ ਦਿੱਤੀ ਸੀ। ਇਹ ਮਾਮਲਾ ਤਿਆਨਜਿਨ ਸ਼ਹਿਰ ਦਾ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਦੇਸ਼ ਵਿੱਚ ਓਮੀਕਰੋਨ ਸੰਕਰਮਣ ਦੇ ਕਈ ਮਾਮਲੇ ਸਾਹਮਣੇ ਆਏ।
ਪੜ੍ਹੋ ਇਹ ਅਹਿਮ ਖਬਰ- ਪੱਛਮੀ ਦੇਸ਼ਾਂ ਨੂੰ ਚੀਨ ਵਿਰੁੱਧ ਇੱਕਜੁੱਟ ਮੋਰਚਾ ਬਣਾਉਣ ਦੀ ਲੋੜ : ਟਰੂਡੋ
ਕਮਿਸ਼ਨ ਨੇ ਕਿਹਾ ਕਿ ਚੀਨ ਵਿੱਚ ਇਨਫੈਕਸ਼ਨ ਦੇ 2,011 ਇਲਾਜ ਅਧੀਨ ਮਾਮਲੇ ਹਨ, ਜਿਨ੍ਹਾਂ ਵਿੱਚੋਂ 9 ਦੀ ਹਾਲਤ ਗੰਭੀਰ ਹੈ। ਪਿਛਲੇ 24 ਘੰਟਿਆਂ ਵਿੱਚ ਲਾਗ ਨਾਲ ਕਿਸੇ ਦੀ ਵੀ ਮੌਤ ਨਹੀਂ ਹੋਈ ਅਤੇ ਸ਼ਨੀਵਾਰ ਨੂੰ 76 ਮਰੀਜ਼ਾਂ ਨੂੰ ਹਸਪਤਾਲਾਂ ਤੋਂ ਛੁੱਟੀ ਦਿੱਤੀ ਗਈ। ਚੀਨ ਵਿੱਚ ਹੁਣ ਤੱਕ ਸੰਕਰਮਣ ਦੇ 1,01,077 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਇਸ ਕਾਰਨ 4,636 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਪੱਛਮੀ ਦੇਸ਼ਾਂ ਨੂੰ ਚੀਨ ਵਿਰੁੱਧ ਇੱਕਜੁੱਟ ਮੋਰਚਾ ਬਣਾਉਣ ਦੀ ਲੋੜ : ਟਰੂਡੋ
NEXT STORY