ਇਸਲਾਮਾਬਾਦ (ਪੋਸਟ ਬਿਊਰੋ)- ਅਫਗਾਨਿਸਤਾਨ ਦੇ ਕੰਧਾਰ ਸ਼ਹਿਰ ਵਿੱਚ ਵੀਰਵਾਰ ਨੂੰ ਇੱਕ ਨਿੱਜੀ ਬੈਂਕ ਵਿੱਚ ਇੱਕ ਵਿਅਕਤੀ ਨੇ ਆਪਣੇ ਆਪ ਨੂੰ ਬੰਬ ਨਾਲ ਉਡਾ ਲਿਆ, ਜਿਸ ਵਿੱਚ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਸਰਕਾਰ ਦੇ ਕੰਧਾਰ ਸੂਚਨਾ ਅਤੇ ਸੱਭਿਆਚਾਰ ਵਿਭਾਗ ਦੇ ਮੁਖੀ ਇਨਾਮੁੱਲਾ ਸਮਾਨਾਨੀ ਨੇ ਦੱਸਿਆ ਕਿ ਸਾਰੇ ਪੀੜਤ ਆਪਣੀ ਮਹੀਨਾਵਾਰ ਤਨਖਾਹ ਲੈਣ ਲਈ ਨਿਊ ਕਾਬੁਲ ਬੈਂਕ ਦੀ ਸ਼ਾਖਾ ਵਿੱਚ ਗਏ ਸਨ।
ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ ਨੇ ਅਰੁਣਾਚਲ ਪ੍ਰਦੇਸ਼ 'ਤੇ ਚੀਨ ਦੇ ਦਾਅਵੇ ਨੂੰ ਕੀਤਾ ਖਾਰਜ, ਭਾਰਤੀ ਖੇਤਰ ਵਜੋਂ ਦਿੱਤੀ ਮਾਨਤਾ
ਤਾਲਿਬਾਨ ਦੇ ਗ੍ਰਹਿ ਮੰਤਰਾਲੇ ਦੇ ਬੁਲਾਰੇ ਅਬਦੁਲ ਮਤੀਨ ਕਾਨੀ ਨੇ ਵੀ ਆਤਮਘਾਤੀ ਹਮਲੇ ਦੀ ਪੁਸ਼ਟੀ ਕੀਤੀ ਪਰ ਹੋਰ ਵੇਰਵੇ ਨਹੀਂ ਦਿੱਤੇ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਮਲੇ ਦੀ ਤੁਰੰਤ ਕਿਸੇ ਸਮੂਹ ਨੇ ਜ਼ਿੰਮੇਵਾਰੀ ਨਹੀਂ ਲਈ ਹੈ। ਤਾਲਿਬਾਨ ਦੇ ਮੁੱਖ ਵਿਰੋਧੀ ਇਸਲਾਮਿਕ ਸਟੇਟ ਨੇ ਪਿਛਲੇ ਸਮੇਂ ਵਿੱਚ ਸਕੂਲਾਂ, ਹਸਪਤਾਲਾਂ, ਮਸਜਿਦਾਂ ਅਤੇ ਸ਼ੀਆ ਬਹੁਲ ਇਲਾਕਿਆਂ 'ਤੇ ਹਮਲੇ ਕੀਤੇ ਹਨ। ਕੰਧਾਰ ਸ਼ਹਿਰ ਅਫਗਾਨਿਸਤਾਨ ਦੇ ਸ਼ਾਸਕਾਂ ਦਾ ਅਧਿਆਤਮਿਕ ਅਤੇ ਰਾਜਨੀਤਕ ਕੇਂਦਰ ਹੈ ਕਿਉਂਕਿ ਤਾਲਿਬਾਨ ਦਾ ਚੋਟੀ ਦਾ ਨੇਤਾ ਮੁੱਲਾ ਹਿਬਤੁੱਲਾ ਅਖੁੰਦਜ਼ਾਦਾ ਇਸ ਸ਼ਹਿਰ ਵਿਚ ਰਹਿੰਦਾ ਹੈ ਅਤੇ ਮੁੱਖ ਮੁੱਦਿਆਂ 'ਤੇ ਉਸ ਦੇ ਫ਼ੈਸਲੇ ਕਾਬੁਲ ਵਿਚ ਬੈਠੇ ਅਧਿਕਾਰੀ ਲਾਗੂ ਕਰਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਇੰਡੋਨੇਸ਼ੀਆ ਦੀਆਂ ਰਾਸ਼ਟਰਪਤੀ ਚੋਣਾਂ 'ਚ ਪ੍ਰਬੋਵੋ ਸੁਬੀਆਂਤੋ ਜੇਤੂ ਘੋਸ਼ਿਤ
NEXT STORY