ਪੇਸ਼ਾਵਰ (ਏਜੰਸੀ)- ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿਚ ਸ਼ਨੀਵਾਰ ਨੂੰ ਇਕ ਪੁਲਸ ਚੌਕੀ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਆਤਮਘਾਤੀ ਹਮਲੇ ਵਿਚ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੇ 6 ਕਰਮਚਾਰੀਆਂ ਸਮੇਤ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਸੂਤਰਾਂ ਮੁਤਾਬਕ ਇਹ ਧਮਾਕਾ ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਉੱਤਰੀ ਵਜ਼ੀਰਿਸਤਾਨ ਕਬਾਇਲੀ ਜ਼ਿਲ੍ਹੇ ਦੀ ਮੀਰ ਅਲੀ ਤਹਿਸੀਲ 'ਚ ਅਸਲਮ ਚੈੱਕ ਪੋਸਟ 'ਤੇ ਹੋਇਆ।
ਇਹ ਵੀ ਪੜ੍ਹੋ: ਈਰਾਨ 'ਚ ਪੁਲਸ ਕਾਫ਼ਲੇ 'ਤੇ ਹਮਲਾ, 10 ਅਧਿਕਾਰੀ ਮਾਰੇ ਗਏ
ਸੂਤਰਾਂ ਨੇ ਦੱਸਿਆ ਕਿ 3 ਪਹੀਆ ਵਾਹਨਾਂ 'ਤੇ ਸਵਾਰ ਹੋ ਕੇ ਆਏ ਹਮਲਾਵਰਾਂ ਨੇ ਚੈੱਕ ਪੋਸਟ ਅਤੇ ਸੁਰੱਖਿਆ ਬਲਾਂ ਦੇ ਵਾਹਨਾਂ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਘੱਟੋ-ਘੱਟ 8 ਲੋਕ ਮਾਰੇ ਗਏ। ਸੂਤਰਾਂ ਮੁਤਾਬਕ ਮਰਨ ਵਾਲਿਆਂ 'ਚ 4 ਪੁਲਸ ਕਰਮਚਾਰੀ, 2 ਫੌਜੀ ਅਤੇ 2 ਨਾਗਰਿਕ ਸ਼ਾਮਲ ਹਨ। ਸੂਤਰਾਂ ਨੇ ਦੱਸਿਆ ਕਿ ਧਮਾਕੇ 'ਚ ਕਈ ਹੋਰ ਲੋਕ ਵੀ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਮੀਰਾਂ ਸ਼ਾਹ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਸੂਤਰਾਂ ਮੁਤਾਬਕ ਮ੍ਰਿਤਕਾਂ ਦੀ ਗਿਣਤੀ ਵਧ ਸਕਦੀ ਹੈ।
ਇਹ ਵੀ ਪੜ੍ਹੋ: ਜਸਟਿਸ ਯਾਹੀਆ ਅਫਰੀਦੀ ਨੇ ਪਾਕਿਸਤਾਨ ਦੇ 30ਵੇਂ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੇਪਾਲ ਦੇ ਸਯਾਂਗਜਾ ਜ਼ਿਲ੍ਹੇ 'ਚ ਭਾਰਤ ਦੀ ਮਦਦ ਨਾਲ ਬਣੇ ਹਸਪਤਾਲ ਦੀ ਇਮਾਰਤ ਦਾ ਉਦਘਾਟਨ
NEXT STORY