ਪੇਸ਼ਾਵਰ (ਏ.ਪੀ.)- ਉੱਤਰ ਪੱਛਮੀ ਪਾਕਿਸਤਾਨ 'ਚ ਵੀਰਵਾਰ ਨੂੰ ਮੋਟਰਸਾਈਕਲ ਸਵਾਰ ਇਕ ਆਤਮਘਾਤੀ ਹਮਲਾਵਰ ਨੇ ਸੁਰੱਖਿਆ ਕਾਫਲੇ ਨੂੰ ਨਿਸ਼ਾਨਾ ਬਣਾਇਆ, ਜਿਸ 'ਚ ਘੱਟੋ-ਘੱਟ 9 ਸੈਨਿਕਾਂ ਦੀ ਮੌਤ ਹੋ ਗਈ ਅਤੇ 20 ਹੋਰ ਜ਼ਖਮੀ ਹੋ ਗਏ। ਸੁਰੱਖਿਆ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ESM ਐਕਟ ਲਾਗੂ, ਅਧਿਕਾਰੀਆਂ ਲਈ ਜਾਰੀ ਹੋਏ ਹੁਕਮ
ਅਧਿਕਾਰੀਆਂ ਨੇ ਦੱਸਿਆ ਕਿ ਆਤਮਘਾਤੀ ਹਮਲਾ ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਖੈਬਰ ਪਖਤੂਨਖਵਾ ਸੂਬੇ ਦੇ ਬੰਨੂ ਜ਼ਿਲ੍ਹੇ 'ਚ ਹੋਇਆ। ਅਧਿਕਾਰੀਆਂ ਨੇ ਕਿਹਾ ਕਿ ਕਿਸੇ ਵੀ ਸਮੂਹ ਨੇ ਫ਼ਿਲਹਾਲ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ, ਪਰ ਸਾਨੂੰ ਪਾਕਿਸਤਾਨੀ ਤਾਲਿਬਾਨ 'ਤੇ ਸ਼ੱਕ ਹੈ। ਪਾਕਿਸਤਾਨੀ ਤਾਲਿਬਾਨ ਨੇ 2022 ਤੋਂ ਸੁਰੱਖਿਆ ਬਲਾਂ 'ਤੇ ਹਮਲੇ ਤੇਜ਼ ਕਰ ਦਿੱਤੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰੈਸਟੋਰੈਂਟ ਦਾ ਅਨੋਖਾ ਕਾਰਨਾਮਾ, ਬਿੱਲ 'ਤੇ ਲਿਖੀ 'ਗਾਲ੍ਹ', ਬਦਲੇ 'ਚ ਗਾਹਕ ਤੋਂ ਵਸੂਲ ਲਏ 1200 ਰੁਪਏ
NEXT STORY