ਮਿਲਾਨ/ਇਟਲੀ (ਸਾਬੀ ਚੀਨੀਆ)-2017 ਦੀਆਂ ਵਿਧਾਨ ਸਭਾ ਚੋਣਾਂ ’ਚ ਕਪੂਰਥਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਹੇ ਸੁਖਵੰਤ ਸਿੰਘ ਪੱਡਾ ਨੂੰ ਐੱਨ. ਆਰ. ਆਈ. ਸਭਾ ਪੰਜਾਬ ਦੇ ਪ੍ਰਧਾਨ ਕ੍ਰਿਪਾਲ ਸਿੰਘ ਸਹੋਤਾ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਐੱਨ. ਆਰ. ਆਈ. ਸਭਾ ਜਰਮਨ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਜਿੱਥੇ ਸੁਖਵੰਤ ਪੱਡਾ ਦਾ ਜਰਮਨ ਦੇ ਹੋਟਲ ਕਾਰੋਬਾਰ ’ਚ ਵੱਡਾ ਨਾਂ ਹੈ, ਉਥੇ ਹੀ ਪੰਜਾਬ ਦੀ ਸਿਆਸੀ ਨਬਜ਼ ਨੂੰ ਵੀ ਚੰਗੀ ਤਰ੍ਹਾਂ ਪਛਾਣਦੇ ਹਨ। ਕਾਂਗਰਸ ਪਾਰਟੀ ਦੇ ਵੱਡੇ ਆਗੂਆਂ ਦਾ ਸਾਥ ਮਾਣ ਚੁੱਕੇ ਪੱਡਾ ਪਰਿਵਾਰ ਨੇ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਤੋਂ ਟਿਕਟ ਨਾ ਮਿਲਣ ਦੇ ਵਿਰੋਧ ਵਜੋਂ ਕਾਂਗਰਸ ਦਾ ਸਾਥ ਛੱਡ ਦਿੱਤਾ ਸੀ।
ਇਹ ਵੀ ਪੜ੍ਹੋ : ਅਮਰੀਕਾ ’ਚ ਪੜ੍ਹਾਈ ਕਰ ਰਹੇ ਭਾਰਤੀ ਵਿਦਿਆਰਥੀਆਂ ਲਈ ਵੱਡੀ ਖ਼ਬਰ, ਸੰਸਦ ’ਚ ਪੇਸ਼ ਹੋਇਆ ਨਵਾਂ ਬਿੱਲ
ਸੈਂਕੜੇ ਗਰੀਬ ਬੱਚੀਆਂ ਦੇ ਵਿਆਹ ਕਰਵਾਉਣ ਵਾਲੇ ਪੱਡਾ ਅਤੇ ਉਨ੍ਹਾਂ ਦੀ ਪਤਨੀ ਗੁਰਜੀਤ ਕੌਰ ਪੱਡਾ ਵਿਦੇਸ਼ਾਂ ’ਚ ਵੀ ਪੰਜਾਬੀਆਂ ਦੀ ਹਰ ਸੰਭਵ ਮਦਦ ਕਰਦੇ ਹਨ। ਆਪਣੀ ਨਿਯੁਕਤੀ ਤੋਂ ਬਾਅਦ ਪ੍ਰੈੱਸ ਨਾਲ ਗੱਲਬਾਤ ਕਰਦਿਆ ਪੱਡਾ ਨੇ ਆਖਿਆ ਕਿ ਜਰਮਨ ਵਿਚ ਰਹਿੰਦੇ ਬਹੁਤ ਸਾਰੇ ਪੰਜਾਬੀਆਂ ਦੀਆਂ ਜ਼ਮੀਨਾਂ ’ਤੇ ਲੋਕਾਂ ਨੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ, ਜਿਨ੍ਹਾਂ ਦੀ ਸਰਕਾਰੀ ਦਫਤਰਾਂ ’ਚ ਸੁਣਵਾਈ ਵੀ ਨਹੀਂ ਹੋ ਰਹੀ। ਉਹ ਆਪਣੇ ਕਾਰਜਕਾਲ ਦੌਰਾਨ ਕ੍ਰਿਪਾਲ ਸਿੰਘ ਸਹੋਤਾ ਦੇ ਸਹਿਯੋਗ ਨਾਲ ਜਰਮਨ ’ਚ ਰਹਿੰਦੇ ਪੰਜਾਬੀਆਂ ਨੂੰ ਇਨਸਾਫ ਜ਼ਰੂਰ ਦਿਵਾਉਣਗੇ। ਯੂਰਪ ਦੇ ਵੱਖ-ਵੱਖ ਦੇਸ਼ਾਂ ਨਾਲ ਸਬੰਧਤ ਆਗੂਆਂ ਵੱਲੋਂ ਪੱਡਾ ਦੀ ਨਿਯੁਕਤੀ ਦਾ ਭਰਵਾਂ ਸਵਾਗਤ ਕੀਤਾ ਗਿਆ ਹੈ।
ਪਾਕਿ 'ਚ ਬੀਬੀਆਂ ਖ਼ਿਲਾਫ਼ ਵੱਧਦੇ ਹਮਲਿਆਂ ਪ੍ਰਤੀ ਮਨੁੱਖੀ ਅਧਿਕਾਰ ਸਮੂਹਾਂ ਨੇ ਦਿੱਤੀ ਚਿਤਾਵਨੀ
NEXT STORY