ਵਾਸ਼ਿੰਗਟਨ (ਭਾਸ਼ਾ)- ਅਮਰੀਕਾ ਨੇ ਕਿਹਾ ਹੈ ਕਿ ਉਹ ਭਾਰਤ ਅਤੇ ਪਾਕਿਸਤਾਨ ਵਿਚਾਲੇ ਸਿੱਧੀ ਗੱਲਬਾਤ ਦਾ ਸਮਰਥਨ ਕਰਦਾ ਹੈ ਅਤੇ ਗੱਲਬਾਤ ਦੀ ਗਤੀ, ਦਾਇਰਾ ਅਤੇ ਰੂਪਰੇਖਾ ਉਨ੍ਹਾਂ ਨੂੰ ਹੀ ਤੈਅ ਕਰਨੀ ਚਾਹੀਦੀ ਹੈ। ਵਿਦੇਸ਼ ਮੰਤਰਾਲਾ ਦੇ ਬੁਲਾਰੇ ਮੈਥਿਊ ਮਿਲਰ ਨੇ ਵੀਰਵਾਰ ਨੂੰ ਆਪਣੀ ਰੋਜ਼ਾਨਾ ਪ੍ਰੈੱਸ ਕਾਨਫਰੰਸ 'ਚ ਇਕ ਸਵਾਲ ਦੇ ਜਵਾਬ 'ਚ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੋਹਾਂ ਨਾਲ ਆਪਣੇ ਮਹੱਤਵਪੂਰਨ ਸਬੰਧਾਂ ਨੂੰ ਅਮਰੀਕਾ ਮਹੱਤਵ ਦਿੰਦਾ ਹੈ। ਉਨ੍ਹਾਂ ਕਿਹਾ,"ਜਿਵੇਂ ਕਿ ਅਸੀਂ ਕਿਹਾ ਕਿ ਅਸੀਂ ਭਾਰਤ ਅਤੇ ਪਾਕਿਸਤਾਨ ਦਰਮਿਆਨ ਸਿੱਧੀ ਗੱਲਬਾਤ ਦਾ ਸਮਰਥਨ ਕਰਦੇ ਹਾਂ ਅਤੇ ਉਸ ਦੀ ਗਤੀ, ਦਾਇਰਾ ਅਤੇ ਰੂਪ-ਰੇਖਾ ਉਨ੍ਹਾਂ ਨੂੰ ਹੀ ਤੈਅ ਕਰਨੀ ਚਾਹੀਦੀ ਹੈ, ਸਾਨੂੰ ਨਹੀਂ।''
ਮਿਲਰ ਨੇ ਇਕ ਹੋਰ ਪ੍ਰਸ਼ਨ ਦੇ ਉੱਤਰ 'ਚ ਕਿਹਾ ਕਿ ਖੇਤਰੀ ਸੁਰੱਖਿਆ ਲਈ ਖ਼ਤਰਿਆਂ ਨਾਲ ਨਜਿੱਠਣ 'ਚ ਅਮਰੀਕਾ ਅਤੇ ਪਾਕਿਸਤਾਨ ਦੀ ਸਾਂਝੀ ਰੁਚੀ ਹੈ। ਉਨ੍ਹਾਂ ਕਿਹਾ,''ਅਸੀਂ ਸੁਰੱਖਿਆ ਦੇ ਮੁੱਦੇ 'ਤੇ ਉੱਚ ਪੱਧਰੀ ਅੱਤਵਾਦ ਵਿਰੋਧੀ ਗੱਲਬਾਤ ਰਾਹੀਂ ਪਾਕਿਸਤਾਨ ਨਾਲ ਜੁੜੇ ਹੋਏ ਹਨ, ਇਸ 'ਚ ਕੋਈ ਅੱਤਵਾਦੀ ਵਿਰੋਧੀ ਸਮਰੱਥਾ ਨਿਰਮਾਣ ਪ੍ਰੋਗਰਾਮ ਵੀ ਸ਼ਾਮਲ ਹਨ...।'' ਮਿਲਰ ਨੇ ਕਿਹਾ,''ਅਸੀਂ ਅੱਤਵਾਦ ਖ਼ਿਲਾਫ਼ ਮੁਹਿੰਮ 'ਚ ਪਾਕਿਸਤਾਨੀ ਨੇਤਾਵਾਂ ਨਾਲ ਨਿਯਮਿਤ ਰੂਪ ਨਾਲ ਗੱਲਬਾਤ ਕਰਦੇ ਆ ਰਹੇ ਹਾਂ ਅਤੇ ਅਸੀਂ ਆਪਣੀ ਸਾਲਾਨਾ ਅੱਤਵਾਦ ਵਿਰੋਧੀ ਗੱਲਬਾਤ ਅਤੇ ਹੋਰ ਦੋ-ਪੱਖੀ ਸਲਾਹ-ਮਸ਼ਵਰੇ ਦੇ ਮਾਧਿਅਮ ਨਾਲ ਖੇਤਰੀ ਸੁਰੱਖਿਆ 'ਤੇ ਵਿਸਥਾਰ ਨਾਲ ਚਰਚਾ ਕਰਨੀ ਜਾਰੀ ਰੱਖਾਂਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਸ਼ਟਰਪਤੀ ਚੋਣਾਂ 'ਚ ਓਬਾਮਾ ਪਰਿਵਾਰ ਦੀ ਐਂਟਰੀ ਨੂੰ ਲੈ ਕੇ ਸਿਆਸਤ ਗਰਮ, ਸਾਹਮਣੇ ਆਇਆ ਬਿਆਨ
NEXT STORY