ਵੈਨਕੂਵਰ (ਮਲਕੀਤ ਸਿੰਘ) — ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ 'ਚ ਪੰਜਾਬੀਆਂ ਦੀ ਸੰਘਣੀ ਅਬਾਦੀ ਵਾਲੇ ਸਰੀ ਸ਼ਹਿਰ ਦੀ ਮੇਅਰ ਬਰੈਂਡਾ ਲਾਕ ਨੇ ਜ਼ਬਰਦਸਤੀ ਵਸੂਲੀ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਕੈਨੇਡਾ ਦੀ ਫੈਡਰਲ ਸਰਕਾਰ ਪਾਸੋਂ ਇੱਥੇ ਐਮਰਜੈਂਸੀ ਘੋਸ਼ਿਤ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਸਰੀ ਸਿਟੀ ਕੌਂਸਲ ਨੇ ਮੰਗਲਵਾਰ ਰਾਤ ਨੂੰ ਇਕ ਪ੍ਰਸਤਾਵ ਪਾਸ ਕਰਦਿਆਂ ਕਿਹਾ ਕਿ ਮੌਜੂਦਾ ਹਾਲਾਤਾਂ ਨਾਲ ਨਜਿੱਠਣ ਲਈ ਵਿਸ਼ੇਸ਼ ਅਧਿਕਾਰਾਂ ਦੀ ਲੋੜ ਹੈ।
ਸ਼ਹਿਰ ਦੇ ਅਧਿਕਾਰੀਆਂ ਮੁਤਾਬਕ, ਸਿਰਫ਼ ਇਸ ਮਹੀਨੇ ਦੌਰਾਨ ਹੀ ਵਿੱਚ ਜ਼ਬਰਦਸਤੀ ਵਸੂਲੀ ਦੇ ਕਰੀਬ 35 ਸ਼ੱਕੀ ਮਾਮਲੇ ਦਰਜ ਹੋ ਚੁੱਕੇ ਹਨ, ਜਿਸ ਨਾਲ ਕਾਰੋਬਾਰੀਆਂ ਅਤੇ ਆਮ ਨਾਗਰਿਕਾਂ ਵਿੱਚ ਡਰ ਅਤੇ ਅਣਸ਼ਚਿਤਤਾ ਦਾ ਮਾਹੌਲ ਬਣਿਆ ਹੋਇਆ ਹੈ।
ਕੌਂਸਲ ਵੱਲੋਂ ਪਾਸ ਕੀਤੇ ਗਏ ਪ੍ਰਸਤਾਵ ਵਿੱਚ ਕਿਹਾ ਗਿਆ ਹੈ ਕਿ ਜੇ ਫੈਡਰਲ ਪੱਧਰ ‘ਤੇ ਐਮਰਜੈਂਸੀ ਦਾ ਐਲਾਨ ਕੀਤਾ ਜਾਂਦਾ ਹੈ ਹੈ ਤਾਂ ਕਾਨੂੰਨੀ ਏਜੰਸੀਆਂ ਨੂੰ ਵਾਧੂ ਸਾਧਨ, ਸਰੋਤ ਅਤੇ ਅਧਿਕਾਰ ਮਿਲ ਸਕਣਗੇ, ਜਿਸ ਨਾਲ ਗੈਂਗ ਨੈੱਟਵਰਕਾਂ ਅਤੇ ਜ਼ਬਰਦਸਤੀ ਵਸੂਲੀ ਨਾਲ ਜੁੜੇ ਅਪਰਾਧਾਂ ‘ਤੇ ਪ੍ਰਭਾਵਸ਼ਾਲੀ ਕਾਰਵਾਈ ਸੰਭਵ ਹੋ ਸਕੇਗੀ।
ਸ਼ਹਿਰੀ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਮੌਜੂਦਾ ਸਥਿਤੀ ਸਿਰਫ਼ ਸਰੀ ਤੱਕ ਹੀ ਸੀਮਿਤ ਨਹੀਂ ਰਹੀ, ਸਗੋਂ ਇਹ ਇਲਾਕੇ ਦੀ ਸਮੁੱਚੀ ਸੁਰੱਖਿਆ ਲਈ ਚੁਣੌਤੀ ਬਣ ਰਹੀ ਹੈ। ਇਸ ਕਾਰਨ ਕੇਂਦਰੀ ਸਰਕਾਰ, ਸੂਬਾਈ ਪ੍ਰਸ਼ਾਸਨ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੇ ਸਾਂਝੇ ਯਤਨਾਂ ਦੀ ਲੋੜ ਹੈ।
'ਜਲਦੀ ਹੀ ਬਰਬਾਦ ਹੋ ਜਾਵੇਗਾ ਕਿਊਬਾ, ਡੋਨਾਲਡ ਟਰੰਪ ਨੇ ਕੀਤੀ ਵੱਡੀ ਭਵਿੱਖਬਾਣੀ
NEXT STORY