ਰੋਮ (ਕੈਂਥ): ਭਾਰਤ ਦੀ ਕੇਂਦਰ ਸਰਕਾਰ ਦੁਆਰਾ ਬਣਾਏ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਜਿੱਥੇ ਭਾਰਤ ਦੀਆਂ ਕਿਸਾਨ ਮਜ਼ਦੂਰ ਜਥੇਬੰਦੀਆਂ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ, ਉੱਥੇ ਵਿਦੇਸ਼ਾਂ ਵਿਚ ਵਸਿਆ ਭਾਰਤੀ ਭਾਈਚਾਰਾ ਵੀ ਕਿਸਾਨਾਂ ਦੀ ਹਮਾਇਤ ਅਤੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕਰ ਰਿਹਾ ਹੈ।
ਪੜ੍ਹੋ ਇਹ ਅਹਿਮ ਖਬਰ- ਇਟਲੀ : ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਦੀਆਂ ਸਮੂਹ ਸੰਗਤਾਂ ਨੇ ਕੀਤਾ ਕਿਸਾਨ ਅੰਦੋਲਨ ਦਾ ਸਮਰਥਨ
ਸਵਿਟਜ਼ਰਲੈਂਡ ਦੇ ਸ਼ਹਿਰ ਬੈਰਨ ਵਿੱਚ ਭਾਰਤੀ ਭਾਈਚਾਰੇ ਦੇ ਲੋਕਾਂ ਦੁਆਰਾ ਕਿਸਾਨਾਂ ਦੇ ਹੱਕ ਵਿਚ ਸਵਿਟਜ਼ਰਲੈਂਡ ਦੀ ਸੰਸਦ ਦੇ ਅੱਗੇ ਇਕ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿਚ ਭਾਰਤ ਸਰਕਾਰ ਦੁਆਰਾ ਬਣਾਏ ਖੇਤੀਬਾੜੀ ਕਾਨੂੰਨ ਦੇ ਵਿਰੋਧ ਵਿੱਚ ਨਾਅਰੇਬਾਜ਼ੀ ਕੀਤੀ ਗਈ। ਇਸ ਦੇ ਨਾਲ ਹੀ ਕਿਸਾਨ ਏਕਤਾ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ ਗਏ। ਇਸ ਰੋਸ ਪ੍ਰਦਰਸ਼ਨ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਵਿੰਦਰ ਸਿੰਘ, ਮਾਨ ਸਿੰਘ, ਜੋਰਾਵਰ ਸਿੰਘ, ਬਲਵਿੰਦਰ ਸਿੰਘ ਕਾਲਾ, ਅਮਨਿੰਦਰ ਸਿੰਘ, ਦਲਜੀਤ ਸਿੰਘ, ਰੁਪਿੰਦਰ ਸਿੰਘ, ਗੁਲਜ਼ਾਰ ਬਾਜਵਾ, ਸੰਨੀ ਬੈਰਨ, ਰਾਜਾ ਬੈਰਨ ਆਦਿ ਨੇ ਕਿਹਾ ਕਿ ਭਾਰਤ ਦੀ ਕੇਂਦਰ ਸਰਕਾਰ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ, ਜੋ ਕਿ ਸਰਾਸਰ ਗਲਤ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਹ ਖੇਤੀਬਾੜੀ ਵਾਲੇ ਕਾਨੂੰਨ ਵਾਪਸ ਲਏ ਜਾਣ।
ਨੋਟ- ਸਵਿਟਜ਼ਰਲੈਂਡ ਦੀ ਸੰਸਦ ਸਾਹਮਣੇ ਕਿਸਾਨਾਂ ਦੀ ਹਮਾਇਤ 'ਚ ਰੋਸ ਪ੍ਰਦਰਸ਼ਨ , ਬਾਰੇ ਦੱਸੋ ਆਪਣੀ ਰਾਏ।
ਪਾਕਿ 'ਚ 50 ਪਾਇਲਟਾਂ ਦਾ ਲਾਇਸੈਂਸ ਰੱਦ, ਜਾਣੋ ਪੂਰਾ ਮਾਮਲਾ
NEXT STORY