ਸਿਡਨੀ (ਸਨੀ ਚਾਂਦਪੁਰੀ):- ਸਿਡਨੀ ਵਿਚ ਹੁਣ ਤੱਕ ਦੇ ਸੱਭ ਤੋਂ ਵੱਧ ਕੇਸ ਸਾਹਮਣੇ ਆਏ ਹਨ। ਪਿਛਲੇ 24 ਘੰਟਿਆਂ ਵਿਚ ਹੋਏ ਟੈਸਟਾਂ ਦੀ ਰਿਪੋਰਟ ਮੁਤਾਬਕ 825 ਕੇਸ ਸਾਹਮਣੇ ਆਏ ਹਨ। ਇਸ ਮੌਕੇ ਐੱਨ. ਐੱਸ. ਡਬਲਯੂ. ਦੇ ਸੂਬਾ ਪ੍ਰੀਮੀਅਰ ਗਲੇਡਿਸ ਬੇਰੇਜਕਲਿਅਨ ਨੇ ਕਿਹਾ ਕਿ ਸਾਨੂੰ ਸਭ ਨੂੰ ਨਿਯਮਾਂ ਦਾ ਪਾਲਣ ਕਰਨਾ ਪਵੇਗਾ ਤਾਂ ਜੋ ਕੋਰੋਨਾ ਦੇ ਵੱਧ ਰਹੇ ਪ੍ਰਭਾਵ ਉੱਤੇ ਕਾਬੂ ਪਾਇਆ ਜਾ ਸਕੇ। ਇਸ ਨੂੰ ਗੰਭੀਰਤਾ ਨਾਲ ਲੈਣਾ ਪਵੇਗਾ। ਨਿਰਮਾਣ ਸਾਈਟਾਂ ਨੂੰ ਵੀ ਨਿਯਮਾਂ ਦਾ ਗੰਭੀਰਤਾ ਨਾਲ ਪਾਲਣ ਕਰਨਾ ਹੋਵੇਗਾ।
ਅੱਜ ਦੇ ਕੇਸਾਂ ਵਿਚ 3 ਮੌਤਾਂ ਵੀ ਦਰਜ ਕੀਤੀ ਗਈਆਂ ਹਨ, ਜਿਨ੍ਹਾਂ ਵਿਚ ਇਕ ਦੀ ਉਮਰ 80 ਸਾਲ ਅਤੇ ਬਾਕੀ 2 ਦੀ ਉਮਰ 90 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਕਰੋਨਾ ਦਾ ਸੰਕਟ ਸਿਡਨੀ ਵਿਚ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਕੇਸਾਂ ਵਿਚ ਹੋਰ ਵੀ ਵਾਧਾ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਉਵਰਸੀਜ਼ ਕਾਂਗਰਸ ਯੂਰਪ ਦੇ ਨੁਮਾਇੰਦਿਆਂ ਦੀ ਜਰਮਨ ਵਿਚ ਹੋਈ ਇਕੱਤਰਤਾ
NEXT STORY