ਤਾਇਪੇ— ਤਾਇਵਾਨ 'ਚ 5.9 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਇਸ ਕਾਰਨ ਇਕ ਔਰਤ ਦੀ ਮੌਤ ਹੋ ਗਈ। ਇਸ ਕਾਰਨ ਬਿਜਲੀ ਸਪਲਾਈ ਬੰਦ ਕਰ ਦਿੱਤੀ ਗਈ ਹੈ, ਜਿਸ ਕਾਰਨ 10,000 ਤੋਂ ਵਧੇਰੇ ਘਰ ਪ੍ਰਭਾਵਿਤ ਹੋ ਗਏ ਅਤੇ ਰੇਲ ਅਧਿਕਾਰੀਆਂ ਨੇ ਯਿਲਾਨ 'ਚ ਟਰੇਨ ਸੇਵਾਵਾਂ ਰੱਦ ਕਰ ਦਿੱਤੀਆਂ। ਟਰੇਨਾਂ ਰੱਦ ਹੋਣ ਕਾਰਨ ਲੋਕਾਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਕਈ ਥਾਵਾਂ 'ਤੇ ਗੈਸ ਅਤੇ ਪਾਣੀ ਦੀਆਂ ਪਾਈਪਾਂ ਲੀਕ ਹੋ ਗਈਆਂ, ਜਿਸ ਕਾਰਨ ਕਰਮਚਾਰੀਆਂ ਨੂੰ ਇਨ੍ਹਾਂ ਨੂੰ ਠੀਕ ਕਰਨ ਲਈ ਲਗਾਇਆ ਗਿਆ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਬੁੱਧਵਾਰ ਰਾਤ 9.28 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਕਾਰਨ ਇਕ 60 ਸਾਲਾ ਔਰਤ 'ਤੇ ਅਲਮਾਰੀ ਡਿੱਗ ਗਈ। ਤਾਇਵਾਨ 'ਚ ਪਹਿਲਾਂ ਹੀ ਤੂਫਾਨ 'ਲੇਕੀਮਾ' ਦੀ ਚਿਤਾਵਨੀ ਜਾਰੀ ਕੀਤੀ ਗਈ ਹੈ ਜੋ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਇਸ ਕਾਰਨ ਇੱਥੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਫਿਲਹਾਲ ਅਧਿਕਾਰੀਆਂ ਵਲੋਂ ਭੂਚਾਲ ਕਾਰਨ ਹੋਏ ਨੁਕਸਾਨ ਦੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
ਇਟਲੀ 'ਚ ਭਾਰਤੀ ਅੰਬੈਂਸੀ ਵੱਲੋਂ ਮਨਾਇਆ ਜਾਵੇਗਾ 73ਵਾਂ ਆਜ਼ਾਦੀ ਦਿਹਾੜਾ
NEXT STORY