ਇੰਟਰਨੈਸ਼ਨਲ ਡੈਸਕ-ਚੀਨ ਦੀਆਂ ਧਮਕੀਆਂ ਤੋਂ ਬਾਅਦ ਤਾਈਵਾਨ ਨੇ ਗੁਆਨਾ 'ਚ ਵਪਾਰ ਦਫਤਰ ਸਥਾਪਤ ਕਰਨ ਦਾ ਫੈਸਲਾ ਵਾਪਸ ਲੈ ਲਿਆ ਹੈ। ਤਾਈਵਾਨ ਨੇ ਸ਼ੁੱਕਰਵਾਰ ਨੂੰ ਚੀਨ ਦੇ ਦਖਲ ਨੂੰ ਇਸ ਦੇ ਲਈ ਜ਼ਿੰਮੇਵਾਰ ਦੱਸਿਆ। ਤਾਈਵਾਨ ਦੇ ਇਸ ਫੈਸਲੇ ਨੂੰ 24 ਘੰਟੇ ਪਹਿਲੇ ਤੱਕ ਕੂਟਨੀਤਕ ਜਿੱਤ ਦੇ ਤੌਰ 'ਤੇ ਦੇਖਿਆ ਜਾ ਰਿਹਾ ਸੀ।
ਇਹ ਵੀ ਪੜ੍ਹੋ -ਈਰਾਨ ਨੇ ਕੀਤਾ ਸਪੂਤਨਿਕ-ਵੀ ਵੈਕਸੀਨ ਲਾਉਣ ਦਾ ਐਲਾਨ
ਵਿਦੇਸ਼ ਮੰਤਰਾਲਾ ਨੇ ਕਿਹਾ ਕਿ ਚੀਨ ਨੇ ਦੱਖਣੀ ਅਮਰੀਕੀ ਦੇਸ਼ ਗੁਆਨਾ ਦੀ ਸਰਕਾਰ 'ਤੇ ਦਬਾਅ ਪਾਇਆ, ਜਿਸ ਦੇ ਚੱਲਦੇ ਕਾਫੀ ਕੋਸ਼ਿਸ਼ਾਂ ਦੇ ਬਾਵਜੂਦ ਸਮਝੌਤੇ ਨੂੰ ਅਮਲ 'ਚ ਨਹੀਂ ਲਿਆਇਆ ਜਾ ਸਕਿਆ। ਮੰਤਰਾਲਾ ਨੇ ਇਕ ਬਿਆਨ 'ਚ ਕਿਹਾ ਕਿ ਸਾਡੀ ਸਰਕਾਰ ਇਸ 'ਤੇ ਡੂੰਘੀ ਚਿੰਤਾ ਜ਼ਾਹਰ ਕਰਦੀ ਹੈ। ਚੀਨ ਤਾਈਵਾਨ ਨੂੰ ਅਲੱਗ-ਥਲੱਗ ਕਰਨ ਅਤੇ ਇਸ ਦੇ ਅੰਤਰਰਾਸ਼ਟਰੀ ਦਾਇਰੇ ਨੂੰ ਸੁੰਗੜਨ ਦੀ ਕੋਸ਼ਿਸ਼ ਕਰ ਰਿਹਾ ਹੈ।
ਇਹ ਵੀ ਪੜ੍ਹੋ -ਨੇਪਾਲ ਨੂੰ ਕੋਵਿਡ-19 ਟੀਕੇ ਦੀਆਂ ਪੰਜ ਲੱਖ ਖੁਰਾਕਾਂ ਦੇਵੇਗਾ ਚੀਨ
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।
ਨੇਪਾਲ ਨੂੰ ਕੋਵਿਡ-19 ਟੀਕੇ ਦੀਆਂ ਪੰਜ ਲੱਖ ਖੁਰਾਕਾਂ ਦੇਵੇਗਾ ਚੀਨ
NEXT STORY