ਇਸਲਾਮਾਬਾਦ (ਯੂ. ਐੱਨ. ਆਈ.)-ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਹੈ ਕਿ ਤਾਲਿਬਾਨ ਨੇ ਉਨ੍ਹਾਂ ਨੂੰ ਇਸ ਗੱਲ ਦਾ ਭਰੋਸਾ ਦਿੱਤਾ ਹੈ ਕਿ ਅਫ਼ਗਾਨਿਸਤਾਨ ਦੀ ਸਰਜ਼ਮੀਂ ਤੋਂ ਕਿਸੇ ਵੀ ਅੱਤਵਾਦੀ ਸੰਗਠਨ ਨੂੰ ਪਾਕਿਸਤਾਨ ਖ਼ਿਲਾਫ ਅੱਤਵਾਦੀ ਗਤੀਵਿਧੀਆਂ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਕੁਰੈਸ਼ੀ ਨੇ ਕਾਬੁਲ ’ਚ ਆਪਣੇ ਇਕ ਦਿਨਾ ਦੌਰੇ ਤੋਂ ਬਾਅਦ ਵੀਰਵਾਰ ਇਕ ਪ੍ਰੈੱਸ ਕਾਨਫਰੰਸ ’ਚ ਕਿਹਾ ਕਿ ਤਾਲਿਬਾਨ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਨਾ ਤਾਂ ਪਾਬੰਦੀਸ਼ੁਦਾ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਅਤੇ ਨਾ ਹੀ ਪਾਬੰਦੀਸ਼ੁਦਾ ਬਲੋਚਿਸਤਾਨ ਲਿਬਰੇਸ਼ਨ ਆਰਮੀ ਨੂੰ ਪਾਕਿਸਤਾਨ ਨੂੰ ਨੁਕਸਾਨ ਪਹੁੰਚਾਉਣ ਲਈ ਅਫ਼ਗਾਨਿਸਤਾਨ ਦੀ ਜ਼ਮੀਨ ਦੀ ਵਰਤੋਂ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਦੌਰੇ ਦਾ ਉਦੇਸ਼ ਅਫ਼ਗਾਨਿਸਤਾਨ ਲਈ ਇਕ ਤਾਲਮੇਲ ਵਾਲੀ ਖੇਤਰੀ ਪਹੁੰਚ ਪੈਦਾ ਕਰਨਾ ਸੀ।
ਇਹ ਵੀ ਪੜ੍ਹੋ : ਰੂਸ ’ਚ ਗੰਨਪਾਊਡਰ ਦੀ ਫੈਕਟਰੀ ’ਚ ਜ਼ਬਰਦਸਤ ਧਮਾਕਾ, 16 ਲੋਕਾਂ ਦੀ ਮੌਤ
ਕੁਰੈਸ਼ੀ ਨੇ ਕਿਹਾ ਕਿ ਤਾਲਿਬਾਨ ਨੂੰ ਦੱਸਿਆ ਗਿਆ ਕਿ ਕਿਵੇਂ ਪਾਕਿਸਤਾਨ ਪੂਰੀ ਦੁਨੀਆ ਨੂੰ ਅਫ਼ਗਾਨਿਸਤਾਨ ’ਚ ਸਹਾਇਤਾ ਪ੍ਰੋਗਰਾਮਾਂ ਲਈ ਬੇਨਤੀ ਕਰ ਰਿਹਾ ਹੈ ਅਤੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਅਪੀਲ ਕਰ ਰਿਹਾ ਹੈ ਕਿ ਉਹ ਦੇਸ਼ ਦੀ ਅਰਥਵਿਵਸਥਾ ਨੂੰ ਢਹਿ-ਢੇਰੀ ਹੋਣ ਤੋਂ ਬਚਾਉਣ। ਪ੍ਰੈੱਸ ਕਾਨਫਰੰਸ ’ਚ ਵਿਦੇਸ਼ ਮੰਤਰੀ ਨੇ ਅਫ਼ਗਾਨਿਸਤਾਨ ਨੂੰ 5 ਬਿਲੀਅਨ ਪਾਕਿਸਤਾਨੀ ਰੁਪਏ (28 ਮਿਲੀਅਨ ਅਮਰੀਕੀ ਡਾਲਰ ਤੋਂ ਵੱਧ) ਰਕਮ ਦੀ ਮਾਨਵਤਾਵਾਦੀ ਸਹਾਇਤਾ ਪ੍ਰਦਾਨ ਕਰਨ ਬਾਰੇ ਵੀ ਗੱਲ ਕੀਤੀ। ਵੱਖ-ਵੱਖ ਮੰਤਰਾਲਿਆਂ ਤੇ ਸੰਸਥਾਵਾਂ ਦੇ ਪ੍ਰਤੀਨਿਧੀਆਂ ਵਾਲਾ ਇਕ ਪੱਧਰੀ ਵਫ਼ਦ ਵਿਦੇਸ਼ ਮੰਤਰੀ ਦੇ ਨਾਲ ਉਨ੍ਹਾਂ ਦੇ ਅਫ਼ਗਾਨ ਦੌਰੇ ’ਤੇ ਸੀ, ਜਿਸ ਨੇ ਦੋਵਾਂ ਦੇਸ਼ਾਂ ਵਿਚਕਾਰ ਵਪਾਰ ਅਤੇ ਯਾਤਰਾ ਦੇ ਮੁੱਦਿਆਂ ਨੂੰ ਸੰਬੋਧਿਤ ਕਰਨ ਲਈ ਵੱਖ-ਵੱਖ ਯੋਜਨਾਵਾਂ ਅਤੇ ਪਹਿਲਕਦਮੀਆਂ ’ਤੇ ਚਰਚਾ ਕੀਤੀ।
ਕੁਰੈਸ਼ੀ ਨੇ ਕਿਹਾ ਕਿ ਪਾਕਿਸਤਾਨ-ਅਫ਼ਗਾਨਿਸਤਾਨ ਸਰਹੱਦ ਹੁਣ ਵਪਾਰਕ ਗਤੀਵਿਧੀਆਂ ਲਈ ਦਿਨ-ਰਾਤ ਹਮੇਸ਼ਾ ਖੁੱਲ੍ਹੀ ਰਹੇਗੀ ਅਤੇ ਅਫ਼ਗਾਨ ਕਾਰੋਬਾਰੀਆਂ ਨੂੰ ਵੀਜ਼ਾ ਆਨ ਅਰਾਈਵਲ ਵੀ ਮੁਹੱਈਆ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਯਾਤਰੀਆਂ ਨੂੰ ਸਿਹਤ ਸੰਭਾਲ ਦੇ ਮੁੱਦਿਆਂ ਜਾਂ ਕਿਸੇ ਐਮਰਜੈਂਸੀ ਲਈ ਵੀਜ਼ਾ ਆਨ ਅਰਾਈਵਲ ਵੀ ਦਿੱਤਾ ਜਾਵੇਗਾ। ਉਨ੍ਹਾਂ ਨੂੰ ਹੁਣ ਪਹਿਲਾਂ ਵਾਂਗ ਲੰਮੀਆਂ ਪ੍ਰਕਿਰਿਆਵਾਂ ਦੀ ਪਾਲਣਾ ਨਹੀਂ ਕਰਨੀ ਪਵੇਗੀ।
ਕੀ 26 ਤਾਰੀਖ਼ ਨੂੰ ਹੋਣ ਵਾਲੀ ਮੀਟਿੰਗ ’ਚ ‘Covaxin’ ਨੂੰ ਮਿਲੇਗੀ ਮਨਜ਼ੂਰੀ? ਜਾਣੋ WHO ਦਾ ਬਿਆਨ
NEXT STORY