ਕਾਬੁਲ (ਭਾਸ਼ਾ)- ਅਫਗਾਨਿਸਤਾਨ ਦੇ ਤਾਲਿਬਾਨ ਸ਼ਾਸਨ ਨੇ ਕੁੜੀਆਂ ਦੇ ਉੱਚ ਸਕੂਲ ਵਿੱਚ ਪੜ੍ਹਾਈ ਕਰਨ 'ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਕੀਤਾ ਹੈ, ਜਿਸ ਦੇ ਤਹਿਤ ਕੁੜੀਆਂ ਛੇਵੀਂ ਜਮਾਤ ਤੋਂ ਉੱਪਰ ਦੇ ਸਕੂਲਾਂ ਵਿੱਚ ਨਹੀਂ ਜਾ ਸਕਣਗੀਆਂ। ਹਾਲਾਂਕਿ ਅਤੀਤ ਵਿੱਚ ਤਾਲਿਬਾਨ ਨੇ ਅੰਤਰਰਾਸ਼ਟਰੀ ਭਾਈਚਾਰੇ ਨਾਲ ਵਾਅਦਾ ਕੀਤਾ ਸੀ ਕਿ ਉਹ ਔਰਤਾਂ ਅਤੇ ਕੁੜੀਆਂ ਦੇ ਅਧਿਕਾਰਾਂ ਵਿੱਚ ਕਟੌਤੀ ਨਹੀਂ ਕਰਨਗੇ। ਤਾਲਿਬਾਨ ਦੇ ਇਕ ਅਧਿਕਾਰੀ ਨੇ ਬੁੱਧਵਾਰ ਨੂੰ ਇਸ ਕਦਮ ਦੀ ਪੁਸ਼ਟੀ ਕੀਤੀ।
ਤਾਲਿਬਾਨ ਵੱਲੋਂ ਇਹ ਫ਼ੈਸਲਾ ਅਫਗਾਨਿਸਤਾਨ ਵਿੱਚ ਨਵਾਂ ਅਕਾਦਮਿਕ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਲਿਆ ਗਿਆ ਹੈ। ਅੰਤਰਰਾਸ਼ਟਰੀ ਭਾਈਚਾਰਾ ਤਾਲਿਬਾਨ ਨੇਤਾਵਾਂ ਨੂੰ ਜਲਦੀ ਸਕੂਲ ਖੋਲ੍ਹਣ ਅਤੇ ਔਰਤਾਂ ਨੂੰ ਉਨ੍ਹਾਂ ਦੇ ਜਨਤਕ ਅਧਿਕਾਰਾਂ ਤੋਂ ਵਾਂਝੇ ਨਾ ਕਰਨ ਦੀ ਅਪੀਲ ਕਰਦਾ ਰਿਹਾ ਹੈ। ਇਸ ਹਫ਼ਤੇ ਦੇ ਸ਼ੁਰੂ ਵਿੱਚ ਮੰਤਰਾਲੇ ਦੁਆਰਾ ਜਾਰੀ ਇੱਕ ਬਿਆਨ ਵਿੱਚ "ਸਾਰੇ ਵਿਦਿਆਰਥੀਆਂ" ਨੂੰ ਸਕੂਲ ਵਿੱਚ ਹਾਜ਼ਰ ਹੋਣ ਦੀ ਅਪੀਲ ਕੀਤੀ ਗਈ ਸੀ।
ਪੜ੍ਹੋ ਇਹ ਅਹਿਮ ਖ਼ਬਰ-ਅਫਗਾਨਿਸਤਾਨ 'ਚ ਅੱਜ ਤੋਂ ਕੁੜੀਆਂ ਲਈ ਮੁੜ ਖੁੱਲ੍ਹੇ ਸਕੂਲ, ਵਿਦਿਆਰਥਣਾਂ 'ਚ ਉਤਸ਼ਾਹ
ਤਾਲਿਬਾਨ ਦੀ ਅਗਵਾਈ ਵਾਲੇ ਪ੍ਰਸ਼ਾਸਨ ਵਿੱਚ ਬਾਹਰੀ ਸਬੰਧਾਂ ਦੇ ਅਧਿਕਾਰੀ ਵਾਹਿਦੁੱਲਾ ਹਾਸ਼ਮੀ ਨੇ ਐਸੋਸੀਏਟਡ ਪ੍ਰੈਸ ਨੂੰ ਦੱਸਿਆ ਕਿ ਕੁੜੀਆਂ ਦੇ ਉੱਚ ਸਿੱਖਿਆ ਵਾਲੇ ਸਕੂਲਾਂ ਵਿੱਚ ਜਾਣ 'ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਮੰਗਲਵਾਰ ਰਾਤ ਨੂੰ ਸਾਹਮਣੇ ਆਇਆ। ਹਾਸ਼ਮੀ ਨੇ ਕਿਹਾ ਕਿ ਸਾਨੂੰ ਦੇਰ ਰਾਤ ਤਾਲਿਬਾਨ ਲੀਡਰਸ਼ਿਪ ਨੇ ਕੁੜੀਆਂ ਦੇ ਸਕੂਲਾਂ ਨੂੰ ਬੰਦ ਰੱਖਣ ਦੇ ਫ਼ੈਸਲੇ ਬਾਰੇ ਸੂਚਿਤ ਕੀਤਾ। ਅਸੀਂ ਇਹ ਨਹੀਂ ਕਹਿੰਦੇ ਕਿ ਸਕੂਲ ਹਮੇਸ਼ਾ ਲਈ ਬੰਦ ਕਰ ਦਿੱਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਲੀਡਰਸ਼ਿਪ ਨੇ ਇਹ ਫ਼ੈਸਲਾ ਨਹੀਂ ਕੀਤਾ ਹੈ ਕਿ ਕੁੜੀਆਂ ਨੂੰ ਕਦੋਂ ਅਤੇ ਕਿਵੇਂ ਵਾਪਸ ਸਕੂਲ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ।
ਚੀਨ ਜਹਾਜ਼ ਹਾਦਸਾ: ਇਕ 'ਬਲੈਕ ਬਾਕਸ' ਮਿਲਿਆ
NEXT STORY