ਇੰਟਰਨੈਸ਼ਨਲ ਡੈਸਕ : ਅਫਗਾਨਿਸਤਾਨ 'ਚ ਤਾਲਿਬਾਨ ਨੇ ਔਰਤਾਂ ਦੇ ਬਿਊਟੀ ਪਾਰਲਰਾਂ 'ਤੇ ਪਾਬੰਦੀ ਲਾਉਂਦਿਆਂ ਕਾਰੋਬਾਰ ਬੰਦ ਕਰਨ ਦਾ ਇਕ ਮਹੀਨੇ ਦਾ ਨੋਟਿਸ ਦਿੱਤਾ ਹੈ। ਸਰਕਾਰ ਦੇ ਬੁਲਾਰੇ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਅਫਗਾਨਿਸਤਾਨ ਵਿੱਚ ਔਰਤਾਂ ਅਤੇ ਲੜਕੀਆਂ ਦੇ ਅਧਿਕਾਰਾਂ ਤੇ ਆਜ਼ਾਦੀ 'ਤੇ ਇਕ ਨਵੀਂ ਪਾਬੰਦੀ ਹੈ। ਉਨ੍ਹਾਂ ਨੂੰ ਪਹਿਲਾਂ ਸਿੱਖਿਆ ਅਤੇ ਜ਼ਿਆਦਾਤਰ ਨੌਕਰੀਆਂ ਤੋਂ ਰੋਕਿਆ ਜਾ ਚੁੱਕਾ ਹੈ। ਤਾਲਿਬਾਨ ਦੇ 'Virtue and Vice Ministry' ਦੇ ਬੁਲਾਰੇ ਮੁਹੰਮਦ ਸਦੀਕ ਆਕਿਫ਼ ਮਹਾਜ਼ਰ ਨੇ ਪਾਬੰਦੀ ਦੇ ਵੇਰਵੇ ਨਹੀਂ ਦਿੱਤੇ।
ਇਹ ਵੀ ਪੜ੍ਹੋ : ਜਰਮਨੀ 'ਚ ਪ੍ਰਵਾਸੀ ਮੁਸਲਮਾਨਾਂ ਖ਼ਿਲਾਫ਼ ਸੜਕਾਂ 'ਤੇ ਉੱਤਰੇ ਲੋਕ, ਕਈ ਥਾਵਾਂ 'ਤੇ ਹੋ ਰਹੇ ਪ੍ਰਦਰਸ਼ਨ
ਉਨ੍ਹਾਂ ਸਿਰਫ ਸੋਸ਼ਲ ਮੀਡੀਆ 'ਤੇ ਪ੍ਰਸਾਰਿਤ ਕੀਤੇ ਜਾ ਰਹੇ ਪੱਤਰ ਦੀ ਸਮੱਗਰੀ ਦੀ ਪੁਸ਼ਟੀ ਕੀਤੀ। 24 ਜੂਨ ਨੂੰ ਇਕ ਪੱਤਰ ਸਾਂਝਾ ਕਰਦਿਆਂ ਮੰਤਰਾਲੇ ਨੇ ਕਿਹਾ ਕਿ ਉਹ ਸੁਪਰੀਮ ਲੀਡਰ ਹਿਬਤੁੱਲਾ ਅਖੁੰਦਜ਼ਾਦਾ ਤੋਂ ਇਕ ਜ਼ੁਬਾਨੀ ਆਦੇਸ਼ ਪਹੁੰਚਾ ਰਿਹਾ ਹੈ। ਇਹ ਪਾਬੰਦੀ ਰਾਜਧਾਨੀ ਕਾਬੁਲ ਅਤੇ ਸਾਰੇ ਸੂਬਿਆਂ 'ਚ ਰਹੇਗੀ ਅਤੇ ਦੇਸ਼ ਭਰ ਦੇ ਸੈਲੂਨਾਂ ਨੂੰ ਆਪਣੇ ਕਾਰੋਬਾਰ ਬੰਦ ਕਰਨ ਲਈ ਇਕ ਮਹੀਨੇ ਦਾ ਨੋਟਿਸ ਦਿੱਤਾ ਗਿਆ ਹੈ। ਇਸ ਤੋਂ ਬਾਅਦ ਇਨ੍ਹਾਂ ਨੂੰ ਬੰਦ ਕਰ ਦਿੱਤਾ ਜਾਵੇਗਾ ਅਤੇ ਇਸ ਸਬੰਧੀ ਰਿਪੋਰਟ ਪੇਸ਼ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪਰਿਵਾਰ ਵਾਲੇ ਵਿਆਹ ਨੂੰ ਨਾ ਮੰਨੇ ਤਾਂ ਪ੍ਰੇਮੀ ਜੋੜੇ ਨੇ ਚੁੱਕ ਲਿਆ ਖੌਫ਼ਨਾਕ ਕਦਮ, ਪਾਰਕ ਪਹੁੰਚੇ ਲੋਕਾਂ ਦੇ ਉੱਡੇ ਹੋਸ਼
ਪੱਤਰ 'ਚ ਪਾਬੰਦੀ ਦੇ ਕਾਰਨ ਨਹੀਂ ਦੱਸੇ ਗਏ। ਇਹ ਪੱਤਰ ਉਸ ਸਮੇਂ ਜਾਰੀ ਕੀਤਾ ਗਿਆ ਜਦੋਂ ਅਖੁੰਦਜ਼ਾਦਾ ਨੇ ਪਹਿਲਾਂ ਦਾਅਵਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਨੇ ਅਫਗਾਨਿਸਤਾਨ ਵਿੱਚ ਔਰਤਾਂ ਦੇ ਜੀਵਨ 'ਚ ਸੁਧਾਰ ਲਈ ਜ਼ਰੂਰੀ ਕਦਮ ਚੁੱਕੇ ਹਨ। ਤਾਲਿਬਾਨ ਦਾ ਰਾਜ ਤੋਂ ਬਾਅਦ ਅਫਗਾਨ ਔਰਤਾਂ ਜੇਲ੍ਹ ਵਰਗੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ। ਤਾਲਿਬਾਨੀ ਕਾਲੇ ਕਾਨੂੰਨ ਲਗਾਤਾਰ ਵਧਦੇ ਜਾ ਰਹੇ ਹਨ, ਜਿਸ ਕਾਰਨ ਦੇਸ਼ ਵਿੱਚ ਹੁਣ ਰੁਜ਼ਗਾਰ ਦਾ ਸੰਕਟ ਪੈਦਾ ਹੋ ਰਿਹਾ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਪੰਜਾਬ ਅਤੇ ਦੇਸ਼-ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
ਜਰਮਨੀ 'ਚ ਪ੍ਰਵਾਸੀ ਮੁਸਲਮਾਨਾਂ ਖ਼ਿਲਾਫ਼ ਸੜਕਾਂ 'ਤੇ ਉੱਤਰੇ ਲੋਕ, ਕਈ ਥਾਵਾਂ 'ਤੇ ਹੋ ਰਹੇ ਪ੍ਰਦਰਸ਼ਨ
NEXT STORY