ਕਾਬੁਲ - ਤਾਲਿਬਾਨ ਲੜਾਕਿਆਂ ਨੇ ਸ਼ੁੱਕਰਵਾਰ ਨੂੰ ਰਾਜਧਾਨੀ ਕਾਬੁਲ ਦੇ ਉੱਤਰ ਵਿੱਚ ਸਥਿਤ ਇਸਲਾਮਿਕ ਸਟੇਟ (ਆਈ.ਐੱਸ.) ਸਮੂਹ ਦੇ ਟਿਕਾਣੇ 'ਤੇ ਹਮਲਾ ਕੀਤਾ। ਤਾਲਿਬਾਨ ਦੇ ਬੁਲਾਰਾ ਨੇ ਇਹ ਜਾਣਕਾਰੀ ਦਿੱਤੀ। ਮੱਧ ਅਗਸਤ ਵਿੱਚ ਅਫਗਾਨਿਸਤਾਨ ਨੂੰ ਕਾਬੂ ਵਿੱਚ ਲੈਣ ਤੋਂ ਬਾਅਦ ਆਈ.ਐੱਸ. ਦੁਆਰਾ ਤਾਲਿਬਾਨ ਮੈਬਰਾਂ ਨੂੰ ਨਿਸ਼ਾਨਾ ਬਣਾ ਕੇ ਹਮਲਾ ਕਰਨ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਦੋਨਾਂ ਸਮੂਹ ਲੰਬੇ ਸਮੇਂ ਤੋਂ ਵਿਰੋਧੀ ਹਨ।
ਤਾਲਿਬਾਨ ਦੇ ਬੁਲਾਰਾ ਬਿਲਾਲ ਕਰੀਮੀ ਨੇ ਕਿਹਾ ਕਿ ਪਰਵਾਨ ਸੂਬੇ ਦੇ ਚਰਕਾਰੀ ਸ਼ਹਿਰ ਵਿੱਚ ਤਾਲਿਬਾਨ ਲੜਾਕਿਆਂ ਨੇ ਇਹ ਹਮਲਾ ਕੀਤਾ। ਹਾਲਾਂਕਿ, ਉਨ੍ਹਾਂ ਨੇ ਛਾਪੇਮਾਰੀ ਦੇ ਸੰਬੰਧ ਵਿੱਚ ਜ਼ਿਆਦਾ ਬਿਓਰਾ ਨਹੀਂ ਦਿੱਤਾ ਅਤੇ ਨਾ ਹੀ ਉਨ੍ਹਾਂ ਦੇ ਬਿਆਨ ਦੀ ਆਜ਼ਾਦ ਰੂਪ ਨਾਲ ਪੁਸ਼ਟੀ ਕੀਤੀ ਜਾ ਸਕੀ ਹੈ। ਕਰੀਮੀ ਨੇ ਕਿਹਾ ਕਿ ਤਾਲਿਬਾਨ ਦੇ ਵਾਹਨ ਨੂੰ ਨਿਸ਼ਾਨਾ ਬਣਾ ਕੇ ਹਮਲਾ ਕਰਨ ਦੀ ਘਟਨਾ ਨਾਲ ਜੁੜੇ ਆਈ.ਐੱਸ. ਦੇ ਦੋ ਮੈਬਰਾਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਦੋਨਾਂ ਮੈਬਰਾਂ ਨਾਲ ਪੁੱਛਗਿੱਛ ਤੋਂ ਬਾਅਦ ਆਈ.ਐੱਸ. ਦੇ ਟਿਕਾਣੇ ਦਾ ਪਤਾ ਲਗਾਇਆ ਜਾ ਸਕਿਆ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਜਾਪਾਨ ਦੀ ਰਾਜਕੁਮਾਰੀ ਵਿਵਾਦ ਦੇ ਬਾਵਜੂਦ ਅਗਲੇ ਮਹੀਨੇ ਕਰੇਗੀ ਵਿਆਹ
NEXT STORY