ਇਸਲਾਮਾਬਾਦ (ਭਾਸ਼ਾ)— ਪਾਕਿਸਤਾਨ ਦੇ ਵਿਦੇਸ਼ ਮੰਤਰੀ ਖਵਾਜ਼ਾ ਮੁਹੰਮਦ ਆਸਿਫ ਨੇ ਕੱਲ ਪਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਕਿਸਤਾਨ ਆਪਣੀ ਰਾਸ਼ਟਰੀ ਸੁਰੱਖਿਆ, ਅਖੰਡਤਾ ਅਤੇ ਸਨਮਾਨ ਨਾਲ ਕਦੇ ਸਮਝੌਤਾ ਨਹੀਂ ਕਰੇਗਾ। ਆਸਿਫ ਨੇ ਸਪੱਸ਼ਟ ਰੂਪ ਵਿਚ ਕਿਹਾ ਕਿ ਅਮਰੀਕਾ ਨਾਲ ਪਾਕਿਸਤਾਨ ਦੇ ਸੰਬੰਧ ਹਾਲੇ ਬਰਾਬਰੀ ਦੇ ਨਹੀਂ ਹਨ ਅਤੇ ਦੋਹਾਂ ਦੇਸ਼ਾਂ ਵਿਚਕਾਰ ਹਾਲੇ ਵੀ ਕੁਝ ਮਤਭੇਦ ਹਨ। ਉਨ੍ਹਾਂ ਨੇ ਕਿਹਾ,''ਅਸੀਂ ਅਮਰੀਕਾ ਨਾਲ ਸੰਬੰਧਾਂ ਵਿਚ ਸੰਤੁਲਨ ਦੀ ਉਮੀਦ ਕਰਦੇ ਹਾਂ।'' ਆਸਿਫ ਨੇ ਕਿਹਾ,''ਅਸੀਂ ਅਮਰੀਕੀ ਫੌਜ ਅਤੇ ਪ੍ਰਸ਼ਾਸਨ ਨੂੰ ਇਹ ਦੱਸ ਦਿੱਤਾ ਹੈ ਕਿ ਪਾਕਿਸਤਾਨ ਕਿਸੇ ਵੀ ਤਰ੍ਹਾਂ ਦੀ ਮਦਦ ਨਹੀਂ ਚਾਹੁੰਦਾ ਅਤੇ ਉਹ ਆਪਣੇ ਰਾਸ਼ਟਰੀ ਹਿੱਤਾਂ ਨਾਲ ਕੋਈ ਸਮਝੌਤਾ ਨਹੀਂ ਕਰੇਗਾ। ਅਮਰੀਕਾ ਨੂੰ ਆਪਣੀਆਂ ਅਸਫਲਤਾਵਾਂ ਲਈ ਪਾਕਿਸਤਾਨ ਨੂੰ ਜ਼ਿੰਮੇਵਾਰ ਠਹਿਰਾਉਣਾ ਬੰਦ ਕਰਨਾ ਚਾਹੀਦਾ ਹੈ।''
ਬੀ. ਸੀ. 'ਚ ਵਾਪਰਿਆ ਸੜਕ ਹਾਦਸਾ, 15 ਸਾਲਾਂ ਕੁੜੀ ਦੀ ਮੌਤ
NEXT STORY