ਇੰਟਰਨੈਸ਼ਨਲ ਡੈਸਕ: ਲਖੀਮਪੁਰ ਖੀਰੀ ਵਿਚ ਬੀਤੀ 3 ਅਕਤੂਬਰ ਨੂੰ ਕੇਂਦਰੀ ਰਾਜ ਮੰਤਰੀ ਦੇ ਮੁੰਡੇ ਵੱਲੋਂ ਕਿਸਾਨਾਂ ਨੂੰ ਗੱਡੀ ਹੇਠਾਂ ਦਰੜ ਦੇਣ ਦੀ ਘਟਨਾ ਦੀ ਦੁਨੀਆ ਭਰ ਵਿਚ ਨਿੰਦਾ ਹੋ ਰਹੀ ਹੈ। ਇਸ ਘਟਨਾ ਵਿਚ 4 ਕਿਸਾਨਾਂ ਸਮੇਤ ਕੁੱਲ 8 ਲੋਕਾਂ ਦੀ ਮੌਤ ਹੋ ਗਈ ਸੀ। ਇੰਗਲੈਂਡ ਦੇ ਮੈਂਬਰ ਪਾਰਲੀਮੈਂਟ ਤਨਮਨਜੀਤ ਸਿੰਘ ਢੇਸੀ ਅਤੇ ਕੈਨੇਡੀਅਨ ਹਾਊਸ ਆਫ ਕਾਮਨਜ਼ ਦੀ ਮੈਂਬਰ ਰੂਬੀ ਸਹੋਤਾ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।
ਢੇਸੀ ਨੇ ਟਵੀਟ ਕਰਦੇ ਹੋਏ ਲਿਖਿਆ, ‘ਲਖੀਮਪੁਰ ਵਿਚ ਕਿਸਾਨਾਂ ਦਾ ਵਾਪਰੀ ਘਟਨਾ ਸੁਣ ਕੇ ਬਹੁਤ ਦੁੱਖ ਹੋਇਆ, ਕਿਸਾਨਾਂ ਦੇ ਪਰਿਵਾਰ ਪ੍ਰਤੀ ਮੇਰੀ ਦਿਲੀ ਹਮਦਰਦੀ ਹੈ ਅਤੇ ਉਮੀਦ ਹੈ ਕਿ ਅਧਿਕਾਰੀ ਅਤੇ ਮੀਡੀਆ ਉਨ੍ਹਾਂ ਨਾਲ ਨਿਰਪੱਖ ਵਿਵਹਾਰ ਕਰਨਗੇ, ਕਿਉਂਕਿ ਉਹ ਨਿਆਂ ਦੇ ਹੱਕਦਾਰ ਹਨ।’
ਇਹ ਵੀ ਪੜ੍ਹੋ : ਤਾਲਿਬਾਨ ਦਾ ਨਵਾਂ ਫਰਮਾਨ, ਪਿਛਲੇ 20 ਸਾਲਾਂ ਦਰਮਿਆਨ ਗ੍ਰੈਜੂਏਸ਼ਨ ਕਰਨ ਵਾਲਿਆਂ ਦੀ ਡਿਗਰੀ ਬੇਕਾਰ
ਉਥੇ ਹੀ ਰੂਬੀ ਸਹੋਤਾ ਨੇ ਟਵੀਟ ਕਰਦੇ ਹੋਏ ਲਿਖਿਆ, ‘ਭਾਰਤ ਦੇ ਲਖੀਮਪੁਰ ਖੀਰੀ ਵਿਚ ਪ੍ਰਦਰਸ਼ਨਕਾਰੀ ਕਿਸਾਨਾਂ ’ਤੇ ਹਿੰਸਾ ਬਾਰੇ ਜਾਣ ਕੇ ਮੈਨੂੰ ਬਹੁਤ ਦੁੱਖ ਹੋਇਆ। ਮਾਰੇ ਗਏ ਜਾਂ ਜ਼ਖ਼ਮੀ ਹੋਏ ਲੋਕਾਂ ਦੇ ਪਰਿਵਾਰਾਂ ਪ੍ਰਤੀ ਮੇਰੀ ਦਿਲੀ ਹਮਦਰਦੀ ਹੈ। ਮੈਂ ਨਿਆਂ ਅਤੇ ਜਵਾਬਦੇਹੀ ਲਈ ਉਠਦੀਆਂ ਮੰਗਾਂ ਨਾਲ ਆਪਣੀ ਆਵਾਜ਼ ਬੁਲੰਦ ਕਰਦੀ ਹਾਂ।
ਇਹ ਵੀ ਪੜ੍ਹੋ : ਵਿਜ਼ਟਰ ਵੀਜ਼ੇ 'ਤੇ ਅਮਰੀਕਾ ਗਏ 66 ਸਾਲਾ ਬਾਬੇ ਨੇ ਕੀਤਾ ਕਮਾਲ, ਵਿਦੇਸ਼ 'ਚ ਵਧਾਇਆ ਪੰਜਾਬੀਆਂ ਦਾ ਮਾਣ
ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਦੇ ਦੌਰੇ ਨੂੰ ਲੈ ਕੇ ਕਿਸਾਨਾਂ ਦੇ ਵਿਰੋਧ ਦੌਰਾਨ ਐਤਵਾਰ ਨੂੰ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੋਨੀਆ ਖੇਤਰ ਵਿਚ ਹੋਈ ਹਿੰਸਾ ਵਿਚ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਤਿਕੋਨੀਆ-ਬਨਬੀਰਪੁਰ ਸੜਕ 'ਤੇ ਵਾਪਰੀ। ਉਪ ਮੁੱਖ ਮੰਤਰੀ ਨੂੰ ਘਟਨਾ ਸਥਾਨ 'ਤੇ ਲਿਆਉਣ ਲਈ ਜਾ ਰਹੇ ਭਾਜਪਾ ਵਰਕਰਾਂ ਦੇ ਦੋ ਵਾਹਨਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਕਥਿਤ ਤੌਰ 'ਤੇ ਟੱਕਰ ਮਾਰਨ ਤੋਂ ਬਾਅਦ ਗੁੱਸੇ ਵਿਚ ਆਏ ਕਿਸਾਨਾਂ ਨੇ ਦੋਵਾਂ ਵਾਹਨਾਂ ਨੂੰ ਅੱਗ ਲਗਾ ਦਿੱਤੀ। ਇਸ ਘਟਨਾ ਵਿਚ 4 ਕਿਸਾਨਾਂ ਅਤੇ ਵਾਹਨਾਂ ਵਿਚ ਸਵਾਰ 4 ਹੋਰ ਲੋਕਾਂ ਦੀ ਮੌਤ ਹੋ ਗਈ। ਕਿਸਾਨ ਮੌਰਿਆ ਦੀ ਬਨਬੀਰਪੁਰ ਫੇਰੀ ਦਾ ਵਿਰੋਧ ਕਰ ਰਹੇ ਸਨ, ਜੋ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਤੇ ਖੀਰੀ ਤੋਂ ਸੰਸਦ ਮੈਂਬਰ ਅਜੈ ਕੁਮਾਰ ਮਿਸ਼ਰਾ ਦਾ ਜੱਦੀ ਪਿੰਡ ਹੈ।
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਸਾਵਧਾਨ! ਬੱਚਿਆਂ ਨੂੰ ਮਾਈਕ੍ਰੋਪਲਾਸਟਿਕ ਦਾ ਖ਼ਤਰਾ ਬਾਲਗਾਂ ਨਾਲੋਂ ਵੱਧ, ਇਨ੍ਹਾਂ ਚੀਜ਼ਾਂ ਤੋਂ ਰੱਖੋ ਦੂਰ
NEXT STORY