ਇੰਟਰਨੈਸ਼ਨਲ ਡੈਸਕ- ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (ਬੀ.ਐੱਨ.ਪੀ.) ਨੇ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ ਦੇ ਪੁੱਤਰ ਤਾਰਿਕ ਰਹਿਮਾਨ ਨੂੰ ਪਾਰਟੀ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਇਹ ਨਿਯੁਕਤੀ ਉਨ੍ਹਾਂ ਦੀ ਮਾਂ ਅਤੇ ਪਾਰਟੀ ਪ੍ਰਧਾਨ ਖਾਲਿਦਾ ਜ਼ੀਆ ਦੇ ਦਿਹਾਂਤ ਤੋਂ ਕੁਝ ਦਿਨ ਬਾਅਦ ਕੀਤੀ ਗਈ ਹੈ।
ਸ਼ੁੱਕਰਵਾਰ ਨੂੰ ਹੋਈ ਇਕ ਬੈਠਕ ’ਚ ਬੀ.ਐੱਨ.ਪੀ. ਦੀ ਸਥਾਈ ਕਮੇਟੀ ਨੇ ਤਾਰਿਕ ਰਹਿਮਾਨ ਨੂੰ ਪਾਰਟੀ ਪ੍ਰਧਾਨ ਨਿਯੁਕਤ ਕਰਨ ਨੂੰ ਮਨਜ਼ੂਰੀ ਦਿੱਤੀ। ਰਿਪੋਰਟ ਅਨੁਸਾਰ ਬੀ.ਐੱਨ.ਪੀ. ਦੇ ਜਨਰਲ ਸਕੱਤਰ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ ਨੇ ਬੈਠਕ ਤੋਂ ਬਾਅਦ ਮੀਡੀਆ ਨੂੰ ਇਸ ਨਿਯੁਕਤੀ ਦੀ ਪੁਸ਼ਟੀ ਕੀਤੀ।
ਰਹਿਮਾਨ (60) ਚੋਣਾਂ ’ਚ ਪ੍ਰਧਾਨ ਮੰਤਰੀ ਅਹੁਦੇ ਦੇ ਮੁੱਖ ਦਾਅਵੇਦਾਰ ਵਜੋਂ ਉੱਭਰੇ ਹਨ। ਉਨ੍ਹਾਂ ਨੂੰ 2002 ’ਚ ਬੀ.ਐੱਨ.ਪੀ. ਦਾ ਸੀਨੀਅਰ ਸੰਯੁਕਤ ਜਨਰਲ ਸਕੱਤਰ ਬਣਾਇਆ ਗਿਆ ਸੀ ਅਤੇ 2009 ’ਚ ਉਹ ਸੀਨੀਅਰ ਉਪ ਪ੍ਰਧਾਨ ਬਣੇ। 2018 ’ਚ ਜਦੋਂ ਖਾਲਿਦਾ ਜ਼ੀਆ ਨੂੰ ਜੇਲ੍ਹ ’ਚ ਰੱਖਿਆ ਗਿਆ ਸੀ, ਉਦੋਂ ਰਹਿਮਾਨ ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ।
ਵਿਆਹ ਦੇ ਪੰਡਾਲ 'ਚ ਫੱਟ ਗਿਆ ਸਿਲੰਡਰ, ਲਾੜਾ-ਲਾੜੀ ਸਣੇ ਅੱਠ ਮਰੇ
NEXT STORY